Sunday, May 19, 2024

ਵਾਹਿਗੁਰੂ

spot_img
spot_img

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦਾ ਮੁਕੰਮਲ ਸੁਧਾਰ ਕੀਤਾ ਜਾਵੇਗਾ: ਵਿਧਾਇਕ ਅਸ਼ੋਕ ਪਰਾਸ਼ਰ ਪੱਪੀ

- Advertisement -

ਯੈੱਸ ਪੰਜਾਬ
ਸਰਾਭਾ/ਲੁਧਿਆਣਾ, 24 ਮਈ, 2022 –
ਸਾਡੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਵੱਲੋਂ ਅੱਜ ਲੁਧਿਆਣਾ ਦੇ ਨੇੜਲੇ ਪਿੰਡ ਸਰਾਭਾ ਵਿਖੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ ਵੀ ਮੌਜੂਦ ਸਨ।

ਵਿਧਾਇਕ ਪੱਪੀ ਵੱਲੋਂ ਨਾ ਸਿਰਫ਼ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦਾ ਦੌਰਾ ਕੀਤਾ, ਸਗੋਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪੱਪੀ ਨੇ ਕਿਹਾ ਕਿ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਨਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ, ਇਸ ਤੋਂ ਇਲਾਵਾ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ ਜਿਸ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਤਜ਼ਵੀਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਜਾਂਦਾ ਹੈ।

ਵਿਧਾਇਕ ਪੱਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਸ਼ਹੀਦ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਯਤਨ ਕਰੇਗੀ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਸੂਬਾ ਸਰਕਾਰ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...