Monday, May 20, 2024

ਵਾਹਿਗੁਰੂ

spot_img
spot_img

ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਮਨਾਇਆ ਓਲੰਪਿਕ ਦਿਵਸ

- Advertisement -

ਯੈੱਸ ਪੰਜਾਬ
ਜਲੰਧਰ, 23 ਜੂਨ, 2021 –
ਸੁਰਜੀਤ ਹਾਕੀ ਅਕੈਡਮੀ ਵੱਲੋਂ ਅੰਤਰਰਾਸ਼ਟਰੀ ਓਲੰਪਿਕ ਦਿਵਸ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਖੇ ਮਨਾਇਆ ਗਿਆ ।

ਦੇਸ਼ ਦੀ ਨਾਮੀ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸੁਰਜੀਤ ਹਾਕੀ ਅਕੈਡਮੀ ਵੱਲੋਂ ਅੱਜ ਸਮੂਹ ਖਿਡਾਰੀਆਂ ਅਤੇ ਅਹੁਦੇਦਾਰਾਂ ਵੱਲੋਂ ਕੇਕ ਕੱਟਕੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਦੀ ਸ਼ਰੂਆਤ ਕੀਤੀ ।

ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਨਿਯੁਕਤ ਕੀਤੇ ਗਏ ਚੀਫ਼ ਹਾਕੀ ਕੋਚ ਓਲੰਪੀਅਨ ਤੇ ਦਰੋਣਾਚਾਰੀਆ ਐਵਾਰਡੀ ਰਾਜਿੰਦਰ ਸਿੰਘ, ਜੋ ਬਤੌਰ ਮੁੱਖ ਮਹਿਮਾਨ ਹਾਜ਼ਿਰ ਆਏ, ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਸਮੂਹ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਓਲੰਪਿਕ ਦਿਵਸ ਦੀ ਵਧਾਈ ਦਿੱਤੀ ਉੱਥੇ ਉਹਨਾਂ ਨੇ ਪੰਜਾਬ ਅੰਦਰ ਮਹਿਲਾ ਹਾਕੀ ਦੇ ਪੱਧਰ ਵਿਚ ਆਈ ਗਿਰਾਵਟ ਉਪਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਖੇਡ ਵਿਭਾਗ, ਪੰਜਾਬ ਵੱਲੋਂ ਜਲਦ ਹੀ ਪੰਜਾਬ ਵਿੱਚ ਹਾਕੀ ਦੀ ਖੇਡ ਨੂੰ ਜ਼ਮੀਨੀ ਪੱਧਰ ‘ਤੇ ਹੁਲਾਰਾ ਦੇਣ ਲਈ ਓਲੰਪਿਕ-2028 ਨੂੰ ਮੁੱਖ ਰੱਖਦੇ ਹੋਏ ਪੰਜਾਬ ਭਰ ਵਿੱਚ ਪੂਰੀ ਖੇਡ ਵਿਉਂਤਬੰਦੀ ਨਾਲ ਖਿਡਾਰੀਆਂ ਦੀ ਹੇਠਲੇ ਪੱਧਰ ਉਪਰ ਟਰੇਨਿੰਗ ਸੁਰੂ ਕੀਤੀ ਜਵੇਗੀ ਤਾਂ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਭਾਰਤੀ ਹਾਕੀ ਟੀਮ ਵਿਚ ਆਪਣਾ ਸਥਾਨ ਬਣਾ ਸਕਣ ।

ਉਹਨਾਂ ਨੇ ਅਗਲੇ ਮਹੀਨੇ ਤੋਂ ਜਪਾਨ ਵਿਚ ਸੁਰੂ ਹੋਣਾ ਵਾਲਿਆਂ ਓਲੰਪਿਕ ਖੇਡਾਂ ਵਿਚ ਭਾਗ ਲੈਣ ਵਾਲਿਆਂ ਮਰਦ ਤੇ ਔਰਤਾਂ ਦੀਆਂ ਹਾਕੀ ਟੀਮ ਨੂੰ ਸੋਨ ਤਮਗਾ ਜਿੱਤਣ ਲਈ ਸੁੱਭ ਕਾਮਨਾਵਾਂ ਵੀ ਦਿੱਤੀਆਂ ।

