Monday, May 20, 2024

ਵਾਹਿਗੁਰੂ

spot_img
spot_img

ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ 78 ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ, 4 ਮਾਰਚ, 2021 –
ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ 78 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਸ੍ਰੀ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਵਿੱਚ 18 ਸਿੱਧੇ ਭਰਤੀ ਹੋਏ ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਦਕਿ 3 ਕਲਰਕਾਂ ਤੇ 9 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ’ਤੇ ਨਿਯੁਕਤ ਕੀਤਾ ਗਿਆ। ਇਸੇ ਤਰਾਂ ਸਿੱਖਿਆ ਵਿਭਾਗ ਵਿੱਚ ਵੀ ਤਰਸ ਦੇ ਅਧਾਰ ’ਤੇ ਵੱਖ ਵੱਖ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿਹਨਾਂ ਵਿੱਚ 3 ਅਧਿਆਪਕ, 10 ਕਲਰਕ, 9 ਐਸ.ਐਲ.ਏ ਅਤੇ 26 ਦਰਜਾ -4 ਮੁਲਾਜ਼ਮ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਦੋਵਾਂ ਵਿਭਾਗਾਂ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ’ਤੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਪਰਿਵਾਰਾਂ ਵਲੋਂ ਦਰਖਾਸਤਾਂ ਮਿਲਣ ਤੋਂ ਕੁਝ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਵੱਲੋਂ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨਾਂ ਕਿਹਾ ਕਿ ਤਰਸ ਦੇ ਅਧਾਰ ਵਾਲੇ ਬਾਕੀ ਮਾਮਲਿਆਂ ਵਿਚ ਵੀ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਉਨਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਅਪੀਲ ਕੀਤੀ । ਉਨਾਂ ਕਿਹਾ ਕਿ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਸੀ ਜਿਸ ਨੂੰ ਰਾਜ ਸਰਕਾਰ ਨੇ ਭਲੀਭਾਂਤ ਨਿਭਾਇਆ ਅਤੇ ਹੁਣ ਉਹਨਾਂ( ਨਿਯੁਕਤ ਕੀਤੇ ਕਰਮਚਾਰੀਆਂ ) ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਬੰਧਤ ਵਿਭਾਗ ਦੀ ਭਲਾਈ ਲਈ ਸੁਹਿਰਦਤਾ ਨਾਲ ਕੰਮ ਕਰਨ ।

ਇਸ ਮੌਕੇ ’ਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ, ਲੋਕ ਨਿਰਮਾਣ ਦੇ ਮੁੱਖ ਇੰਜੀਨੀਅਰ ਅਰੁਨ ਕੁਮਾਰ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...