Wednesday, May 29, 2024

ਵਾਹਿਗੁਰੂ

spot_img
spot_img

ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਨੂੰ ਗਰੰਟੀ ਦੇਣ ਕੈਪਟਨ ਅਮਰਿੰਦਰ ਸਿੰਘ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਅਗਸਤ 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਕੋਲੋਂ ਪੁੱਛਿਆ ਹੈ ਕਿ ਡਾਕਟਰਾਂ ਅਤੇ ਸਿੱਖਿਆ ਮਾਹਿਰਾਂ ਦੀ ਕਿਹੜੀ ਰਿਪੋਰਟ ਦੇ ਆਧਾਰ ਉੱਤੇ ਐਨਾ ਵੱਡਾ ਫੈਸਲਾ ਅਚਾਨਕ ਲੈ ਲਿਆ ਗਿਆ ਹੈ?

ਚੀਮਾ ਨੇ ਕਿਹਾ ਕਿ ਇਹ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਫੈਸਲਾ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦੀ 20 ਫੀਸਦੀ ਹਿੱਸਾ ਅਤੇ ਪੰਜਾਬ ਦਾ ਭਵਿੱਖ ਵੀ ਹਨ।

ਚੀਮਾ ਨੇ ਕਿਹਾ ਕਿ ਲੱਖਾਂ ਮਾਪਿਆਂ ਦੀਆਂ ਚਿੰਤਾਵਾਂ ਅਤੇ ਤੌਖਲੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਸੂਬਾ ਕਰੋਨਾ ਦੇ ਪ੍ਰਕੋਪ ਤੋਂ ਮੁਕੰਮਲ ਤੌਰ ਉੱਤੇ ਮੁਕਤ ਹੋ ਗਿਆ ਹੈ? ਕੀ ਕੋਰੋਨਾ ਦੀ ਦੂਸਰੀ ਅਤੇ ਚਰਚਿਤ ਤੀਸਰੀ ਲਹਿਰ ਸਮੇਤ ਡੈਲਟਾ ਵੈਰੀਏਂਟ ਦੇ ਖਤਰੇ ਤੋਂ ਹੁਣ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ? ਕੀ ਮਾਪਿਆਂ ਅਤੇ ਅਧਿਆਪਕਾਂ ਨੂੰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ?

