Thursday, May 30, 2024

ਵਾਹਿਗੁਰੂ

spot_img
spot_img

ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ ’ਚ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

- Advertisement -

ਯੈੱਸ ਪੰਜਾਬ
ਜਲੰਧਰ, 1 ਅਕਤੂਬਰ, 2022 –
ਮੰਡੀਆਂ ਵਿੱਚ ਕਰੀਬ 11 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਦਰਮਿਆਨ ਅੱਜ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੇ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ।

ਖ਼ਰੀਦ ਸ਼ੁਰੂ ਕਰਵਾਉਣ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਲਈ ਮੰਡੀਆਂ ਵਿੱਚ ਬਾਰਦਾਨੇ ਦੀ ਲੋੜੀਂਦੀ ਉਪਲਬਧਤਾ ਦੇ ਨਾਲ-ਨਾਲ ਸਮੁੱਚੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਬੰਧਤ ਅਧਿਕਾਰੀ ਵੱਲੋਂ ਪਿੰਡ ਗਿੱਲ ਦੇ ਕਿਸਾਨ ਰਸ਼ਪਾਲ ਸਿੰਘ ਵੱਲੋਂ ਲਿਆਂਦੀ ਫ਼ਸਲ ਦੀ ਢੇਰੀ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਹਿਤਪੁਰ, ਭੋਗਪੁਰ, ਸ਼ਾਹਕੋਟ ਅਤੇ ਕਰਤਾਰਪੁਰ ਦੀਆਂ ਮੰਡੀਆਂ ਵਿੱਚ ਵੀ ਖ਼ਰੀਦ ਸ਼ੁਰੂ ਕੀਤੀ ਗਈ, ਜਿੱਥੇ ਕਿਸਾਨਾਂ ਦੀ ਫ਼ਸਲ ਨਿਰਵਿਘਨ ਢੰਗ ਨਾਲ ਖ਼ਰੀਦੀ ਗਈ।

ਕਿਸਾਨਾਂ ਨੂੰ ਨਮੀ ਦੀ ਨਿਰਧਾਰਿਤ ਸੀਮਾ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਗਸ ਖ਼ਰੀਦ ਅਤੇ ਗੈਰ-ਕਾਨੂੰਨੀ ਢੰਗ ਨਾਲ ਦੂਜੇ ਰਾਜਾਂ ਤੋਂ ਫ਼ਸਲ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ, ਜਿਸ ਲਈ 12 ਉਡਨ ਦਸਤਿਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਦਸਤਿਆਂ ਦੀ ਅਗਵਾਈ ਵੱਖ-ਵੱਖ ਮਾਰਕੀਟ ਕਮੇਟੀਆਂ ਜਲੰਧਰ ਛਾਉਣੀ, ਆਦਮਪੁਰ, ਭੋਗਪੁਰ, ਫਿਲੌਰ, ਨੂਰਮਹਿਲ, ਬਿਲਗਾ, ਗੁਰਾਇਆ, ਸ਼ਾਹਕੋਟ, ਲੋਹੀਆਂ ਖਾਸ, ਨਕੋਦਰ ਅਤੇ ਮਹਿਤਪੁਰ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ ਕੀਤੀ ਜਾਵੇਗੀ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਜੇਕਰ ਜ਼ਿਲ੍ਹੇ ਵਿੱਚ ਕਿਤੇ ਵੀ ਗੈਰ-ਕਾਨੂੰਨੀ ਗਤੀਵਿਧੀ ਪਾਈ ਜਾਂਦੀ ਹੈ ਤਾਂ ਉਸ ਸਬੰਧੀ ਸੂਚਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 14-ਏ ਵਿੱਚ ਬੋਗਸ ਖ਼ਰੀਦ, ਗੈਰ-ਕਾਨੂੰਨੀ ਰੀਸਾਈਕਲਿੰਗ ਜਾਂ ਖ਼ਰੀਦ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਟੈਲੀਫੋਨ ਰਾਹੀਂ 0181-2224417 ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੀਜ਼ਨ ਲਈ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 78 ਰੈਗੂਲਰ ਮੰਡੀਆਂ ਅਤੇ 28 ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਹੋਰਨਾਂ ਲਈ ਪੀਣ ਵਾਲੇ ਪਾਣੀ, ਯਾਰਡਾਂ ਵਿੱਚ ਲਾਈਟ, ਬਾਰਦਾਨੇ, ਸਾਫ-ਸਫਾਈ ਸਮੇਤ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ ਐੱਫ.ਸੀ.ਆਈ. ਵੱਲੋਂ ਕਿਸਾਨਾਂ ਦੀ ਫ਼ਸਲ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ‘ਆਪ’ ਆਗੂ ਰਾਜਵਿੰਦਰ ਕੌਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,085FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...