spot_img
Monday, June 17, 2024

ਵਾਹਿਗੁਰੂ

spot_img
spot_img

ਸਿੰਗਲਾ ਨੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਐਪਲ ਆਈਪੈਡ, ਲੈਪ ਟੌਪ ਤੇ ਐਂਡਰੌਇਡ ਟੈਬਲੇਟ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 18 ਜਨਵਰੀ, 2021 –
ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਜੇਤੂਆਂ ਦਾ ਲੁਧਿਆਣਾ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਸ਼੍ਰੀ ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੋਚੀਆਂ ਮੰਜ਼ਿਲਾਂ ਸਰ ਕਰਨ ਲਈ ਭਵਿੱਖ ’ਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਜ਼ਿਕਰਯੋਗ ਹੈ ਕਿ ਵਿਸ਼ਵ ਰਿਕਾਰਡ ਸਥਾਪਤ ਕਰਨ ਵਾਲੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਫਾਜ਼ਿਲਕਾ ਜ਼ਿਲੇ ’ਚੋਂ 2,089 ਵਿਦਿਆਰਥੀਆਂ ਨੇ ਪਸੰਦੀਦਾ ਵਿਸ਼ੇ ’ਤੇ ਵੀਡਿਓ ਬਣਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨਾਂ ’ਚੋਂ ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ ’ਚ ਨੌਵੀਂ ਜਮਾਤ ’ਚ ਪੜ੍ਹਦੇ ਅਰਮਾਨ ਗੁੰਬਰ ਨੇ ਪਹਿਲਾ ਇਨਾਮ ਐਪਲ ਆਈਪੈਡ ਜਿੱਤੀ ਸੀ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਬੋਹਰ ’ਚ ਬਾਰਵੀਂ ਜਮਾਤ ’ਚ ਪੜ੍ਹਦੀ ਸ਼ੀਨਮ ਨੇ ਦੂਜਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਸੀ।

ਇਸੇ ਤਰ੍ਹਾਂ ਮਾਇਆ ਦੇਵੀ ਮੈਮੋਰੀਅਲ ਆਦਰਸ਼ ਸਕੂਲ, ਕੇਰਾ ਖੇੜਾ ’ਚ 10ਵੀਂ ਜਮਾਤ ’ਚ ਪੜ੍ਹਦੀ ਭੂਮਿਕਾ ਕੰਬੋਜ ਨੇ ਤੀਜੇ ਇਨਾਮ ਵਜੋਂ ਐਂਡਰੌਇਡ ਟੈਬਲੇਟ ’ਤੇ ਕਬਜ਼ਾ ਕੀਤਾ ਸੀ। ਇਨਾਮ ਪ੍ਰਾਪਤ ਕਰਨ ਤੋਂ ਬਾਅਦ ਜੇਤੂਆਂ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਤਾਲਾਬੰਦੀ ਦੌਰਾਨ ਅਜਿਹਾ ਦਿਲਚਸਪ ਆਨਲਾਇਨ ਮੁਕਾਬਲਾ ਕਰਵਾਉਣ ਲਈ ਬੜੀ ਉਤਸੁਕਤਾ ਨਾਲ ਧੰਨਵਾਦ ਕੀਤਾ।

ਸਮਾਗਮ ਦੌਰਾਨ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਸਿਰਫ਼ 8 ਦਿਨਾਂ ’ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ।

ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਪ੍ਰਾਪਤ ਹੋਈਆਂ ਵੀਡਿਓਜ਼ ’ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰ ਜ਼ਿਲੇ ’ਚ 3 ਜੇਤੂਆਂ ਨੂੰ ਆਈਪੈਡ, ਲੈਪਟੌਪ ਅਤੇ ਟੈਬਲੇਟ ਦੇਣ ਦੇ ਨਾਲ-ਨਾਲ ਸਾਰੇ 22 ਜ਼ਿਲਿਆਂ ’ਚੋਂ ਹੋਰ ਚੰਗੀਆਂ ਵੀਡਿਓਜ਼ ਭੇਜਣ ਵਾਲੇ ਲਗਭਗ 1,000 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...