ਕੀ ਸਕੂਲ ਖੋਲ੍ਹਣ ਤੋਂ ਪਹਿਲਾਂ ਸਾਰੇ 19500 ਸਰਕਾਰੀ ਅਤੇ 9500 ਪ੍ਰਾਈਵੇਟ ਸਕੂਲਾਂ ਅੰਦਰ ਕੋਰੋਨਾ ਰੋਕੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਕਨੀਕੀ, ਡਾਕਟਰੀ ਅਤੇ ਵਿਸ਼ੇਸ਼ ਕਰਕੇ 6 ਫੁਟ ਦੀ ਸਰੀਰਕ ਦੂਰੀ (ਫਿਜ਼ੀਕਲ ਡਿਸਟੈਂਸ) ਸਬੰਧੀ ਸਾਰੇ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ? ਸਰਕਾਰ ਖਾਸ ਕਰਕੇ ਸਿੱਖਿਆ ਅਤੇ ਸਿਹਤ ਮਹਿਕਮੇ ਨੂੰ ਤਸੱਲੀ ਹੋ ਚੁੱਕੀ ਹੈ ਕਿ ਸਰਕਾਰੀ ਸਕੂਲਾਂ ਦੇ ਸਾਰੇ 22,08339 ਅਤੇ ਪ੍ਰਾਈਵੇਟ ਸਕੂਲਾਂ ਦੇ ਕਰੀਬ 38 ਲੱਖ ਵਿਦਿਆਰਥੀਆਂ ਲਈ ਮਾਪਿਆਂ ਜਾਂ ਸਰਕਾਰ ਵੱਲੋਂ ਮਾਸਕਾਂ ਦਾ ਪੂਰਾ ਪ੍ਰਬੰਧ ਹੈ ਅਤੇ ਕੋਈ ਵੀ ਵਿਦਿਆਰਥੀ ਸਕੂਲ ਅੰਦਰ ਬਿਨਾਂ ਮਾਸਕ ਪ੍ਰਵੇਸ਼ ਨਹੀਂ ਕਰੇਗਾ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਚਾਨਕ ਸਕੂਲ ਖੋਲ੍ਹਣ ਦਾ ਫੈਸਲਾ ਬਿਨਾਂ ਕਿਸੇ ਦਬਾਅ ਤੋਂ ਡਾਕਟਰੀ, ਸਿੱਖਿਆ ਅਤੇ ਤਕਨੀਕੀ ਮਾਹਿਰਾਂ ਦੀਆਂ ਜ਼ਮੀਨੀ ਰਿਪੋਰਟਾਂ ਸਮੇਤ ਸੰਭਾਵੀ ਖ਼ਤਰਿਆਂ ਬਾਰੇ ਚੰਗੀ ਤਰ੍ਹਾਂ ਘੋਖ ਪਰਖ ਕੇ ਲਿਆ ਹੈ ਤਾਂ ਆਮ ਆਦਮੀ ਪਾਰਟੀ ਨੂੰ ਸਰਕਾਰ ਦੇ ਫੈਸਲੇ ਉੱਤੇ ਕੋਈ ਇਤਰਾਜ਼ ਨਹੀਂ ਹੈ ਅਤੇ ਨਾ ਹੀ ਮਾਪਿਆਂ ਜਾਂ ਪੰਜਾਬ ਵਾਸੀਆਂ ਨੂੰ ਹੋਣਾ ਚਾਹੀਦਾ ਹੈ। ਬਸ਼ਰਤੇ ਇਨ੍ਹਾਂ ਤੌਖਲਿਆਂ ਬਾਰੇ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਪਸ਼ਟ ਸ਼ਬਦਾਂ ਵਿੱਚ ਜ਼ਿੰਮੇਵਾਰੀ ਅਤੇ ਗਰੰਟੀ ਲੈਣ ਕਿ ਸਕੂਲ ਗਿਆ ਹਰ ਬੱਚਾ ਉਨ੍ਹਾਂ ਦੀ ਦੂਸਰੀ ਅਤੇ ਸੰਭਾਵਿਤ ਤੀਸਰੀ ਲਹਿਰ ਸਮੇਤ ਡੈਲਟਾ ਦੀ ਲਾਗ ਤੋਂ ਪੂਰੀ ਤਰਾਂ ਸੁਰੱਖਿਅਤ ਰਹੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਰਿਆਂ ਵਾਂਗ ਅਸੀਂ ਵੀ ਕਰੋਨਾ ਦੇ ਪ੍ਰਕੋਪ ਅਤੇ ਭੈਅ ਤੋਂ ਮੁਕੰਮਲ ਮੁਕਤੀ ਦੀ ਦੁਆ ਕਰਦੇ ਹਾਂ। ਚਾਹੁੰਦੇ ਹਾਂ ਕਿ ਬੱਚੇ ਪਹਿਲਾਂ ਵਾਂਗ ਸਕੂਲ ਜਾਣ, ਕਿਉਂਕਿ ਡੇਢ ਸਾਲ ਤੋਂ ਘਰਾਂ ਚ ਬੰਦ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਚਿੰਤਾਜਨਕ ਖੜੋਤ ਆਈ ਹੈ। ਖਾਸ ਕਰਕੇ ਆਮ ਅਤੇ ਗਰੀਬ ਘਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ, ਪ੍ਰੰਤੂ ਅੱਖਾਂ ਦੇ ਤਾਰੇ ਅਤੇ ਜਿਗਰ ਦੇ ਟੋਟਿਆਂ ਤੋਂ ਵੱਧ ਕੇ ਕੁਝ ਵੀ ਨਹੀਂ ਹੈ। “

