Friday, May 24, 2024

ਵਾਹਿਗੁਰੂ

spot_img
spot_img

ਵਿਦਿਆਰਥੀਆਂ ਦੀ ਤਕਦੀਰ ਬਦਲਣ ਦੇ ਸੰਕਲਪ ਨਾਲ 7ਵਾਂ ਸਪਾਰਕ ਕਰੀਅਰ ਗਾਈਡੈਂਸ ਮੇਲਾ ਸੰਪੰਨ

- Advertisement -

ਯੈੱਸ ਪੰਜਾਬ 
ਜਲੰਧਰ, 24 ਨਵੰਬਰ, 2022 –
ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਠੋਸ ਉਪਰਾਲੇ ਕਰਨ ਦੇ ਸੰਕਲਪ ਨਾਲ ਅੱਜ 7ਵਾਂ ਸਪਾਰਕ ਕੈਰੀਅਰ ਗਾਈਡੈਂਸ ਮੇਲਾ ਸਫਲਤਾ ਦੀਆਂ ਊਚਾਈਆਂ ਨੂੰ ਛੂੰਹਦਾ ਹੋਇਆ ਸਮਾਪਤ ਹੋ ਗਿਆ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਪਾਰਕ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਰੂਚੀ ਅਨੁਸਾਰ ਉਚੇਰੀ ਸਿੱਖਿਆ ਅਤੇ ਸਹੀ ਕਿੱਤੇ ਦੀ ਚੋਣ ਕਰ ਸਕਣ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਨੂੰ ਕਿੱਤਾ ਅਗਵਾਈ ਦੇਣਾ ਸਮੇਂ ਦੀ ਮੁੱਖ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਰੀਅਰ ਗਾਈਡੈਂਸ ਮੇਲੇ ਦਾ ਇੱਕੋ ਇੱਕ ਉਦੇਸ਼ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਮਿਆਰੀ ਕਰੀਅਰ ਗਾਈਡੈਂਸ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਹੈ ਤਾਂ ਜੋ ਉਹ ਸਹੀ ਕਰੀਅਰ ਦੀ ਚੋਣ ਕਰਕੇ ਆਪਣੇ ਰੌਸ਼ਨ ਭਵਿੱਖ ਲਈ ਰਾਹ ਪੱਧਰਾ ਕਰ ਸਕਣ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਸਮਾਗਮ ਨੌਜਵਾਨਾਂ ਨੂੰ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਪਾਰਕ ਮੇਲਾ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖਸੀਅਤ ਦੇ ਵਿਕਾਸ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਰੀਅਰ ਪੱਖੋਂ ਸੇਧ ਦੇਣ ਲਈ ਅਜਿਹੇ ਹੋਰ ਸਮਾਗਮ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ।

ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਆਪਣਾ ਟੀਚਾ ਮਿੱਥਣ ਅਤੇ ਇਸ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਦੁਨੀਆ ਭਰ ਦੇ ਆਪਣੇ ਸਾਥੀਆਂ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ਵਿੱਚ ਪਛੜਨ ਦੀ ਕੋਈ ਗੁੰਜਾਇਸ਼ ਨਹੀਂ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਅਤੇ ਹੋਰ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਜੀ.ਐਨ.ਏ. ਗਰੁੱਪ, ਐਚ.ਡੀ.ਐਫ.ਸੀ. ਬੈਂਕ, ਆਈ.ਵੀ.ਵਾਈ. ਵਰਲਡ ਸਕੂਲ, ਸੇਂਟ ਸੋਲਜਰ ਗਰੁੱਪ ਤੋਂ ਇਲਾਵਾ ਹੋਰ ਸਪਾਂਸਰਾਂ ਦੇ ਨੁਮਾਇੰਦਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...