Thursday, May 30, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਨਰੇਗਾ ਵਰਕਰ ਫਰੰਟ ਤੇ ਮਜਦੂਰ ਕਿਸਾਨ ਦਲਿਤ ਫਰੰਟ ਨਾਲ ਹੋਇਆ ਗਠਜੋੜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ 2021:
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਜੋਰਦਾਰ ਧਮਾਕਾ ਹੋਇਆ ਜਦੋਂ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਨਵੇਂ ਗਠਜੋੜ ਦੇ ਮੁਕਾਬਲੇ ਇੱਕ ਹੋਰ ਸ਼ਕਤੀਸ਼ਾਲੀ ਗਠਜੋੜ ਵਜੂਦ ਵਿੱਚ ਆ ਗਿਆ। ਇੱਕ ਲੱਖ ਨਰੇਗਾ ਮੈਂਬਰਾਂ ਵਾਲਾ ਫਰੰਟ ਅਤੇ ਮਜਦੂਰ ਕਿਸਾਨ ਦਲਿਤ ਫਰੰਟ ਨੇ ਅੱਜ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਦਾ ਐਲਾਨ ਕਰ ਦਿੱਤਾ।

ਅੱਜ ਉਘੇ ਸਮਾਜਿਕ, ਧਾਰਮਿਕ ਅਤੇ ਰਾਜਨੀਤੀ ਦੇ ਆਗੂ ਸ: ਬਲਵੰਤ ਸਿੰਘ ਰਾਮੂਵਾਲੀਆ ਦੇ ਮਾਰਗ ਦਰਸ਼ਨ `ਤੇ ਉਪਰੋਕਤ ਦੋਵੇਂ ਫਰੰਟ ਦੇ ਆਗੂਆਂ ਨੇ ਸ: ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ `ਤੇ ਮੁਲਾਕਾਤ ਕਰਕੇ ਅਕਾਲੀ ਦਲ ਬਾਦਲ ਅਤੇ ਬਸਪਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਤਕੜੀ ਟੱਕਰ ਦੇਣ ਦਾ ਐਲਾਨ ਕਰਦਿਆਂ ਹਰਾਉਣ ਦਾ ਅਹਿਦ ਲਿਆ। ਇਸ ਦੌਰਾਨ ਸਾਰੇ ਆਗੂਆਂ ਨੇ “ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮਾਨ ਵਿੱਚ- ਬਹੁਜਨ ਸਮਾਜ ਗਜ਼ੁਗਾ ਮੈਦਾਨ ਵਿੱਚ ਦਾ ਨਾਅਰਾ ਵੀ ਦਿੱਤਾ।

ਇਸ ਮੌਕੇ `ਤੇ ਬੋਲਦਿਆਂ ਸ: ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾ ਨੂੰ ਦਲਿਤ ਸਮਾਜ ਦੇ ਹਿਤੈਸ਼ੀ ਨਰੇਗਾ ਮੈਂਬਰ ਫਰੰਟ ਅਤੇ ਮਜਦੂਰ ਕਿਸਾਨ ਦਲਿਤ ਫਰੰਟ ਵੱਲੋਂ ਮੁੱਖ ਮਾਰਗ ਦਰਸ਼ਕ ਬਨਣ ਦੀ ਪੇਸ਼ਕਸ਼ ਕੀਤੀ ਗਈ ਸੀ। ਜਿਸਦੇ ਬਾਅਦ ਉਨ੍ਹਾਂ ਵੱਲੋਂ ਇਸ ਸ਼ਰਤ ਉਤੇ ਇਸ ਪੇਸ਼ਕਸ਼ ਨੂੰ ਪ੍ਰਵਾਨ ਕੀਤਾ ਗਿਆ ਕਿ ਉਹ ਫਰੰਟ ਵਿੱਚ ਨਾ ਤਾਂ ਕੋਈ ਆਹੁਦੇਦਾਰੀ ਲੈਣਗੇ ਅਤੇ ਨਾ ਹੀ ਪਾਰਟੀ ਵਿੱਚ ਸ਼ਾਮਿਲ ਹੋਣਗੇ।