ਸੁਰਜੀਤ ਹਾਕੀ ਅਕੈਡਮੀ ਦੀ ਖਿਡਾਰਨ ਹਰਜੋਤ ਕੌਰ ਨੇ ਇਸ ਮੌਕੇ ਉਪਰ ਅੰਤਰਰਾਸ਼ਟਰੀ ਓਲੰਪਿਕ ਦਿਵਸ ਉਪਰ ਪੇਪਰ ਵੀ ਪੜ੍ਹਿਆ । ਇਸ ਤੋਂ ਪਹਿਲਾਂ ਖਿਡਾਰੀਆਂ ਵੱਲੋਂ ਆਪਣੇ ਆਪ ਵਿੱਚ ਇਕ ਖੇਡ ਸੰਸਥਾ ਮੰਨੇ ਜਾਣ ਵਾਲੇ ਫਲਾਇੰਗ ਸਿੱਖ ਸਵਰਗੀ ਮਿਲਖਾ ਸਿੰਘ ਅਤੇ ਉਹਨਾਂ ਦੀ ਧਰਮਪਤਨੀ ਸਵਰਗੀ ਨਿਰਮਲ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ ।

ਇਸ ਮੌਕੇ ਉਪਰ ਸੁਰਜੀਤ ਹਾਕੀ ਸੁਸਾਇਟੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਓਲੰਪਿਕ ਵਿਚ ਭਾਗ ਲੈਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਵਿਚ ਗੁਆਂਢੀ ਰਾਜ ਹਰਿਆਣਾ ਦੀਆਂ 9 ਖਿਡਾਰੀਆਂ ਦੇ ਮੁਕਾਬਲੇ ਹੁਣ ਤਕ ਦੇਸ਼ ਵਿਚ ਹਾਕੀ ਦੀ ਖੇਡ ਵਿੱਚ ਮੋਹਰੀ ਰਹਿਣ ਵਾਲੇ ਪੰਜਾਬ ਦੀ ਕੇਵਲ ਇੱਕ ਖਿਡਾਰੀ ਦੀ ਚੋਣ ਹੋਣੀ, ਪੰਜਾਬ ਅੰਦਰ ਮਹਿਲਾ ਹਾਕੀ ਦੇ ਪੱਧਰ ਵਿੱਚ ਆਈ ਭਾਰੀ ਗਿਰਾਵਟ ਦਾ ਸਬੂਤ ਹੈ ।

ਸੰਧੂ ਨੇ ਪੰਜਾਬ ਵਿਚ ਹਾਕੀ ਦੀ ਖੇਡ ਵਿੱਚ ਲੜਕੀਆਂ ਦੇ ਖੇਤਰ ਆਈ ਗਿਰਾਵਟ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਜਲੰਧਰ ਦੇ ਸਰਕਾਰੀ ਸੀਨੀਅਰ ਗਰਲਜ਼ ਸੈਕੰਡਰੀ ਸਕੂਲ, ਨਹਿਰੂ ਗਾਰਡਨ ਵਿਚ ਤਕਰੀਬਨ 40 ਸਾਲਾਂ ਤੋਂ ਲਗਾਤਾਰ ਦੇਸ਼ ਦਾ ਲੜਕੀਆਂ ਦਾ ਸਿਰਕੱਢ ਹਾਕੀ ਟਰੇਨਿੰਗ ਸੈਂਟਰ ਸਫਲਤਾ ਪੂਰਵਕ ਚੱਲ ਰਿਹਾ ਸੀ, ਜਿਸ ਨੇ ਨਿਸ਼ਾ ਸ਼ਰਮਾ, ਹਰਪ੍ਰੀਤ ਕੌਰ, ਅਜਿੰਦਰ ਕੌਰ, ਰਜਨੀ ਸ਼ਰਮਾ, ਸੁਰਜੀਤ ਬਾਜਵਾ, ਸ਼ਰਨਜੀਤ ਕੌਰ, ਪ੍ਰਿਤਪਾਲ ਕੌਰ, ਰਾਜਬੀਰ ਕੌਰਵਰਗੀਆਂ ਓਲੰਪੀਅਨ, ਅੰਤਰਰਾਸ਼ਰੀ ਅਤੇ ਰਾਸ਼ਟਰੀ ਖਿਡਾਰਨਾਂ ਪੈਦਾ ਕਰਨ ਤੋਂ ਇਲਾਵਾ ਸਾਲ 2016 ਤਕ ਪੰਜਾਬ ਨੂੰ ਸਭ ਤੋਂ ਵੱਧ ਕੌਮੀ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਹਾਸਲ ਕਰਵਾਇਆ ਸੀ ਪਰ ਅਚਾਨਕ ਇਸ ਬੇਹਤਰੀਨ ਹਾਕੀ ਸੈਂਟਰ ਨੂੰ ਸਾਲ 2016 ਵਿਚ ਪੱਕੇ ਤੌਰ ਪਰ ਬੰਦ ਕਰਵਾ ਦਿੱਤਾ ਗਿਆ।

