Sunday, May 19, 2024

ਵਾਹਿਗੁਰੂ

spot_img
spot_img

ਸਾਢੇ ਚਾਰ ਮਹੀਨਿਆਂ ਤੋਂ ਟਾਵਰ ’ਤੇ ਡਟੇ ਸੁਰਿੰਦਰ ਪਾਲ ਨੂੰ ਸੰਘਰਸ਼ੀ ਸਾਥੀਆਂ ਨੇ 6635 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਹੋਣ ਮਗਰੋਂ ਟਾਵਰ ਤੋਂ ਉਤਾਰਿਆ

- Advertisement -

ਯੈੱਸ ਪੰਜਾਬ
ਪਟਿਆਲਾ, 1 ਅਗਸਤ, 2021 (ਦਲਜੀਤ ਕੌਰ ਭਵਾਨੀਗੜ੍ਹ):
ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ 260 ਫੁੱਟ ਉੱਚੇ ਟਾਵਰ ਉਤੇ ਲਗਾਤਾਰ ਸੰਘਰਸ਼ ਉਤੇ ਡਟੇ ਸੰਘਰਸ਼ੀ ਅਧਿਆਪਕ ਸੁਰਿੰਦਰਪਾਲ ਸਿੰਘ ਨੂੰ ਅੱਜ ਵੱਖ-ਵੱਖ ਜੱਥੇਬੰਦੀਆਂ, ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਹਜ਼ਾਰਾਂ ਸਾਥੀਆਂ ਦੀ ਹਾਜ਼ਰੀ ਵਿੱਚ ਨਾਅਰਿਆਂ ਦੀ ਗੂੰਜ ਨਾਲ ਭਰੋਸੇ ਵਿੱਚ ਲੈਣ ਤੋਂ ਬਾਅਦ ਟਾਵਰ ਤੋਂ ਹੇਠਾਂ ਸੁਰੱਖਿਅਤ ਉਤਾਰਿਆ ਉਤਾਰ ਲਿਆ ਗਿਆ।

ਅੱਜ ਜਦੋਂ ਸੁਰਿੰਦਰਪਾਲ ਨੂੰ ਟਾਵਰ ਤੋਂ ਉਤਾਰਿਆ ਗਿਆ ਤਾਂ ਉਸਦੀ ਹਾਲਤ ਖਰਾਬ ਹੋ ਚੁੱਕੀ ਸੀ। ਜਿਸ ਨੂੰ ਸਹਾਰਾ ਦੇ ਕੇ ਉਠਾਇਆ ਜਾ ਰਿਹਾ ਸੀ। ਆਪਣੇ ਆਪ ਪੈਰਾ ਉਤੇ ਖੜ੍ਹਾ ਹੋਣ ਦੇ ਅਸਮਰਥ ਸੀ। ਇਸ ਮੌਕੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਮੌਕੇ ‘ਤੇ ਉਸਦਾ ਮੁਆਇਨਾ ਕੀਤਾ ਅਤੇ ਇਸ ਤੋਂ ਬਾਅਦ ਸੁਰਿੰਦਰਪਾਲ ਗੁਰਦਾਸਪੁਰ ਨੂੰ ਰਜਿੰਦਰਾ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਲਈ ਲਿਜਾਇਆ ਗਿਆ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਜਿਸ ਦੌਰਾਨ ਪੁਲੀਸ ਦੀਆਂ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਛਾਲਾਂ ਮਾਰਨ ਲਈ ਮਜਬੂਰ ਹੋਏ, ਟੈਂਕੀ ਟਾਵਰਾਂ ਚੜ੍ਹਨ ਲਈ ਮਜਬੂਰ ਹੋਏ।

ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਦੇ ਹੋਏ ਉਨ੍ਹਾਂ ਦੀਆਂ ਮੰਗਾਂ ਮੰਨਕੇ 6635 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਹੋਰ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ। ਜੱਥੇਬੰਦੀ ਵੱਲੋਂ ਇਸ ਨੂੰ ਸੰਘਰਸ਼ ਦੀ ਜਿੱਤ ਦੱਸਿਆ ਹੈ। ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਆਗੂਆਂ ਨੇ ਭਰਾਤਰੀ ਜਥੇਬੰਦੀਆਂ ਤੇ ਸਮੂਹ ਪ੍ਰੈੱਸ ਤੇ ਸਾਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਕਰਕੇ ਹੀ ਉਹ ਜਿੱਤ ਪ੍ਰਾਪਤ ਕਰ ਸਕੇ। ਸੁਰਿੰਦਰਪਾਲ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਅਗਲੇ ਸਮਿਆਂ ਵਿੱਚ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਾਰੀ ਰਹੇਗਾ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਪੂਨੀਆ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜਸਪਾਲ ਸਿੰਘ ਚੌਧਰੀ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਰਣਜੀਤ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਖੁਸਵੰਤ ਹਨੀ ਆਦਿ ਮੌਜੂਦ ਸਨ। ਇਸ ਤੋਂ ਇਲਾਵਾ ਇਸ ਮੌਕੇ ਵੱਡੀ ਮਾਤਰਾ ਵਿੱਚ ਪਟਿਆਲਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਮੌਜੂਦ ਸਨ, ਉੱਥੇ ਹੀ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...