Sunday, May 19, 2024

ਵਾਹਿਗੁਰੂ

spot_img
spot_img

ਸਨਅਤਕਾਰਾਂ-ਵਪਾਰੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਹੋਣਗੀਆਂ: ਉਪ-ਮੁੱਖ ਮੰਤਰੀ ਸੋਨੀ ਨੇ ਦਿੱਤਾ ਭਰੋਸਾ

- Advertisement -

ਯੈੱਸ ਪੰਜਾਬ
ਅੰਮਿ੍ਤਸਰ, 16 ਅਕਤੂਬਰ, 2021:
ਪੰਜਾਬ ਵਪਾਰ ਮੰਡਲ ਵਲੋਂ ਕਰਵਾਈ ਭੇਟ ਵਾਰਤਾ ਨੂੰ ਸੰਬੋਧਨ ਕਰਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਤੁਹਾਡੀਆਂ ਜਾਇਜ਼ ਮੰਗਾਂ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਦੀ ਸਨਅਤ ਨੇ ਗੁਆਂਢੀ ਰਾਜਾਂ ਨੂੰ ਕੇਂਦਰ ਵੱਲੋਂ ਦਿੱਤੀਆਂ ਛੋਟਾਂ ਦੀ ਮਾਰ ਝੱਲ ਰਹੀ ਹੈ, ਜਿਸ ਦੀ ਬਾਂਹ ਫੜਨਾ ਸਾਡਾ ਫਰਜ਼ ਹੈ। ਉਨਾਂ ਕਿਹਾ ਕਿ ਸਾਡੀ ਕੋਸ਼ਿਸ ਕੇਵਲ ਤੁਹਾਨੂੰ ਇਥੇ ਪ੍ਰਫੁਲਿਤ ਕਰਨ ਦੀ ਹੀ ਨਹੀਂ, ਬਲਿਕ ਇਹ ਵੀ ਕੋਸ਼ਿਸ ਹੋ ਰਹੀ ਹੈ ਕਿ ਬਾਹਰੋਂ ਵੀ ਸਨਅਤਾਂ ਆ ਕੇ ਇਥੇ ਲੱਗਣ।

ਉਨਾਂ ਕਿਹਾ ਕਿ ਅਸੀਂ ਪ੍ਰਦੂਸ਼ਣ ਦੇ ਮਾਮਲੇ ਤੇ ਵੀ ਕੇਂਦਰ ਸਰਕਾਰ ਵਾਲਾ ਫਾਰਮੂਲਾ ਲਾਗੂ ਕਰਾਂਗੇ। ਉਨਾਂ ਭਰੋਸਾ ਦਿੱਤਾ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸਾਰੇ ਅਧਿਕਾਰੀਆਂ ਅਤੇ ਸਬੰਧਤ ਮੰਤਰਾਲਿਆਂ ਨਾਲ ਮੀਟਿੰਗ ਕਰਕੇ ਅਸੀਂ ਮੁੱਖ ਮੰਤਰੀ ਕੋਲ ਤੁਹਾਡੇ ਵਕੀਲ ਬਣਕੇ ਤੁਹਾਡੇ ਮੁੱਦੇ ਉਠਾਵਾਂਗੇ। ਉਨਾਂ ਵਪਾਰ ਮੰਡਲ ਵੱਲੋਂ ਅੱਜ ਦੀ ਮੀਟਿੰਗ ਲਈ ਕੀਤੀ ਪਹਿਲ ਕਦਮੀ ਦੀ ਸਰਾਹਨਾ ਕੀਤੀ। ਉਨਾਂ ਕਿਹਾ ਜੇਕਰ ਪੰਜਾਬ ਦਾ ਕਿਸਾਨ, ਸਨਅਤਕਾਰ ਅਤੇ ਵਪਾਰੀ ਖੁਸ਼ ਨਹੀਂ ਤਾਂ ਅਸੀਂ ਵੀ ਖੁਸ਼ ਨਹੀਂ ਹੋ ਸਕਦੇ।

