Sunday, May 19, 2024

ਵਾਹਿਗੁਰੂ

spot_img
spot_img

ਸਿੱਖ ਕੌਮ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਆਧੁਨਿਕ ਹਸਪਤਾਲ ਸਥਾਪਤ ਕਰੇ: ਗਿਆਨੀ ਹਰਪ੍ਰੀਤ ਸਿੰਘ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਮਈ, 2021 –
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਇਨ੍ਹਾਂ ਸਮਾਗਮਾਂ ਦੌਰਾਨ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਪੁਰਬ ਦੀ ਵਧਾਈ ਦਿੰਦਿਆਂ ਮਾਨਵਤਾ ਦੀ ਭਲਾਈ ਲਈ ਯਤਨਸ਼ੀਲ ਹੋਣ ਦੀ ਪ੍ਰੇਰਣਾ ਕੀਤੀ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਮਾਰਗ ਦਰਸ਼ਨ ਦੇਣ ਵਾਲੀ ਹੈ। ਗੁਰੂ ਸਾਹਿਬ ਨੇ ਸਮਾਜਿਕ ਤੇ ਧਾਰਮਿਕ ਕਦਰਾਂ-ਕੀਮਤਾਂ ਦੇ ਮਹੱਤਵ ਨੂੰ ਸਮਾਜ ਅੰਦਰ ਪ੍ਰਬਲ ਕੀਤਾ ਅਤੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੋਰੋਨਾ ਮਹਾਮਾਰੀ ਦੇ ਦੌਰ ਅੰਦਰ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਮੁੱਚੀ ਸਿੱਖ ਕੌਮ ਇਕ ਅਧੁਨਿਕ ਹਸਪਤਾਲ ਸਥਾਪਤ ਕਰੇ, ਜਿਥੇ ਬਿਲਕੁਲ ਮੁਫ਼ਤ ਇਲਾਜ਼ ਹੋਵੇ।

ਉਨ੍ਹਾਂ ਆਖਿਆ ਕਿ ਇਸ ਕਾਰਜ ਲਈ ਕੋਈ ਇਕ ਸੰਸਥਾ ਨਹੀਂ ਸਗੋਂ ਦੇਸ਼ ਦੁਨੀਆਂ ਅੰਦਰ ਵਸਦੀ ਸਾਰੀ ਸਿੱਖ ਕੌਮ ਅੱਗੇ ਆਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੌਮ ਦੇ ਨੁਮਾਇੰਦਿਆਂ, ਦੇਸ਼ ਵਿਦੇਸ਼ ’ਚ ਵੱਸਦੀਆਂ ਸੰਗਤਾਂ ਅਤੇ ਕੌਮ ਦੇ ਚਿੰਤਕਾਂ ਦੇ ਸੁਝਾਵਾਂ ਦਾ ਇੰਤਜ਼ਾਰ ਰਹੇਗਾ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਹੰਭਲਾ ਮਾਰਨ ਲਈ ਆਖਿਆ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਖੌਫ਼ ਦੇ ਮਾਹੌਲ ਅੰਦਰ ਹੋ ਰਹੀਆਂ ਮੌਤਾਂ ਵਿੱਚੋਂ ਜ਼ਿਆਦਾ ਆਕਸੀਜਨ ਦੀ ਕਮੀ ਕਾਰਨ ਹੋ ਰਹੀਆਂ ਹਨ। ਮਿਲ ਰਹੀਆਂ ਸੂਚਨਾਵਾਂ ਅਨੁਸਾਰ ਆਕਸੀਜਨ ਦੀ ਕਮੀ ਕਾਰਨ ਮੁਸ਼ਕਲਾਂ ਹੋਰ ਵੱਧ ਰਹੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਇਸ ਸਬੰਧ ਵਿਚ ਗੁਰੂ ਸਾਹਿਬ ਜੀ ਦੀ ਸੋਚ ਨੂੰ ਅੱਗੇ ਵਧਾਉਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ।

ਉਨ੍ਹਾਂ ਕੌਮ ਨੂ ਅਪੀਲ ਕੀਤੀ ਕਿ ਹਰ ਸਿੱਖ ਇਕ-ਇਕ ਰੁੱਖ ਜ਼ਰੂਰ ਲਗਾਵੇ ਅਤੇ ਖ਼ਾਸਕਰ ਪਿੱਪਲ ਦੇ ਰੁੱਖ ਲਗਾਏ ਜਾਣ, ਕਿਉਂਕਿ ਇਨ੍ਹਾਂ ਵਿਚ ਆਕਸੀਜਨ ਦੀ ਭਾਰੀ ਮਾਤਰਾ ਪਾਈ ਜਾਂਦੀ ਹੈ। ਸਿੰਘ ਸਾਹਿਬ ਨੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਭਾਰਤ ਸਰਕਾਰ ਨੂੰ ਵੀ ਕਿਹਾ ਕਿ ਉਹ ਦਿੱਲੀ ਵਿਖੇ ਬੈਠੇ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਵੀ ਸੰਜੀਦਾ ਹੋਵੇ। ਸਰਕਾਰ ਖੁੱਲ੍ਹਦਿਲੀ ਨਾਲ ਫੈਸਲਾ ਕਰੇ ਤਾਂ ਜੋ ਕਿਸਾਨ ਆਪੋ-ਆਪਣੇ ਘਰਾਂ ਨੂੰ ਆ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...