Sunday, May 19, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਚੋਣਾਂ ਲਈ ਅੰਮ੍ਰਿਤਸਰ ਵਿੱਚ ਨਾਮਜ਼ਦਗੀਆਂ ਭਰਨ ਵਾਸਤੇ ਸਥਾਨਾਂ ਦਾ ਐਲਾਨ; ਅੰਮ੍ਰਿਤਸਰ ਦੇ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖ਼ਹਿਰਾ ਨੇ ਦਿੱਤੀ ਜਾਣਕਾਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਜਨਵਰੀ, 2022 –
ਪੰਜਾਬ ਵਿਧਾਨ ਸਭਾ ਚੋਣਾਂ ਲਈ ਜਿਲ੍ਹੇ ਦੇ ਪੈਂਦੇ 11 ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀਆਂ ਲੈਣ ਵਾਸਤੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸਥਾਨਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੇ ਐਲਾਨ ਵਿਚ ਉਨਾਂ ਦੱਸਿਆ ਕਿ ਚੋਣ ਸਮਾਂ ਸਾਰਣੀ ਅਨੁਸਾਰ ਜਿਲ੍ਹੇ ਵਿਚ 21 ਜਨਵਰੀ ਨੂੰ ਨੋਟੀਫੀਕੇਸ਼ਨ ਹੋਵੇਗਾ, ਜਿਸ ਪਿੱਛੋਂ 28 ਜਨਵਰੀ ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ।

29 ਜਨਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ। 31 ਜਨਵਰੀ ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਫਰਵਰੀ ਨੂੰ ਵਿਧਾਨ ਸਭਾ ਹਲਕਿਆਂ ਅੰਦਰ ਵੋਟਾਂ ਪੈਣਗੀਆਂ ਅਤੇ ਇੰਨਾਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਉਨਾਂ ਦੱਸਿਆ ਕਿ ਅਜਨਾਲਾ ਵਿਧਾਨ ਸਭਾ ਹਲਕੇ ਲਈ ਕੋਰਟ ਰੂਮ ਉਪ ਮੰਡਲ ਮੈਜਿਸਟਰੇਟ ਦਫਤਰ ਅਜਨਾਲਾ ਵਿਚ, ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿਚ ਦਫਤਰ ਕਾਰਜ ਸਾਧਕ ਅਫਸਰ ਰਾਜਾਸਾਂਸੀ, ਮਜੀਠਾ ਹਲਕੇ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਮਜੀਠਾ ਦੇ ਦਫਤਰ, ਜੰਡਿਆਲਾ ਹਲਕੇ ਲਈ ਬੀ ਡੀ ਪੀ ਓ ਦਫਤਰ ਜੰਡਿਆਲਾ ਗੁਰੂ, ਅਟਾਰੀ ਵਿਧਾਨ ਸਭਾ ਹਲਕੇ ਲਈ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ 2 ਦੇ ਦਫਤਰ ਤੇ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ ਨਾਮਜ਼ਦਗੀ ਕਾਗਜ਼ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਦੇ ਦਫਤਰ ਵਿਚ ਲਏ ਜਾਣਗੇ।

ਇਸੇ ਤਰਾਂ ਅੰਮ੍ਰਿਤਸਰ ਉਤਰੀ ਹਲਕੇ ਦੇ ਨਾਮਜ਼ਦਗੀ ਕਾਗਜ਼ ਨਗਰ ਨਿਗਮ ਕਮਿਸ਼ਨਰ ਦੇ ਰਣਜੀਤ ਐਵੀਨਿਊ ਸਥਿਤ ਦਫਤਰ, ਅੰਮ੍ਰਿਤਸਰ ਪੱਛਮੀ ਦੇ ਕਾਗਜ਼ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ ਇਕ ਦੇ ਕੋਰਟ ਰੂਮ ਵਿਚ, ਅੰਮ੍ਰਿਤਸਰ ਕੇਂਦਰੀ ਹਲਕੇ ਲਈ ਨਾਮਜ਼ਦਗੀ ਕਾਗਜ਼ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਦਫਤਰ, ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀ ਕਾਗਜ਼ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੇ ਕੋਰਟ ਰੂਮ ਕਮਰਾ ਨੰਬਰ 160 ਜੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਦੀ ਪਹਿਲੀ ਮੰਜਿਲ ਉਤੇ ਸਥਿਤ ਹੈ ਵਿਖੇ ਲਏ ਜਾਣਗੇ। ਇਸੇ ਤਰਾਂ ਅੰਮ੍ਰਿਤਸਰ ਦੱਖਣੀ ਦੇ ਕਾਗਜ਼ ਦਫਤਰ ਸੰਯੁਕਤ ਕਮਿਸ਼ਨਰ, ਨਗਰ ਨਿਗਮ ਅੰਮ੍ਰਿਤਸਰ ਦੇ ਕਮਰਾ ਨੰਬਰ 202 ਵਿਚ ਲਏ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...