ਚੀਮਾ ਮੁਤਾਬਕ, “ਸਾਡੀ ਚਿੰਤਾ ਜ਼ਮੀਨੀ ਹਕੀਕਤਾਂ ਅਤੇ ਕੋਰੋਨਾ ਡੈਲਟਾ ਬਾਰੇ ਦੇਸ਼-ਦੁਨੀਆ ਦੀ ਤਾਜਾ ਖਬਰਾਂ ਨੂੰ ਲੈ ਕੇ ਹੈ। “

ਜ਼ਮੀਨੀ ਹਕੀਕਤ ਬਾਰੇ ਅੰਕੜਿਆਂ ਦੇ ਹਵਾਲੇ ਨਾਲ ਚੀਮਾ ਨੇ ਦੱਸਿਆ ਕਿ ਸਰਕਾਰੀ ਅਤੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਸਾਢੇ 60 ਲੱਖ ਵਿਦਿਆਰਥੀਆਂ ਲਈ ਕਲਾਸ ਰੂਮਾਂ, ਬੈਂਚਾਂ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਦੀ ਕਮੀ ਸਮੇਤ ਬੱਚਿਆਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਦਾ ਅਨੁਪਾਤ ਬੱਚਿਆਂ ਦੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਪੈਦਾ ਕਰਦਾ ਹੈ। ਜਿਥੇ ਸਰਕਾਰੀ ਸਕੂਲਾਂ ਦੇ 22,08339 ਵਿਦਿਆਰਥੀਆਂ ਲਈ 1,16442 ਅਧਿਆਪਕ ਹਨ। ਉਥੇ ਪ੍ਰਾਈਵੇਟ ਸਕੂਲਾਂ ਦੇ 38 ਲੱਖ ਵਿਦਿਆਰਥੀਆਂ ਲਈ ਲਗਭਗ 1,60000 ਅਧਿਆਪਕ ਹਨ।

ਚੀਮਾ ਨੇ ਨਾਲ ਹੀ ਕਿਹਾ ਬੇਸ਼ਕ ਸਰਕਾਰੀ ਸਕੂਲਾਂ ਦਾ ਵਿਦਿਆਰਥੀ ਅਧਿਆਪਕ ਅਨੁਪਾਤ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਜਾਪਦਾ ਹੈ, ਪਰੰਤੂ ਸਰਕਾਰੀ ਸਕੂਲਾਂ ਵਿਚ ਰਿਸ਼ਵਤ ਅਤੇ ਸਿਆਸੀ ਦਖਲ ਅੰਦਾਜੀ ਨਾਲ ਹੁੰਦੀ ਬਦਲੀ ਪੋਸਟ ਪੋਸਟਿੰਗ ਕਾਰਨ ਕਿਸੇ ਸਕੂਲ ਵਿਚ 400 ਬੱਚਿਆਂ ਪਿੱਛੇ ਵੀ ਇੱਕ ਜਾਂ ਦੋ ਅਧਿਆਪਕ ਹਨ (ਸਰਹੱਦੀ ਅਤੇ ਦੂਰ-ਦੁਰਾਡੇ ਦੇ ਪੇਂਡੂ ਖੇਤਰਾਂ ਵਿਚ ਅਜਿਹੀਆਂ ਦਰਜਨਾਂ ਮਿਸਾਲਾਂ ਹਨ), ਦੂਜੇ ਪਾਸੇ ਚੰਗੇ ਸ਼ਹਿਰਾਂ ਅਤੇ ਆਸ-ਪਾਸ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਮੁਕਾਬਲੇ ਅਧਿਆਪਕਾਂ ਦੀ ਬਹੁਤਾਤ ਹੈ।

ਚੀਮਾ ਨੇ ਕਿਹਾ ਕੀ ਅਜਿਹੀਆਂ ਜ਼ਮੀਨੀ ਹਕੀਕਤਾਂ ਕਾਰਨ ਹੀ ਉਹ (ਆਮ ਆਦਮੀ ਪਾਰਟੀ) ਮੁੱਖ ਮੰਤਰੀ ਪੰਜਾਬ ਕੋਲੋਂ ਵੱਡੇ ਫੈਸਲੇ ਬਾਰੇ ਸਪਸ਼ਟੀਕਰਨ ਮੰਗ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,089FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...