Sunday, January 5, 2025
spot_img
spot_img
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਦਾ ਮਤਾ ਰੱਦ

ਯੈੱਸ ਪੰਜਾਬ
ਅੰਮ੍ਰਿਤਸਰ, 31 ਦਸੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਸ. Narain Singh Chaura ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਗਰਮ ਖ਼ਿਆਲੀ Narain Singh Chaura ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਵੱਲ ਸੇਧਿਤ ਕਰਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਦਰਸ਼ਨੀ ਡਿਉਢੀ ਦੇ ਬਾਹਰ ਉਸ ਵੇਲੇ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਵੇਲੇ ਉਹ ਅਕਾਲ ਤਖ਼ਤ ਵੱਲੋਂ ਲਗਾਈ ਗਈ ਸਜ਼ਾ ਦੇ ਤੌਰ ’ਤੇ ਚੋਬਦਾਰ ਬਣ ਕੇ ਦਰਸ਼ਨੀ ਡਿਉਢੀ ਦੇ ਬਾਹਰ ਬੈਠੇ ਸਨ। ਉਸ ਵੇਲੇ ਦੋ ਗੋਲੀਆਂ ਚੱਲੀਆਂ ਸਨ ਪਰ ਸੁਰੱਖ਼ਿਆ ਕਰਮੀਆਂ ਦੀ ਚੌਕਸੀ ਕਾਰਨ ਨਿਸ਼ਾਨਾ ਖੁੰਝ ਗਿਆ ਸੀ ਅਤੇ ਕਿਸੇ ਨੂੰ ਕੋਈ ਨੁਕਸਾਨ ਨਹੀਂ ਪੁੱਜਾ ਸੀ।

ਇਸ ਮਗਰੋਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਅਕਾਲ ਤਖ਼ਤ ਨੂੰ ਅਪੀਲ ਕਰਦਾ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਨਾਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਖ਼ਾਰਜ ਕਰਨ ਦੀ ਗੱਲ ਆਖ਼ੀ ਗਈ ਸੀ।

ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਸੀ ਜਿਸ ਦੇ ਚੱਲਦਿਆਂ ਅੱਜ ਦੀ ਮੀਟਿੰਗ ਵਿੱਚ ਇਸ ਮਤੇ ਦੀ ਪੁਸ਼ਟੀ ਨਾ ਕਰਦਿਆਂ ਇਸ ਨੂੰ ਰੱਦ ਕਰ ਦੇਣ ਦਾ ਫ਼ੈਸਲਾ ਲਿਆ ਗਿਆ।

ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ,

ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ ਤੇ ਸ. ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