Saturday, May 18, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿੱਚ ਲਾਇਬ੍ਰੇਰੀ ਐਕਟ ਪਾਸ ਕਰੇ ਮਾਨ ਸਰਕਾਰ: ਚਰਨਜੀਤ ਸਿੰਘ ਗੁਮਟਾਲਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਜੂਨ, 2022 :
ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਸੁਨਾਮ ਤੋਂ ਵਿਧਾਇਕ ਸ੍ਰੀ ਅਮਨ ਅਰੋੜਾ ਨੂੰ ਲਾਇਬ੍ਰੇਰੀ ਐਕਟ ਮੌਜੂਦਾ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਿੱਚ ਲਾਇਬ੍ਰੇਰੀ ਐਕਟ ਪਾਸ ਕਰਕੇ ਪਿੰਡ ਪਿੰਡ ਲਾਇਬ੍ਰੇਰੀਆਂ ਖੁੱਲ੍ਹ ਚੁਕੀਆਂ ਹਨ, ਇੱਥੋਂ ਤੀਕ ਸਾਡੇ ਗੁਆਂਢੀ ਰਾਜ ਹਰਿਆਣਾ ਨੇ ਵੀ 39 ਸਾਲ ਪਹਿਲਾ 1983 ਵਿੱਚ ਅਜਿਹਾ ਕਾਨੂੰਨ ਪਾਸ ਕੀਤਾ ਹੈ। ਦੇਸ਼ ਭਰ ਵਿੱਚ ਪੰਜਾਬ ਹੀ ਐਸਾ ਸੂਬਾ ਹੈ, ਜਿਸ ਨੇ ਇਹ ਕਾਨੂੰਨ ਨਹੀਂ ਬਣਾਇਆ।

ਪੰਜਾਬ ਵਿੱਚ ਇਸ ਦਾ ਖਰੜਾ 2012 ਵਿੱਚ ਤਿਆਰ ਕੀਤਾ ਗਿਆ। ਉਸ ਸਮੇਂ ਮਰਹੂਮ ਸ. ਸੇਵਾ ਸਿੰਘ ਸੇਖਵਾਂ ਸਿੱਖਿਆ ਮੰਤਰੀ ਸਨ ਤੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਸੇਖਵਾਂ ਨੇ ਕਿਹਾ ਸੀ ਇਸ ਸੰਬੰਧੀ ਪੰਜਾਬ ਸਰਕਾਰ ਆਰਡੀਨੈਸ ਜਾਰੀ ਕਰੇਗੀ।ਪੰਜਾਬ ਭਰ ਦੇ ਲੇਖਕ 2012 ਤੋਂ ਲੈ ਕੇ ਹੁਣ ਤੀਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਤੋਂ ਬਾਕੀ ਸੂਬਿਆਂ ਵਾਂਗ ਇਹ ਕਾਨੂੰਨ ਬਣਾਉਣ ਦੀ ਮੰਹ ਕਰਦੀਆਂ ਰਹੀਆਂ ਹਨ, ਪਰ ਕਿਸੇ ਵੀ ਮੁੱਖ ਮੰਤਰੀ ਨੇ ਉਨ੍ਹਾਂ ਦੀ ਨਹੀਂ ਸੁਣੀ।

ਸਰਕਾਰਾਂ ਨੇ ਸ਼ਰਾਬ ਦੇ ਠੇਕੇ ਤਾਂ ਖੋਲ ਦਿੱਤੇ ਪਰ ਲਾਇਬ੍ਰੇਰੀਆਂ ਨਹੀਂ ਖੋਲੀਆਂ, ਜਿੱਥੋਂ ਇਨ੍ਹਾਂ ਦੀ ਵਿਦਵਤਾ ਦਾ ਪਤਾ ਲਗਦਾ ਹੈ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕਿਤਾਬਾਂ ਗਿਆਨ ਦਾ ਸੋਮਾਂ ਹਨ,ਇਹੋ ਕਾਰਨ ਹੈ ਅਮਰੀਕਾ , ਕਨੇਡਾ ਆਦਿ ਮੁਲਕਾਂ ਵਿਚ ਹਰ ਸਕੂਲ ਇੱਥੋਂ ਤੀਕ ਕਿ ਪ੍ਰਾਇਮਰੀ ਸਕੂਲ ਵਿਚ ਵੀ ਲਾਇਬਰੇਰੀ ਹੈ ਤੇ ਲਾਇਬਰੇਰੀ ਦਾ ਪੀਰਡ ਹੈ। ਹਰ ਵਿਦਿਆਰਥੀ ਹਰ ਹਫ਼ਤੇ ਨਵੀਂ ਕਿਤਾਬ ਲਿਆਉਂਦਾ ਹੈ ਤੇ ਪਿਛਲੀ ਕਿਤਾਬ ਵਾਪਿਸ ਕਰਦਾ ਹੈ ।ਇਹੋ ਕਾਰਨ ਹੈ ਕਿ ਇਨ੍ਹਾਂ ਨੇ ਪੰਜਾਬ ਨੂੰ ਤਬਾਹੀ ਕੰਢੇ ਲੈ ਆਂਦਾ ਹੈ।ਆਮ ਪਾਰਟੀ ਦੀ ਸਰਕਾਰ ਬਹੁਤ ਹੀ ਪੜ੍ਹਿਆਂ ਲਿਖਿਆਂ ਦੀ ਸਰਕਾਰ ਹੈ। ਇਸ ਲਈ ਇਸ ਸਰਕਾਰ ਨੂੰ ਇਹ ਕਾਰਜ ਪਹਿਲ ਦੇ ਆਧਾਰ ‘ਤੇ ਕਰਨਾ ਚਾਹੀਦਾ ਹੈ।

