Thursday, May 30, 2024

ਵਾਹਿਗੁਰੂ

spot_img
spot_img

ਸਰਨਾ ਤੇ ਜੀ ਕੇ ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ: ਹਰਮੀਤ ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 14 ਮਈ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਉਹਨਾਂ ਨੇ 1984 ਦੇ ਸਿੱਖ ਕਤਲੇਆਮ ਕੇਸਾਂ ਦੇ ਮਾਮਲੇ ਵਿਚ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ?

ਉਹਨਾਂ ਕਿਹਾ ਕਿ ਜੇਕਰ ਅਮਿਤਾਭ ਬੱਚਨ ਖਿਲਾਫ ਕੋਈ ਅਜਿਹਾ ਮਾਮਲਾ ਸੀ ਤਾਂ ਫਿਰ ਕੀ ਇਹਨਾਂ ਦੀ ਨੈਤਿਕ ਜ਼ਿੰਮੇਵਾਰੀ ਨਹੀਂ ਬਣਦੀ ਸੀ ਕਿ ਉਹ ਕਾਰਵਾਈ ਕਰਦੇ? ਇਹ ਕੌਮ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ ਸੀ ?

ਉਹਨਾਂ ਨਾਲ ਹੀ ਚੁਣੌਤੀ ਵੀ ਦਿੱਤੀ ਹੈ ਕਿ ਜੇਕਰ ਇਹ ਆਗੂ ਸਬੂਤ ਦੇਣ ਤਾਂ ਫਿਰ ਅਕਾਲੀ ਦਲ ਤੇ ਦਿੱਲੀ ਕਮੇਟੀ ਤੇ ਉਹ ਆਪ ਨਿੱਜੀ ਤੌਰ ‘ਤੇ ਅਮਿਤਾਭ ਬੱਚਨ ਦੇ ਖਿਲਾਫ ਕੇਸ ਲੜਨਗੇ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਦੋਵੇਂ ਆਗੂ ਸਿਰਫ ਘਟੀਆ ਰਾਜਨੀਤੀ ‘ਤੇ ਉਤਰੇ ਹੋਏ ਹਨ ਕਿਉਂਕਿ ਸੰਗਤ ਵੱਲੋਂ ਦੁਨੀਆਂ ਭਰ ਵਿਚ ਮੌਜੂਦਾ ਟੀਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਦੁਨੀਆਂ ਭਰ ਵਿਚ ਹੋ ਰਹੀ ਵਡਿਆਈ ਇਹਨਾਂ ਤੋਂ ਹਜ਼ਮ ਨਹੀਂ ਹੋ ਰਹੀ ਹੈ ਤੇ ਇਹ ਆਨੇ ਬਹਾਨੇ ਕਮੇਟੀ ‘ਤੇ ਹਮਲਾ ਬੋਲਦੇ ਰਹਿੰਦੇ ਹਨ।

ਉਹਨਾਂ ਕਿਹਾ ਕਿ ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਸਾਡੇ ਤੋਂ ਪਹਿਲਾਂ ਜਿਹੜੇ ਲੋਕ ਕਮੇਟੀ ਦਾ ਕੰਮ ਸੰਭਾਲ ਰਹੇ ਸੀ, ਉਹਨਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਕਮੇਟੀ ਕੋਲ 2 ਕਰੋੜ ਰੁਪਏ ਆ ਗਏ ਹਨ ਜਦਕਿ ਪੁਰਾਣੇ ਪ੍ਰਬੰਧਕ ਪਹਿਲਾਂ ਇਹ ਪੈਸਾ ਆਪਣੇ ਘਰ ਲੈ ਜਾਂਦੇ ਸੀ। ਉਹਨਾਂ ਕਿਹਾ ਕਿ ਜਿਹਨਾਂ ਨੇ ਵੀ ਸੇਵਾ ਵਿਚ ਯੋਗਦਾਨ ਪਾਇਆ, ਅਸੀਂ ਉਹਨਾਂ ਦੇ ਨਾਵਾਂ ਦਾ ਐਲਾਨ ਤਾਂ ਹੀ ਕਰਦੇ ਹਾਂ ਤਾਂ ਜੋ ਸੰਗਤ ਨੂੰ ਸਭ ਪਤਾ ਲੱਗ ਸਕੇ।

ਉਹਨਾਂ ਕਿਹਾ ਕਿ ਦੂਜੇ ਪਾਸੇ ਪੁਰਾਣੇ ਪ੍ਰਬੰਧਕਾਂ ਦੀ ਇਹ ਸੋਚ ਹੈ ਕਿ ਜੋ ਵੀ ਪੈਸਾ ਗੁਰੂ ਘਰ ਆਵੇ, ਉਹ ਉਹਨਾਂ ਦੇ ਨਿੱਜੀ ਘਰ ਜਾਵੇ ਜਿਵੇਂ ਕਿ ਉਹਨਾਂ ਪਹਿਲਾਂ ਵੀ ਕੰਮ ਕੀਤਾ ਹੈ।

1984 ਦੇ ਸਿੱਖ ਕਤਲੇਆਮ ਮਾਮਲਿਆਂ ਦੀ ਗੱਲ ਕਰਦਿਆਂ ਸ੍ਰੀ ਕਾਲਕਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਮਨਜੀਤ ਸਿੰਘ ਜੀ ਕੇ ਨੇ 2009 ਵਿਚ ਆਉਣ ਤੋਂ ਪਹਿਲਾਂ ਕਦੇ ਵੀ 1984 ਦੇ ਸਿੱਖ ਕਤਲੇਆਮ ਦੀ ਗੱਲ ਨਹੀਂ ਕੀਤੀ। ਜਦੋਂ ਉਹ ਅਕਾਲੀ ਦਲ ਵਿਚ ਆ ਗਏ ਤਾਂ ਇਹ ਗੱਲ ਕਰਨੀ ਸ਼ੁਰੂ ਕੀਤੀ ਜਦਕਿ ਅਕਾਲੀ ਦਲ ਤਾਂ 1984 ਤੋਂ ਹੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਵਾਸਤੇ ਸੰਘਰਸ਼ ਕਰਦਾ ਰਿਹਾ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ ਕੰਮ ਪਰਮਜੀਤ ਸਿੰਘ ਸਰਨਾ ਦਾ ਹੈ ਜਿਹਨਾਂ ਨੇ ਹਮੇਸ਼ਾ ਕਾਂਗਰਸ ਵਾਸਤੇ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਉਹ ਇਸ ਮਾਮਲੇ ‘ਤੇ ਬੋਲ ਰਹੇ ਹਨ ਤਾਂ ਉਹ ਦੱਸਣ ਕਿ 1984 ਤੋਂ ਹੁਣ ਤੱਕ ਅਮਿਤਾਭ ਬੱਚਨ ਬਾਰੇ ਚੁੱਪ ਕਿਉਂ ਵੱਟੀ ਰੱਖੀ ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,086FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...