Sunday, May 19, 2024

ਵਾਹਿਗੁਰੂ

spot_img
spot_img

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਜੁਲਾਈ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਸ਼ੁੱਕਰਵਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

2018 ਵਿੱਚ ਦਰਜ ਮਾਈਨਿੰਗ ਨਾਲ ਸੰਬੰਧਤ ਇਕ ਮਾਮਲੇ ਨੂੰ ਨਵੰਬਰ, 2021 ਵਿੱਚ ਆਪਣੇ ਹੱਥ ਲੈਣ ਉਪਰੰਤ ਈ.ਡੀ. ਵੱਲੋਂ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੌਰਾਨ ਵੱਡੀਆਂ ਬਰਾਮਦਗੀਆਂ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ 4 ਫ਼ਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਉਸ ਵੇਲੇ ਗਿਫ਼ਤਾਰ ਕਰ ਲਿਆ ਸੀ ਜਦ ਉਹ ਜਲੰਧਰ ਸਥਿਤ ਈ.ਡੀ. ਦਫ਼ਤਰ ਵਿਖ਼ੇ ਪੇਸ਼ ਹੋਣ ਲਈ ਆਇਆ ਹੋਇਆ ਸੀ।

ਭੁਪਿੰਦਰ ਸਿੰਘ ਹਨੀ ਸਾਬਕਾ ਮੁੱਖ ਮੰਤਰੀ ਸ: ਚੰਨੀ ਦੀ ਸਾਲੀ ਦਾ ਬੇਟਾ ਹੈ ਅਤੇ ਉਸਦੇ ‘ਹੋਮਲੈਂਡ ਹਾਈਟਸ’ ਸਥਿਤ ਫ਼ਲੈਟ ਅਤੇ ਹੋਰ ਟਿਕਾਣਿਆਂ ’ਤੇ ਛਾਪਮੇਾਰੀ ਦੌਰਾਨ ਈ.ਡੀ.ਨੇ ਲਗਪਗ 10 ਕਰੋੜ ਰੁਪਏ ਨਕਦ, ਮਹਿੰਗੀਆਂ ਕਾਰਾਂ, 12 ਲੱਖ ਰੁਪਏ ਮੁੱਲ ਦੀ ਰੋਲੈਕਸ਼ ਘੜੀ ਤੋਂ ਇਲਾਵਾ21 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਸੀ।

ਈ.ਡੀ.ਨੇ ਦਾਅਵਾ ਕੀਤਾ ਸੀ ਕਿ ਹਨੀ ਨੇ ਮੰਨਿਆ ਹੈ ਕਿ ਇਹ ਪੈਸੇ ਗੈਰ-ਕਾਨੂੰਨੀ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲਿਆਂ ਦੇ ਏਵਜ਼ ਵਿੱਚ ਲਏ ਗਏ ਸਨ।

ਉਦੋਂਤੋਂ ਹੀ ਭੁਪਿੰਦਰ ਸਿੰਘ ਹਨੀ ਈ.ਡੀ. ਦੀ ਹਿਰਾਸਤ ਵਿੱਚ ਰਹੇ ਅਤੇ ਫ਼ਿਰ ਜੇਲ੍ਹ ਵਿੱਚ ਬੰਦ ਰਿਹਾ ਪਰ ਅੱਜ ਹਾਈਕੋਰਟ ਵੱਲੋਂ ਉਸ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ ਜਿਸ ਨਾਲ ਉਸਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ।

ਭੁਪਿੰਦਰ ਸਿੰਘ ਹਨੀ ਅਤੇ ਉਸਦੇ ਸਾਥੀ ਕੁਦਰਤਦੀਪ ਸਿੰਘ ਤੇ ਸੰਦੀਪ ਕੁਮਾਰ ਨੇ ਰਲ ਕੇ ਪ੍ਰੋਵਾਈਡਰਜ਼ ਉਵਰਸੀਜ਼ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਨਾਂਅ ਦੀ ਕੰਪਨੀ ਬਣਾਈ ਸੀ ਅਤੇ ਇਸ ਵਿੱਚ ਕੋਈ ਵੀ ਕਾਰੋਬਾਰ ਨਹੀਂ ਕੀਤਾ ਦਿਖ਼ਾਇਆ ਗਿਆ ਸੀ। ਈ.ਡੀ.ਦਾ ਦੋਸ਼ ਸੀ ਕਿ ਇਹ ਕੰਪਨੀ ਗੈਰ ਕਾਨੂੰਨੀ ਅਤੇ ਭ੍ਰਿਸ਼ਟ ਤੌਰ ’ਤੇ ਕੀਤੀ ਗਈ ਕਮਾਈ ਨੂੰ ਸਾਂਭਣ ਲਈ ਹੀ ਬਣਾਈ ਗਈ ਸੀ।

ਇਸ ਮਾਮਲੇ ’ਤੇ ਖ਼ੂਬ ਸਿਆਸਤ ਵੀ ਹੋਈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਹਮਣੇ ਆਏ ਇਸ ਮਾਮਲੇ ਨੇ ਉਸ ਵੇਲੇ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਤੌਰ ’ਤੇ ਕਾਫ਼ੀ ਮਕਬੂਲ ਹੋ ਚੁੱਕੇ ਸ: ਚੰਨੀ ਦੇ ਅਕਸ ਨੂੰ ਵੱਡਾ ਧੱਕਾ ਪੁਚਾਇਆ ਸੀ ਜਿਸ ਦੇ ਨਤੀਜੇ ਵਜੋਂ ਨਾ ਕੇਵਲ ਕਾਂਗਰਸ ਪਾਰਟੀ ਦਾ ਦਬਦਬਾ ਘਟਿਆ ਅਤੇ ਚੋਣਾਂ ਵਿੱਚ ਭਾਰੀ ਨੁਕਸਾਨ ਹੋਇਆ ਸਗੋਂ ਸ: ਚੰਨੀ ਖ਼ੁਦ ਉਨ੍ਹਾਂ ਦੋਹਾਂ ਹਲਕਿਆਂ ਤੋਂ ਹਾਰ ਗਏ ਸਨ ਜਿਨ੍ਹਾਂ ਤੋਂ ਉਨ੍ਹਾਂ ਨੇ ਚੋਣ ਲੜੀ ਸੀ ਕਿਉਂਕਿ ਵਿਰੋਧੀ ਧਿਰਾਂ ਨੇ ਇਹ ਪ੍ਰਚਾਰ ਕੀਤਾ ਕਿ ਹਨੀ ਮੁੱਖ ਮੰਤਰੀ ਲਈ ਹੀ ਕੰਮ ਕਰ ਰਿਹਾ ਸੀ ਅਤੇ ਉਸਨੂੰ ਮੁੱਖ ਮੰਤਰੀ ਨੇ ਖ਼ਾਸ ਤੌਰ ਉੱਤੇ ਵਿਸ਼ੇਸ਼ ਸੁਰੱਖ਼ਿਆ ਦਸਤਾ ਵੀ ਮੁਹੱਈਆ ਕਰਵਾਇਆ ਹੋਇਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...