Wednesday, May 29, 2024

ਵਾਹਿਗੁਰੂ

spot_img
spot_img

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜਨਵਰੀ, 2021 –
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ।

ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ।

ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਖੁੱਲ੍ਹਾ ਕਿਤਾਬਚਾ ਹੈ, ਜਿਥੋਂ ਸੰਗਤਾਂ ਆਪਣੇ ਧਰਮ ਅਤੇ ਵਿਰਸੇ ਬਾਰੇ ਸੇਧ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦਾ ਹਿੱਸਾ ਬਣਨਾ ਸਿੱਖ ਕੌਮ ਦਾ ਸਭ ਤੋਂ ਵੱਡਾ ਸਨਮਾਨ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕਿਆਂ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਇਸ ਲਹਿਰ ਦੇ ਮੋਹਰਲੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਪਰਮਜੀਤ ਸਿੰਘ ਐਕਸੀਅਨ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...