Sunday, December 22, 2024
spot_img
spot_img
spot_img

ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਰਲ ਮਿਲ ਕੇ ਉਘੇ ਕਿਸਾਨ ਆਗੂ Dallewal ਦੀ ਜਾਨ ਬਚਾਉਣ: Bhunder

ਯੈੱਸ ਪੰਜਾਬ
ਚੰਡੀਗੜ੍ਹ, 19 ਦਸੰਬਰ, 2024

Shiromani Akali Dal ਦੇ ਕਾਰਜਕਾਰੀ ਪ੍ਰਧਾਨ ਸਰਦਾਰ Balwinder Singh Bhunder ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਮਿਲ ਕੇ ਉਘੇ ਕਿਸਾਨ ਆਗੂ ਸਰਦਾਰ Jagjit Singh Dallewal ਦੀ ਜਾਨ ਬਚਾਉਣ ਵਾਸਤੇ ਕੰਮ ਕਰਨ।

Khanauri ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵੱਖ-ਵੱਖ ਆਵਾਜ਼ਾਂ ਵਿਚ ਬੁਲ ਕੇ ਇਸ ਵੇਲੇ ਨੰਬਰ ਬਣਾਉਣ ਦਾ ਵੇਲਾ ਨਹੀਂ ਹੈ। ਉਹਨਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਕੇਂਦਰ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਉਹ ਡੱਲੇਵਾਲ ਸਾਹਿਬ ਦੀਆਂ ਮੰਗਾਂ ਪ੍ਰਵਾਨ ਕਰਨ ਤਾਂ ਜੋ ਉਹਨਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾ ਸਕੇ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਾਲ ਗੱਲ ਕਰ ਕੇ ਉਹਨਾਂ ਨੂੰ ਰਾਜ਼ੀ ਕਰਨਾ ਚਾਹੀਦਾ ਸੀ ਕਿ ਉਹ ਕਿਸਾਨਾਂ ਨਾਲ ਨਿਆਂ ਕਰਨ ਕਿਉਂਕਿ ਪ੍ਰਧਾਨ ਮੰਤਰੀ ਨੇ ਹੀ ਭਰੋਸਾ ਦੁਆਇਆ ਸੀ ਕਿ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸਮੇਤ ਸਾਰੀਆਂ ਕਿਸਾਨ ਮੰਗਾਂ ਮੰਨੀਆਂ ਜਾਣਗੀਆਂ।

ਸਰਦਾਰ ਭੂੰਦੜ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਾਂਝੇ ਮੰਚ ’ਤੇ ਆ ਕੇ ਸਾਂਝੀ ਰਣਜੀਤੀ ਬਣਾਉਣ ਤਾਂ ਜੋ ਕਿਸਾਨੀ ਮੰਗਾਂ ਚੁੱਕੀਆਂ ਜਾ ਸਕਣ ਤੇ ਹੱਲ ਕਰਵਾਈਆਂ ਜਾ ਸਕਣ। ਉਹਨਾਂ ਨੇ ਉਘੇ ਕਿਸਾਨ ਆਗੂ ਨੂੰ ਵੀ ਨਿੱਜੀ ਅਪੀਲ ਕੀਤੀ ਕਿ ਉਹ ਆਪਣਾ ਮਰਨ ਵਰਤ ਖਤਮ ਕਰਨ ਅਤੇ ਕਿਹਾ ਕਿ ਪੰਜਾਬ ਨੂੰ ਉਹਨਾਂ ਦੀ ਅਤੇ ਉਹਨਾਂ ਦੀਆਂ ਸੇਵਾਵਾਂ ਦੀ ਲੋੜ ਹੈ ਤੇ ਉਹਨਾਂ ਨੂੰ ਇਸ ਤਰੀਕੇ ਆਪਣੀ ਜਾਨ ਖ਼ਤਰੇ ਵਿਚ ਨਹੀਂ ਪਾਉਣੀ ਚਾਹੀਦੀ।

ਇਸ ਮੌਕੇ ਸਰਦਾਰ ਭੂੰਦੜ ਦੇ ਨਾਲ ਸਰਦਾਰ ਇਕਬਾਲ ਸਿੰਘ ਝੂੰਦਾਂ, ਸ੍ਰੀ ਰਾਜਿੰਦਰ ਦੀਪਾ ਤੇ ਸਰਦਾਰ ਵਿਨਰਜੀਤ ਸਿੰਘ ਗੋਲਡੀ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