Wednesday, May 29, 2024

ਵਾਹਿਗੁਰੂ

spot_img
spot_img

ਸਰਕਾਰੀ ਜ਼ਮੀਨਾਂ ਨੂੰ ਕਬਜ਼ਾਧਾਰੀਆਂ ਪਾਸੋਂ ਹਰ ਹੀਲੇ ਕਬਜ਼ਾਮੁਕਤ ਕਰਵਾਇਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਲੁਧਿਆਣਾ, 26 ਮਈ, 2022:
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।

ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ. ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਅਮਨਦੀਪ ਸਿੰਘ ਮੋਹੀ, ਡਾ. ਕੇ.ਐਨ.ਐਸ. ਕੰਗ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸ. ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ.

ਪਿਛਲੀਆਂ ਦੋਵੇਂ ਸਰਕਾਰਾਂ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਮਜ਼ਬੂਤ ‘ਰਾਜਨੀਤਿਕ ਇੱਛਾ ਸ਼ਕਤੀ’ ਦੁਆਰਾ ਯਕੀਨੀ ਬਣਾਇਆ ਜਾ ਸਕਦਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,088FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...