ਇਸ ਮੌਕੇ ਸੰਬੋਧਨ ਕਰਦੇ ਸਨਅਤ ਮੰਤਰੀ ਸ: ਗੁਰਕੀਰਤ ਸਿੰਘ ਕੋਟਲੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਮੁੰਬਈ ਬੰਦਰਗਾਹ ਨਾਲ ਸਬੰਧ ਸੌਖਾ ਕਰਨ ਲਈ ਪੱਟੀ-ਮਖੂ ਰੇਲਵੇ ਲਿੰਕ ਛੇਤੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਸਨਅਤ ਪੱਖੀ ਹੈ ਅਤੇ ਅਸੀਂ ਕੋਸ਼ਿਸ ਕਰ ਰਹੇ ਹਾਂ ਪ੍ਰੋਫੈਸ਼ਨਲ ਟੈਕਸ ਅਤੇ ਇੰਸਟੀਚਿਊਨਲ ਟੈਕਸ ਵਿਚ ਕੁੱਝ ਰਾਹਤ ਦਿੱਤੀ ਜਾਵੇ।

ਇਸ ਦੇ ਨਾਲ ਹੀ ਉਨਾਂ ਵੈਟ ਸੇਟਲਮੈਂਟ ਲਈ ‘‘ਵੰਨ ਟਾਈਮ ਸੈਟਲਮੈਂਟ’’ ਸਕੀਮ ਵੀ ਛੇਤੀ ਸ਼ੁਰੂ ਕਰਨ ਦਾ ਐਲਾਨ ਕੀਤਾ। ਸ: ਕੋਟਲੀ ਨੇ ਕਿਹਾ ਕਿ ਸਾਡੀ ਕੋਸ਼ਿਸ ਵਪਾਰ-ਸਨਅਤ ਨੂੰ ਚੰਗਾ ਮਾਹੌਲ ਦੇਣ ਦੀ ਹੈ ਤਾਂ ਜੋ ਤੁਹਾਡੇ ਕਾਰੋਬਾਰ ਤਰੱਕੀ ਕਰਨ। ਸ: ਕੋਟਲੀ ਨੇ ਅੰਮ੍ਰਿਤਸਰ ਵਿਚ ਵਪਾਰੀਆਂ ਤੇ ਸਨਅਤਕਾਰਾਂ ਲਈ ਬਣਨ ਵਾਲੇ ਕੇਂਦਰ ਨੂੰ ਵੀ ਛੇਤੀ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ।

ਸ੍ਰੀ ਆਰ.ਐਸ. ਸਚਦੇਵਾ ਨੇ ਪੰਜਾਬ ਦੀ ਸਨਅਤ, ਵਪਾਰ ਤੇ ਖੇਤੀ ਲਈ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਖੋਲਣ ਉਤੇ ਜ਼ੋਰ ਦਿੱਤਾ। ਸ੍ਰੀ ਸਮੀਰ ਜੈਨ ਸੈਕਟਰੀ ਵਪਾਰ ਮੰਡਲ ਨੇ ਪੱਟੀ-ਮਖੂ ਰੇਲ ਲਿੰਕ ਜਲਦੀ ਸ਼ੁਰੂ ਕਰਨ ਦੀ ਮੰਗ ਰੱਖੀ। ਸ੍ਰੀ ਪਿਆਰਾ ਲਾਲ ਸੇਠ ਨੇ ਅੰਮ੍ਰਿਤਸਰ ਵਿਚ ਵਪਾਰ ਭਵਨ ਬਨਾਉਣ ਲਈ ਥਾਂ ਦੀ ਮੰਗ ਕੀਤੀ।

ਇਸ ਮੌਕੇ ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਚੇਅਰਪਰਸਨ ਖਾਦੀ ਬੋਰਡ ਸ੍ਰੀਮਤੀ ਮਮਤਾ ਦੱਤਾ, ਸ੍ਰੀ ਗੌਰਵ ਗੁਪਤਾ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਪਿਆਰੇ ਲਾਲ ਸੇਠ, ਜੀ.ਐਮ. ਸਨਅਤ ਸ੍ਰੀ ਮਾਨਵਪ੍ਰੀਤ ਸਿੰਘ, ਐਕਸੀਅਨ ਸ: ਹਰਪਾਲ ਸਿੰਘ, ਸ੍ਰੀ ਰਾਜੀਵ ਸੀ.ਆਈ.ਆਈ., ਸ੍ਰੀ ਕਮਲ ਡਾਲਮੀਆ ਸਚਦੇਵਾ, ਸ੍ਰੀ ਸੁਰਿੰਦਰ ਦੁੱਗਲ, ਸ੍ਰੀ ਐਲ.ਆਰ. ਸੋਢੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...