Thursday, May 30, 2024

ਵਾਹਿਗੁਰੂ

spot_img
spot_img

ਸਮਾਜ ਸੇਵੀ ਤੇ ਵੱਡੇ ਕਾਰੋਬਾਰੀ ਸ਼ਿਵਜੋਤ ਬਸਪਾ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 26 ਨਵੰਬਰ, 2021 –
ਬਹੁਜਨ ਸਮਾਜ ਪਾਰਟੀ ਦੇ ਬਸਪਾ ਸੂਬਾ ਇੰਚਾਰਜ ਸ਼੍ਰੀ ਰਣਧੀਰ ਸਿੰਘ ਜੀ ਬੈਨੀਪਾਲ ਇੰਚਾਰਜ ਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਜੀ ਗੜ੍ਹੀ ਦੀ ਹਾਜ਼ਰੀ ਵਿੱਚ ਖਰੜ ਨਾਲ ਸੰਬੰਧਿਤ ਸ੍ਰੀ ਦਰਸ਼ਨ ਸਿੰਘ ਸ਼ਿਵਜੋਤ ਜੋ ਕਿ ਵੱਡੇ ਸਮਾਜਸੇਵੀ ਹਨ ਅੱਜ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ। ਸ ਸ਼ਿਵਜੋਤ ਖਰੜ ਕੌਂਸਲ ਦੇ ਲਗਾਤਾਰ ਦੋ ਵਾਰ ਕੌਂਸਲਰ ਅਤੇ ਮਿਉਂਸਪਲ ਕਾਰਪੋਰੇਸ਼ਨ ਖਰੜ ਦੇ ਕੌਂਸਲਰ ਤੇ ਸੀਨੀਅਰ ਮੀਤ ਪ੍ਰਧਾਨ ਰਹੇ ਹਨ। ਸ੍ਰੀ ਸ਼ਿਵਜੋਤ ਦੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮੁਹਾਲੀ ਤੇ ਰੋਪੜ ਜਿਲੇ ਵਿੱਚ ਬਹੁਤ ਵੱਡਾ ਬਲ ਮਿਲੇਗਾ।

ਬਸਪਾ ਦੇ ਸੂਬਾ ਇੰਚਾਰਜ ਸ੍ਰੀ ਬੈਨੀਪਾਲ ਜੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਚ 20 ਸੀਟਾਂ ਤੇ ਇਲੈਕਸ਼ਨ ਲੜ ਰਹੀ ਹੈ। ਬਸਪਾ ਲੀਡਰਸ਼ਿਪ ਤੇ ਵਰਕਰਾਂ ਨੂੰ ਇਹ ਸਿਹਰਾ ਜਾਂਦਾ ਹੈ ਕਿ ਅੱਜ ਵੱਡੇ ਵੱਡੇ ਚਿਹਰੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਮਾਨਿਆਂ ਵਿੱਚ ਮੁੱਖਮੰਤਰੀ ਪੰਜਾਬ ਦਾ ਪਰਿਵਾਰ ਖਰੜ ਵਿੱਚ ਟੈਂਟ ਹਾਊਸ ਚਲਾਉਂਦਾ ਸੀ ਉਨ੍ਹਾਂ ਜ਼ਮਾਨਿਆਂ ਵਿੱਚ ਸ੍ਰੀ ਸ਼ਿਵਜੋਤ ਵੱਡੇ ਪੱਧਰ ਤੇ ਦਲਿਤ ਪਛੜਿਆਂ ਵਿੱਚ ਜਿੱਥੇ ਉਹ ਬਿਜਨੈੱਸ ਵਿੱਚ ਵੱਡੇ ਪੱਧਰ ਤੇ ਬੁਲੰਦੀਆਂ ਛੋਹ ਰਹੇ ਹਨ ਉੱਥੇ ਹੀ ਉਹ ਵੱਡੇ ਪੱਧਰ ਤੇ ਬਹੁਜਨ ਸਮਾਜ ਦੀ ਸੇਵਾ ਕਰ ਰਹੇ ਹਨ।

ਇਸ ਮੌਕੇ ਸਰਦਾਰ ਦਰਸ਼ਨ ਸਿੰਘ ਜੀ ਸ਼ਿਵਜੋਤ ਜੀ ਨੇ ਕਿਹਾ ਕਿ ਮੈਂ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋ ਕੇ ਨਿਆਸਰਿਆਂ ਨਿਓਟਿਆਂ ਦੀ ਸੇਵਾ ਕਰਾਂਗਾ ਅਤੇ ਪਾਰਟੀ ਜੋ ਵੀ ਜਿੰਮੇਵਾਰੀ ਦੇਵੇਗੀ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਾਂਗਾਂ।

ਇਸ ਸਮੇਂ ਉਨ੍ਹਾਂ ਦੇ ਨਾਲ ਸਰਦਾਰ ਹਰਜੀਤ ਸਿੰਘ ਲੌਂਗੀਆ ਉੱਪ ਪ੍ਰਧਾਨ, ਰਜਿੰਦਰ ਸਿੰਘ ਨਨਹੇਡ਼ੀਆਂ ਸੂਬਾ ਜਨਰਲ ਸਕੱਤਰ, ਸ ਜਗਦੇਵ ਸਿੰਘ ਪਵਾਰ ਬਾਮਸੇਫ ਆਗੂ, ਗੁਰਦਰਸ਼ਨ ਸਿੰਘ ਢੋਲਣਮਾਜਰਾ ਜਿਲ੍ਹਾ ਜਨਰਲ ਸਕੱਤਰ, ਨਰਿੰਦਰ ਸਿੰਘ ਬਡਵਾਲੀ ਹਲਕਾ ਪ੍ਰਧਾਨ, ਗੁਰਪ੍ਰੀਤ ਸਿੰਘ ਭੂਰੜੇ ਬੀ ਵੀ ਐੱਫ ਇੰਚਾਰਜ, ਸਰਬਜੀਤ ਸਿੰਘ ਪਿੱਪਲਮਾਜਰਾ ਉੱਪ ਪ੍ਰਧਾਨ, ਕੁਲਦੀਪ ਸਿੰਘ ਪਪਰਾਲੀ ਜਨਰਲ ਸਕੱਤਰ, ਹਰਮੇਸ਼ ਸਿੰਘ ਫਤਿਹਪਰ ਖ਼ਜਾਨਚੀ, ਦਰਸ਼ਨ ਸਿੰਘ ਸਮਾਣਾ ਚਮਕੌਰ ਸਾਹਿਬ ਸ਼ਹਿਰੀ ਪ੍ਰਧਾਨ ਆਦਿ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,087FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...