Saturday, May 18, 2024

ਵਾਹਿਗੁਰੂ

spot_img
spot_img

ਸਿਹਤ ਵਿਭਾਗ ਦੀ ਟੀਮ ਨੇ ਫੜਿਆ 6 ਕੁਇੰਟਲ 80 ਕਿਲੋ ਸ਼ੱਕੀ ਮਿਲਾਵਟੀ ਪਨੀਰ, ਹਰਿਆਣਾ ਤੋਂ ਆ ਰਹੇ ਟੈਂਪੂ ਨੂੰ ਕੀਤਾ ਕਾਬੂ

- Advertisement -

ਯੈੱਸ ਪੰਜਾਬ
ਮੋਹਾਲੀ, 30 ਜੁਲਾਈ, 2021 –
‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਅੱਜ ਤੜਕੇ ਵੱਡੀ ਕਾਰਵਾਈ ਕਰਦਿਆਂ ਬਲੌਂਗੀ ਲਾਗੇ ਵਾਹਨ ਨੂੰ ਰੋਕ ਕੇ ਉਸ ਵਿਚੋਂ ਛੇ ਕੁਇੰਟਲ 80 ਕਿਲੋ ਸ਼ੱਕੀ ਮਿਲਾਵਟੀ ਪਨੀਰ ਬਰਾਮਦ ਕੀਤਾ ਹੈ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੂੰ ਬਲੌਂਗੀ ਪੁਲਿਸ ਕੋਲੋਂ ਸ਼ਿਕਾਇਤ ਮਿਲੀ ਸੀ ਕਿ ਹਰਿਆਣਾ ਤੋਂ ਬੜਮਾਜਰਾ ਵਿਖੇ ਮਿਲਾਵਟੀ ਪਨੀਰ ਦੀ ਸਪਲਾਈ ਹੋ ਰਹੀ ਹੈ ਜਿਹੜਾ ਅੱਗੇ ਦੁਕਾਨਾਂ ਵਿਚ ਵੇਚਿਆ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀ ਹਦਾਇਤ ’ਤੇ ਤੁਰੰਤ ਸਿਹਤ ਵਿਭਾਗ ਦੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਜਿਸ ਨੇ ਅੱਜ ਤੜਕੇ ਬੜਮਾਜਰਾ ਲਾਗੇ ਨਾਕਾ ਲਾਇਆ। ਇਸੇ ਦੌਰਾਨ ਟੀਮ ਨੇ ਇਕ ਟੈਂਪੂ ਨੂੰ ਰੋਕਿਆ। ਜਦ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 680 ਕਿਲੋ ਪਨੀਰ ਬਰਾਮਦ ਹੋਇਆ ਜਿਸ ਦੀ ਕੀਮਤ ਲਗਭਗ ਡੇਢ ਲੱਖ ਰੁਪਏ ਬਣਦੀ ਹੈ। ਟੈਂਪੂ ਡਰਾਈਵਰ ਨੇ ਦਸਿਆ ਕਿ ਉਹ ਹਰਿਆਣਾ ਤੋਂ ਪਨੀਰ ਲਿਆ ਕੇ ਬੜਮਾਜਰਾ ਵਿਖੇ ਵੇਚਣ ਲਈ ਜਾ ਰਿਹਾ ਸੀ।

ਡਾ. ਸੁਭਾਸ਼ ਮੁਤਾਬਕ ਪਨੀਰ ਦੀ ਖੇਪ ਨੂੰ ਸੀਜ਼ ਕਰ ਲਿਆ ਗਿਆ ਹੈ ਅਤੇ ਸੈਂਪਲ ਖਰੜ ਦੀ ਫ਼ੂਡ ਸੇਫ਼ਟੀ ਲੈਬ ਵਿਚ ਭੇਜ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੈਂਪਲ ਦੀ ਰੀਪੋਰਟ 48 ਘੰਟਿਆਂ ਮਗਰੋਂ ਆ ਜਾਵੇਗੀ ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਡਾ. ਸੁਭਾਸ਼ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਜ਼ਿਲ੍ਹੇ ਦੇ ਲੋਕਾਂ ਲਈ ਖਾਣ-ਪੀਣ ਦੀਆਂ ਮਿਆਰੀ, ਮਿਲਾਵਟ-ਰਹਿਤ ਅਤੇ ਸ਼ੁੱਧ ਚੀਜ਼ਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਚੈਂਕਿੰਗ ਰਾਹੀਂ ਮਿਲਾਵਟੀ ਚੀਜ਼ਾਂ ਬਣਾਉਣ ਅਤੇ ਵੇਚਣ ਵਾਲਿਆਂ ਵਿਰੁਧ ਕਾਰਵਾਈ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਮਿਆਦ ਪੁੱਗੀਆਂ, ਮਿਲਾਵਟੀ ਅਤੇ ਬੇਮਿਆਰੀ ਚੀਜ਼ਾਂ ਦੀ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਅਜਿਹੀਆਂ ਚੀਜ਼ਾਂ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦੇ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।

ਡਾ. ਸੁਭਾਸ਼ ਨੇ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ਬਣਾਉਣ ਅਤੇ ਵੇਚਣ ਵਾਲਿਆਂ ਲਈ ਰਜਿਸਟਰੇਸ਼ਨ ਕਰਾਉਣਾ ਲਾਜ਼ਮੀ ਹੈ। ਜਿਨ੍ਹਾਂ ਨੇ ਇਹ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਸਿਵਲ ਸਰਜਨ ਦਫ਼ਤਰ ਦੇ ਫ਼ੂਡ ਸੇਫ਼ਟੀ ਵਿੰਗ ਕੋਲ ਪਹੁੰਚ ਕਰਨ।

ਡਾ. ਸੁਭਾਸ਼ ਨੇ ਦਸਿਆ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਮੋਬਾਈਲ ਫ਼ੂਡ ਸੇਟਫ਼ੀ ਵੈਨ ਵੀ ਘੁੰਮ ਰਹੀ ਹੈ ਜਿਸ ਜ਼ਰੀਏ ਚੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਲੋਕ ਦੁੱਧ, ਘੀ ਜਾਂ ਹੋਰ ਚੀਜ਼ਾਂ ਦੇ ਮਿਆਰ ਦੀ ਪਰਖ ਵਿਚ ਇਸ ਵੈਨ ਵਿਚ ਕਰਵਾ ਸਕਦੇ ਹਨ। ਡੀ.ਐਚ.ਓ. ਨੇ ਲੋਕਾਂ ਨੂੰ ਵੀ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਕੀਤੀ। ਚੈਕਿੰਗ ਟੀਮ ਵਿਚ ਫ਼ੂਡ ਸੇਫ਼ਟੀ ਅਫ਼ਸਰ ਮੋਹਾਲੀ ਰਵੀਨੰਦਨ ਗੋਇਲ, ਲਵਪ੍ਰੀਤ ਸਿੰਘ ਆਦਿ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...