ਸੰਧੂ ਨੇ ਪੰਜਾਬ ਦੇ ਖੇਡ ਮੰਤਰੀ ਤੋਂ ਮੰਗ ਕੀਤੀ ਗਈ ਕਿ ਜਲੰਧਰ ਵਿੱਚ ਇੱਕ ਨਵਾਂ ਹਾਕੀ ਸਟੇਡਿਅਮ ਬਣ ਜਾਣ ਨਾਲ ਬਲਟਰਨ ਪਾਰਕ ਹੁਣ ਪੰਜਾਬ ਵਿਚ ਹਾਕੀ ਦੀ ਹੱਬ ਬਣਨ ਜਾ ਰਿਹਾ ਹੈ ਅਤੇ ਜਿਵੇਂ ਜਲੰਧਰ ਵਿਖੇ ਲੜਕਿਆਂ ਦੀ ਹਾਕੀ ਅਕੈਡਮੀ ਸਫਲਤਾ ਪੂਰਵਕ ਚੱਲ ਰਹੀ ਹੈ, ਉਸੇ ਹੀ ਤਰਜ਼ ਉਪਰ ਸਾਲ 2016 ਤੋਂ ਬੰਦ ਕੀਤੇ ਨਹਿਰੂ ਗਾਰਡਨ ਸਕੂਲ (ਲੜਕੀਆਂ) ਹਾਕੀ ਵਿੰਗ ਦੀ ਥਾਂ ਜਲੰਧਰ ਵਿੱਚ ਬਿਨ੍ਹਾ ਦੇਰੀ ਲੜਕੀਆਂ ਦੀ ਹਾਕੀ ਅਕੈਡਮੀ ਸੁਰੂ ਕਰਨ ਦਾ ਐਲਾਨ ਕੀਤਾ ਜਾਵੇ ।

ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਲੜਕੀਆਂ ਦੀ ਹਾਕੀ ਅਕੈਡਮੀ ਵਿੱਚ ਚੀਫ਼ ਕੋਚ ਹਾਕੀ ਦੀ ਤਰ੍ਹਾਂ ਇਕ ਤਜਰਬੇਕਾਰ ਮਹਿਲਾ ਹਾਕੀ ਕੋਚ ਨੂੰ ਨਿਯੁੱਕਤ ਕੀਤਾ ਜਾਵੇ ਜੋਂ ਲੜਕੀਆਂ ਦੀਆਂ ਮੁਸਕਲਾਂ ਨੂੰ ਸਮਝਦੇ ਹੋਏ, ਹਾਕੀ ਦੀ ਟਰੇਨਿੰਗ ਕਰਵਾਏ ।

ਇਸ ਮੌਕੇ ਉਪਰ ਕੌਂਸਲਰ ਬੰਟੀ ਨੀਲਕੰਠ, ਸੁਰਜੀਤ ਹਾਕੀ ਸੋਸਾਇਟੀ ਦੇ ਚੀਫ਼ ਪੀ. ਆਰ. ਓ. ਸੁਰਿੰਦਰ ਸਿੰਘ ਭਾਪਾ, ਜੋਇੰਟਸਕੱਤਰ ਰਨਬੀਰ ਸਿੰਘ ਰਾਣਾ ਟੁੱਟ, ਗੁਰਵਿੰਦਰ ਸਿੰਘ ਗੁੱਲੂ, ਕੋਚ ਦਾ ਦਵਿੰਦਰ ਸਿੰਘ, ਯਾਦਵਿੰਦਰ ਸਿੰਘ ਜੌਨੀ, ਰਾਜਿੰਦਰ ਕੁਮਾਰ ਸ਼ਰਮਾ, ਅਵਤਾਰ ਸਿੰਘ ਪਿੰਕਾ ਅਤੇ ਸ਼ਿਵਿੰਦਰ ਸਿੰਘ ਔਜਲਾ, ਗੌਰਵ ਅਗਰਵਾਲ ਅਤੇ ਗੌਰਵ ਮਹਾਜਨ ਵਗੈਰਾ ਹਾਜ਼ਿਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...