Sunday, May 19, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਜੂਨ, 2021 –
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਖਰਾਜ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਮਲਕੀਤ ਸਿੰਘ ਸਮੇਤ ਸੰਗਤਾਂ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...