Saturday, May 25, 2024

ਵਾਹਿਗੁਰੂ

spot_img
spot_img

ਸਿਰਸਾ ਵੱਲੋਂ ਜੰਮੂ ਕਸ਼ਮੀਰ ‘ਚ ਗੁਰਦੁਆਰਾ ਕਮੇਟੀ ਤੋੜਨ ਦਾ ਜ਼ੋਰਦਾਰ ਵਿਰੋਧ, ਮਾਮਲੇ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖਲ ਮੰਗਿਆ

- Advertisement -

ਨਵੀਂ ਦਿੱਲੀ, 8 ਜੁਲਾਈ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਜੰਮੂ-ਕਸ਼ਮੀਰ ਵਿਚ ਮੌਜੂਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਨਵੀਂਆਂ ਚੋਣਾਂ ਹੋਣ ਤੱਕ ਮੌਜੂਦਾ ਕਮੇਟੀ ਨੂੰ ਹੀ ਕੰਮ ਕਰਨ ਦਿੱਤਾ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਦੱਸਿਆ ਕਿ ਉਹਨਾਂ ਕੋਲ ਜੰਮੂ ਅਤੇ ਕਸ਼ਮੀਰ ਤੋਂ ਸਿੱਖ ਨੁਮਾਇੰਦਿਆਂ ਨੇ ਪਹੁੰਚ ਕੀਤੀ ਹੈ ਜਿਹਨਾਂ ਨੇ ਦੱਸਿਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਮਿਆਦ ਪੂਰੀ ਹੋਣ ਦੀ ਆੜ ਵਿਚ ਮੌਜੂਦਾ ਗੁਰਦੁਆਰਾ ਕਮੇਟੀ ਨੂੰ ਤੋੜਨਾ ਚਾਹੁੰਦੇ ਹਨ ਜੋ ਕਿ ਸਰਾਸਰ ਗਲਤ ਹੈ। ਉਹਨਾਂ ਦੱਸਿਆ ਕਿ ਜੰਮੂ ਕਸ਼ਮੀਰ ਵਿਚ ਜ਼ਿਲ੍ਹਾ ਪੱਧਰ ‘ਤੇ ਹਰ ਪੰਜ ਸਾਲ ਬਾਅਦ 11 ਮੈਂਬਰੀ ਗੁਰਦੁਆਰਾ ਕਮੇਟੀ ਚੁਣੀ ਜਾਂਦੀ ਹੈ, ਫਿਰ ਜ਼ਿਲਿਆਂ ਦੇ 220 ਮੈਂਬਰ ਵੋਟਾਂ ਰਾਹੀਂ ਸੂਬਾ ਪੱਧਰ ‘ਤੇ ਚੇਅਰਮੈਨ ਅਤੇ ਸਕੱਤਰ ਦੀ ਚੋਣ ਕਰਦੇ ਹਨ ਜਿਸ ਵਿਚ ਚੇਅਰਮੈਨ ਜੰਮੂ ਖੇਤਰ ਅਤੇ ਸਕੱਤਰ ਕਸ਼ਮੀਰ ਤੋਂ ਚੁਣਿਆ ਜਾਂਦਾ ਹੈ।

ਸ੍ਰੀ ਸਿਰਸਾ ਨੇ ਦੱਸਿਆ ਕਿ ਮੌਜੂਦਾ ਕਮੇਟੀ ਦੀ ਚੋਣ ਜੂਨ 2015 ਵਿਚ ਹੋਈ ਸੀ ਤੇ ਇਸਦੀ ਮਿਆਦ ਜੁਲਾਈ 2020 ਵਿਚ ਖਤਮ ਹੋ ਰਹੀ ਹੈ। ਉਹਨਾਂ ਦੱਸਿਆ ਕਿ ਜੰਮੂ ਤੇ ਕਸ਼ਮੀਰ ਤੋਂ ਸਿੱਖ ਨੁਮਾਇੰਦਿਆਂ ਨੇ ਉਹਨਾਂ ਨੂੰ ਦੱਸਿਆ ਕਿ ਪੰਥ ਵਿਰੋਧੀ ਤਾਕਤਾਂ ਕਮੇਟੀਆਂ ਭੰਗ ਕਰਵਾ ਕੇ ਗੁਰਧਾਮਾਂ ‘ਤੇ ਆਪ ਕਬਜ਼ਾ ਕਰਨਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਜੰਮੂ ਖੇਤਰ ਵਿਚ ਇਸ ਵੇਲੇ ਸ੍ਰੀ ਤਰਲੋਚਨ ਸਿੰਘ ਵਜ਼ੀਰ ਚੇਅਰਮੈਨ ਹਨ ਜਦਕਿ ਉਹਨਾਂ ਨਾਲ ਮਹੰਤ ਮਨਜੀਤ ਸਿੰਘ ਤੇ ਸੰਤ ਤੇਜਵੰਤ ਸਿੰਘ ਸਿੱਖ ਕੌਮ ਦੀ ਬੇਹਤਰੀ ਵਾਸਤੇ ਦਿਨ ਰਾਤ ਜੁਟੇ ਹੋਏ ਹਨ। ਉਹਨਾਂ ਕਿਹਾ ਕਿ ਨਿਯਮਾਂ ਮੁਤਾਬਕ ਜਦੋਂ ਤੱਕ ਨਵੀਂ ਕਮੇਟੀ ਦੀ ਚੋਣ ਨਹੀਂ ਹੋ ਜਾਂਦੀ, ਪੁਰਾਣੀ ਕਮੇਟੀ ਨੂੰ ਹੀ ਕੰਮ ਕਰਨ ਦੀ ਆਗਿਆ ਹੁੰਦੀ ਹੈ ਪਰ ਕੁਝ ਪੰਥ ਵਿਰੋਧੀਆਂ ਵੱਲੋਂ ਇਹ ਵਿਵਸਥਾ ਖਤਮ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਨਾਲ ਨਾਲ ਜੰਮੂ ਕਸ਼ਮੀਰ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿਚ ਦਖਲ ਦੇਣ ਅਤੇ ਕਿਸੇ ਵੀ ਕਿਸਮ ਦੀ ਬੇਇਨਸਾਫੀ ਹੋਣ ਤੋਂ ਰੋਕਣ ਅਤੇ ਜਦੋਂ ਤੱਕ ਨਵੀਂਆਂ ਚੋਣਾਂ ਨਹੀਂ ਹੁੰਦੀਆਂ, ਮੌਜੂਦਾ ਕਮੇਟੀ ਨੂੰ ਕੰਮ ਕਰਨ ਦਿੱਤਾ ਜਾਵੇ ਤੇ ਜਦੋਂ ਸੰਭਵ ਹੋ ਸਕੇ ਨਵੀਂਆਂ ਚੋਣਾਂ ਕਰਵਾਈਆਂ ਜਾਣ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...