Sunday, May 19, 2024

ਵਾਹਿਗੁਰੂ

spot_img
spot_img

ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦੇ ਕਲਸ਼ ਪੱਕੇ ਤੌਰ ਤੇ ਮਿਊਜ਼ੀਅਮ ਵਿੱਚ ਰੱਖੇ ਜਾਣ: ਗ਼ਦਰੀ ਸ਼ਹੀਦ

- Advertisement -

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ )
ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੀਆਂ ਅਸਥੀਆਂ ਦੇ ਕਲਸ਼ ਪੱਕੇ ਤੌਰ ਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਬਣੇ ਨਵੇਂ ਮਿਊਜ਼ੀਅਮ ਵਿੱਚ ਲਿਆ ਕੇ ਰੱਖੇ ਜਾਣੇ ਚਾਹੀਦੇ ਹਨ।

ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ 31ਜੁਲਾਈ 2022 ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਊਧਮ ਸਿੰਘ ਵਾਲਾ ਵਿੱਚ ਸ਼ਹੀਦ ਊਧਮ ਸਿੰਘ ਨਾਲ ਸੰਬੰਧਤ ਮਿਊਜ਼ੀਅਮ ਵਿੱਚ ਆਏ ਸੀ ਤਾਂ ਉਸ ਵੇਲੇ ਪ੍ਰਸ਼ਾਸਨ ਨੇ ਇੱਕ ਦਿਨ ਲਈ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਵਾਲਾ ਕਲਸ਼ ਸ਼ਹੀਦ ਊਧਮ ਸਿੰਘ ਕਾਲਜ ਵਿੱਚ ਪਏ ਦੋ ਵਿਚੋਂ ਇਕ ਉਧਾਰ ਲਿਆਂਦਾ ਸੀ ਅਤੇ ਉਸ ਨੂੰ ਮਿਊਜ਼ੀਅਮ ਵਿੱਚ ਲਿਆ ਕਿ ਰੱਖਿਆ ਗਿਆ ਸੀ ਅਤੇ ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਦੁਆਰਾ ਉਸ ਨੂੰ ਵਾਪਸ ਕਾਲਜ ਲਾਇਬਰੇਰੀ ਭੇਜ ਦਿੱਤਾ ਸੀ।

ਮੰਚ ਦੇ ਸਕੱਤਰ ਵਿਸ਼ਵ ਕਾਂਤ ਜੀ ਨੇ ਦੱਸਿਆ ਕਿ ਪਿਛਲੀ ਵਾਰ ਵੀ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਜੀ ਨੇ 31ਜੁਲਾਈ 2021ਸੁਨਾਮ ਊਧਮ ਸਿੰਘ ਵਾਲਾ ਵਿਖੇ ਮਿਊਜ਼ੀਅਮ ਦਾ ਉਦਘਾਟਨ ਕੀਤਾ ਸੀ ਤਾਂ ਉਸ ਵੇਲੇ ਵੀ ਇੱਕ ਦਿਨ ਲਈ ਕਲਸ਼ ਉਧਾਰ ਲਿਆ ਕਿ ਮਿਊਜ਼ੀਅਮ ਵਿੱਚ ਰੱਖਿਆ ਸੀ ਸ਼ਾਮ ਨੂੰ ਵਾਪਸ ਕਾਲਜ ਵਿੱਚ ਰੱਖ ਦਿੱਤਾ ਸੀ।

ਮੰਚ ਦੇ ਆਗੂ ਪਦਮ ਸ਼ਰਮਾ ਜੀ ਨੇ ਕਿਹਾ ਕਿ ਹੁਣ ਤਾਂ ਸ਼ਹੀਦ ਦਾ ਮਿਊਜ਼ੀਅਮ ਬਣ ਚੁੱਕਿਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹੀਦ ਸੰਬੰਧੀ ਸਮਾਨ ਭਾਵੇਂ ਦੇਸ਼ ਵਿਚ ਭਾਵੇਂ ਵਿਦੇਸ਼ ਵਿਚ ਜਿਥੇ ਵੀ ਪਿਆ ਹੈ ਉਸ ਨੂੰ ਮਿਊਜ਼ੀਅਮ ਵਿੱਚ ਪੱਕੇ ਤੌਰ ਤੇ ਲਿਆ ਕੇ ਰੱਖਣਾ ਚਾਹੀਦਾ ਹੈ। ਸ਼ਹੀਦ ਨਾਲ ਸਬੰਧਤ ਸਮਾਨ ਉਧਾਰ ਲੈਣਾ ਬੰਦ ਕਰਨਾ ਚਾਹੀਦਾ ਹੈ।

ਪ੍ਰੈੱਸ ਸਕੱਤਰ ਦਾਤਾ ਸਿੰਘ ਨੇ ਕਿਹਾ ਕਿ ਦੁਵਾਰਾ ਫੇਰ ਪੱਕੇ ਤੌਰ ਤੇ ਦੋਵੇਂ ਕਲਸ਼ ਦਾ ਇੰਤਜ਼ਾਰ ਕਰਦੀ ਮਿਊਜ਼ੀਅਮ ਵਿੱਚ ਪਲੇਟ ਅੱਜ ਵੀ ਉਸੇ ਤਰ੍ਹਾਂ ਖਾਲੀ ਪਈ ਹੈ‌।

ਮੰਚ ਦੇ ਆਗੂਆਂ ਨੇ ਕਿਹਾ ਹੈ ਕਿ ਸਾਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੀ ਸ਼ਹੀਦਾਂ ਪ੍ਰਤੀ ਸੰਵੇਦਨਸ਼ੀਲ ਹੋਣ ਦਾ ਦਾਅਵਾ ਕਰਦੀ ਹੈ। ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਉਂਦੀ ਹੈ। ਸ਼ਹੀਦ ਊਧਮ ਸਿੰਘ ਜੀ ਨਾਲ ਇੰਨਸਾਫ ਕਰੇਗੀ ਤੇ ਮੰਚ ਵੱਲੋਂ ਸ਼ਹੀਦ ਸੰਬੰਧੀ ਧਿਆਨ ਵਿੱਚ ਲਿਆਂਦੇ ਲੰਮੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਨੂੰ ਹੱਲ ਕਰੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...