ਮਜਦੂਰ ਕਿਸਾਨ ਦਲਿਤ ਫਰੰਟ ਦੇ ਚੇਅਰਮੈਨ ਕਾਮਰੇਡ ਲਸ਼ਕਰ ਸਿੰਘ ਅਤੇ ਨਰੇਗਾ ਵਰਕਰ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਰੇਸ਼ਮ ਸਿੰਘ ਕਾਹਲੋਂ ਨੇ ਅਕਾਲੀ ਦਲ ਬਾਦਲ ਅਤੇ ਬਸਪਾ ਨਾਲ ਹੋਏ ਗਠਜੋੜ `ਤੇ ਆਪਣੀ ਪ੍ਰਤੀਕੀਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਮਾਇਆਵਤੀ ਦਾ ਗਠਜੋੜ ਬਾਬਾ ਸਾਹਿਬ ਅੰਬੇਡਕਰ ਅਤੇ ਬਾਬੂ ਕਾਂਸ਼ੀਰਾਮ ਦੇ ਸਿਧਾਂਤਾਂ ਨਾਲ ਗੱਦਾਰੀ ਹੈ ਅਤੇ ਪੰਜਾਬ ਦਾ ਦਲਿਤ ਸਮਾਜ ਕਦੇ ਵੀ ਇਸ ਗਠਜੋੜ ਨੂੰ ਸਵੀਕਾਰ ਨਹੀ ਕਰੇਗਾ।

ਇਸ ਮੌਕੇ `ਤੇ ਬੋਲਦਿਆਂ ਸ: ਢੀਂਡਸਾ ਨੇ ਉਪਰੋਕਤ ਦੋਵੇਂ ਫਰੰਟਾਂ ਦੇ ਪਾਰਟੀ ਨੂੰ ਮਿਲੇ ਪੁਰਜ਼ੋਰ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾ ਦਾ ਇਹ ਗਠਜੋੜ ਬਾਦਲਾਂ ਦੀ ਨਵੀਂ ਚਾਲ ਫੇਲ੍ਹ ਕਰੇਗਾ।

ਕਾਮਰੇਡ ਲਸ਼ਕਰ ਸਿੰਘ ਅਤੇ ਸ: ਰੇਸ਼ਮ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਫਰੰਟ ਇਕਲੇ ਪੰਜਾਬ ਵਿੱਚ ਹੀ ਇੱਕ ਲੱਖ ਤੋਂ ਵੱਧ ਮੁੱਖ ਦਲਿਤ ਪਰਿਵਾਰਾਂ ਅਤੇ ਛੋਟੇ ਕਿਸਾਨਾਂ ਅਤੇ ਮਜਦੂਰਾਂ ਦੀ ਅਗਵਾਈ ਕਰਦੇ ਹਨ। ਜਿਕਰਯੋਗ ਹੈ ਕਿ ਦਲਿਤ ਅਤੇ ਨਰੇਗਾ ਵਰਕਰਾਂ ਦੇ ਇਹ ਨੇਤਾ ਰੇਸ਼ਮ ਸਿੰਘ ਕਾਹਲੋਂ ਦੀ ਅਗਵਾਈ ਵਿੱਚ 17 ਸਾਲ ਪਹਿਲਾਂ ਬਾਬੂ ਕਾਂਸ਼ੀਰਾਮ ਜੀ ਦੀ ਬਿਮਾਰੀ ਦੇ ਇਲਾਜ਼ ਬਾਰੇ ਸ਼ੱਕੀ ਮੁੱਦਿਆਂ ਨੂੰ ਲੈਕੇ ਮਾਇਆਵਤੀ ਤੋਂ ਅੱਡ ਹੋ ਗਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,087FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...