ਡਾ. ਗੁਮਟਾਲਾ ਅਨੁਸਾਰ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਡੀ ਪੀ ਆਈ (ਕਾਲਜਾਂ) ਨੇ 6 ਜੁਲਾਈ 2018 ਨੂੰ ਜੁਆਬ ਭੇਜਿਆ ਸੀ ਕਿ ਸ਼ਬਦ ਪ੍ਰਕਾਸ਼ ਪੰਜਾਬੀ ਲਾਇਬ੍ਰੇਰੀ ਐਂਡ ਇਨਫਮੇਸ਼ਨ ਸਰਵਿਸਜ਼ ਬਿਲ 2011 ਦਾ ਖਰੜਾ ਸਰਕਾਰ ਵੱਲੋਂ ਬਣਾਈ ਕਮੇਟੀ ਵੱਲੋਂ ਤਿਆਰ ਕਰਕੇ ਡੀ ਪੀ ਆਈ ਦਫ਼ਤਰ ਦੇ ਪੱਤਰ ਨੰ. 18/1-98 ਕਾ.ਐਜੂ(3) ਮਿਤੀ 2018 ਰਾਹੀਂ ਭੇਜਿਆ ਹੋਇਆ ਹੈ। ਇਸ ਲਈ ਇਹ ਮਾਮਲਾ ਸਰਕਾਰ ਵਿਚਾਰ ਅਧੀਨ ਹੈ।

ਡਾ. ਗੁਮਟਾਲਾ ਅਨੁਸਾਰ ਉਨ੍ਹਾਂ ਨੇ 28 ਮਈ 2022 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਇੱਕ ਈ-ਮੇਲ ਇਸ ਸੰਬੰਧੀ ਭੇਜੀ ਸੀ, ਜੋ ਮੁੱਖ ਮੰਤਰੀ ਦਫ਼ਤਰ ਨੇ ਐਡੀਸ਼ਨਲ ਚੀਫ਼ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਨੂੰ ਲੋੜੀਂਦੀ ਕਾਰਵਾਈ ਲਈ ਭੇਜੀ ਹੈ। ਸ੍ਰੀ ਸਿਨਹਾ ਖ਼ਜਾਨਾ ਵਿਭਾਗ ਨਾਲ ਸੰਬੰਧਤ ਰੱਖਦੇ ਹਨ।

ਖ਼ਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਪਾਸ ਇਹ ਵਿਭਾਗ ਹੈ। ਇਸ ਲਈ ਚੀਮਾ ਸਾਹਿਬ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੌਜੂਦਾ ਵਿਧਾਨ ਸਭਾ ਅਜਲਾਸ ਵਿਚ ਇਹ ਬਿੱਲ ਪਾਸ ਕਰਨ ਦੀ ਬੇਨਤੀ ਕਰੋ ਤਾਂ ਜੋ ਪਿੰਡ ਪਿੰਡ ਲਾਇਬ੍ਰੇਰੀਆਂ ਦਾ ਜਾਲ ਵਿਛਾਇਆ ਜਾ ਸਕੇ।ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਤੋਂ ਇਲਾਵਾ ਅੰਮ੍ਰਿਤਸਰ ਦੇ ਵਿਧਾਇਕ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਪੱਤਰ ਲਿੱਖ ਚੁੱਕੇ ਹਨ।ਜੇ ਅਜੇ ਵੀ ਇਹ ਐਕਟ ਪਾਸ ਨਹੀਂ ਹੁੰਦਾ ਤਾਂ ਇਹ ਪੰਜਾਬ ਦੀ ਬਦਕਿਸਮਤੀ ਹੀ ਸਮਝੋ ਕਿ ਉਨ੍ਹਾਂ ਨੂੰ ਨਾ-ਅਹਿਲ ਮੁੱਖ ਮੰਤਰੀ ਮਿਲੇ ਜਿਨ੍ਹਾਂ ਨੂੰ ਕਿਤਾਬਾਂ ਦੀ ਮਹੱਤਾ ਦਾ ਪਤਾ ਨਹੀਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...