Sunday, May 19, 2024

ਵਾਹਿਗੁਰੂ

spot_img
spot_img

ਵਿਧਾਇਕ ਫ਼ਤਹਿ ਬਾਜਵਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਦੀਆਂ ਮੰਗਾਂ ਰੱਖੀਆਂ

- Advertisement -

ਯੈੱਸ ਪੰਜਾਬ
ਬਟਾਲਾ, 17 ਜੂਨ, 2021:
ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਤੇ ਨਾਲ ਹੀ ਹਲਕੇ ਵਿੱਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਉਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ ਅੱਗੇ ਹਲਕੇ ਦੇ ਵਿਕਾਸ ਦੀਆਂ ਅਹਿਮ ਮੰਗਾਂ ਵੀ ਰੱਖੀਆਂ ਹਨ।

ਮੁੱਖ ਮੰਤਰੀ ਕੋਲੋਂ ਹਲਕਾ ਕਾਦੀਆਂ ਦੇ ਸਮੁੱਚੇ ਵਿਕਾਸ ਲਈ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਹੈ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕੇ ਦੇ ਵਿਕਾਸ ਲਈ ਹੋਰ ਵੀ ਗ੍ਰਾਂਟ ਜਾਰੀ ਕੀਤੀ ਜਾਵੇਗੀ।

ਵਿਧਾਇਕ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਉਨਾਂ ਨੇ ਕੋਵਿਡ-19 ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਵੀ ਦਿੱਤੀ।

ਇਸਦੇ ਨਾਲ ਹੀ ਉਨਾਂ ਸਤਿ ਬਚਨ ਫਾਊਂਡੇਸ਼ਨ ਵੱਲੋਂ ਹਲਕੇ ਵਿੱਚ ਕੋਰੋਨਾ ਮਹਾਂਮਾਰੀ ਉੱਪਰ ਰੋਕਥਾਮ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਜਿਸ ’ਤੇ ਮੁੱਖ ਮੰਤਰੀ ਨੇ ਇਸ ਨੇਕ ਕਾਰਜ ਦੀ ਭਰਪੂਰ ਸਰਾਹਨਾ ਕੀਤੀ। ਸ. ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਬਹੁਤ ਸਫਲ ਰਹੀ ਹੈ ਅਤੇ ਉਨਾਂ ਨੇ ਹਲਕੇ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...