Sunday, May 19, 2024

ਵਾਹਿਗੁਰੂ

spot_img
spot_img

ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਪੰਥਕ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਹੋਇਆ ਅੰਤਿਮ ਸੰਸਕਾਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਮਈ, 2021:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਲੰਘੀ 15 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ, ਦਾ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੁੱਜ ਕੇ ਜਥੇਦਾਰ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ।

ਉਨ੍ਹਾਂ ਦੇ ਮ੍ਰਿਤਕ ਸਰੀਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਧੀਕ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਵੱਲੋਂ ਸ. ਸੁਖਜਿੰਦਰ ਸਿੰਘ ਪ੍ਰਿੰਸ ਅਤੇ ਹੋਰ ਵੱਖ-ਵੱਖ ਸੰਪ੍ਰਦਾਵਾਂ ਤੇ ਕਾਰਸੇਵਾ ਵਾਲਿਆਂ ਮਹਾਂਪੁਰਖਾਂ ਨੇ ਪੰਥਕ ਰਵਾਇਤਾ ਅਨੁਸਾਰ ਲੋਈ ਤੇ ਸਿਰੋਪਾਓ ਪਾ ਕੇ ਸਨਮਾਨ ਦਿੱਤਾ।

ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਮ ਸੰਸਕਾਰ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਭਜਨ ਕੌਰ, ਪੁਤਰੀ ਅਮਨਪ੍ਰੀਤ ਕੌਰ, ਭਾਈ ਜਗਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ, ਸ. ਸੁਖਬੀਰ ਸਿੰਘ ਤੇ ਸ. ਸਤਬੀਰ ਸਿੰਘ ਧਾਮੀ, ਭਾਈ ਰਾਮ ਸਿੰਘ ਦਮਦਮੀ ਟਕਸਾਲ ਸੰਗਰਾਵਾਂ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਅਮਰੀਕ ਸਿੰਘ ਕਾਰਸੇਵਾ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਗੁਰਦੇਵ ਸਿੰਘ ਘਣੂਪੁਰ ਕਾਲੇ, ਬਾਬਾ ਦਵਿੰਦਰ ਸਿੰਘ ਨਿਰਮਲ ਕੁਟੀਆਂ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਸੁਲਤਾਨ ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ ਤੇ ਸ. ਗੁਰਪ੍ਰੀਤ ਸਿੰਘ ਟਿੱਕਾ, ਸ. ਅਵਤਾਰ ਸਿੰਘ ਟਰੱਕਾਂਵਾਲੇ, ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਡਾ. ਅਮਰਜੀਤ ਸਿੰਘ, ਬਾਬਾ ਅਮਰੀਕ ਸਿੰਘ, ਸ. ਪ੍ਰਿਥੀਪਾਲ ਸਿੰਘ, ਗਿਆਨੀ ਸੁਰਜੀਤ ਸਿੰਘ ਸਭਰਾ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...