Tuesday, May 28, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਨੇ ਖ਼ੇਤੀ ਕਾਨੂੰਨਾਂ ’ਤੇ ਕੈਪਟਨ ਅਮਰਿੰਦਰ ਨੂੰ ਪੁੱਛੇ 4 ਸਵਾਲ – ਜਵਾਬ ਦੇਣ ਲਈ ਦਿੱਤਾ 2 ਹਫ਼ਤੇ ਦਾ ਸਮਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2020 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਵਾਲ ਕੀਤੇ ਜਿਸ ਵਿਚ ਇਕ ਚੁਣੌਤੀ ਵੀ ਸ਼ਾਮਲ ਹੈ ਕਿ ਕੀ ਉਹਨਾਂ ਨੇ ਕੇਂਦਰੀ ਖੇਤੀਬਾੜੀ ਮੰਡੀਕਰਣ ਕਾਨੂੰਨ ਰੱਦ ਕਰ ਦਿੱਤੇ ਹਨ ਅਤੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਕਦੋਂ ਤੋਂ ਲਾਗੂ ਹੋਣਗੇ।

ਇਹਨਾਂ ਦੋ ਸਵਾਲਾਂ, ਜੋ ਕਿ ਚਾਰ ਸਵਾਲਾਂ ਦਾ ਹਿੱਸਾ ਹਨ, ਵਿਚ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਗਿਆ ਹੈ ਕਿ ਕੀ ਉਹਨਾਂ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਿੱਲਾਂ ਵਿਚ ਐਮ ਐਸ ਪੀ ਨੂੰ ਕਿਸਾਨਾਂ ਲਈ ਕਾਨੂੰਨੀ ਹੱਕ ਬਣਾ ਦਿੱਤਾ ਗਿਆ ਹੈ। ਚੌਥੇ ਤੇ ਆਖਰੀ ਸਵਾਲ ਵਿਚ ਮੁੱਖ ਮੰਤਰੀ ਨੂੰ ਪੁੱਛਿਆ ਗਿਆ ਕਿ ਕੀ ਉਹਨਾਂ ਨੇ ਐਮ ਐਸ ਪੀ ਅਧੀਨ ਆਉਂਦੀਆਂ 24 ਫਸਲਾਂ ਦੀ ਸਰਕਾਰੀ ਖਰੀਦ ਲਈ ਗਰੰਟੀ ਦੇ ਦਿੱਤੀ ਹੈ ?

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚਾਰੋਂ ਸਵਾਲ ਹਰ ਕੋਈ ਪੁੱਛ ਰਿਹਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕੇਂਦਰ ਨਾਲ ਰਲ ਕੇ ਪੰਜਾਬ ਦੇ ਲੋਕਾਂ ਨਾਲ ਖੇਡਾਂ ਨਾ ਖੇਡਣ। ਉਹਨਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਬਿੱਲ ਕੇਂਦਰ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਤੁਸੀਂ ਤਾਂ ਸੋਧਿਆ ਹੋਇਆ ਏ ਪੀ ਐਮ ਸੀ ਐਕਟ 2017 ਹੀ ਰੱਦ ਨਹੀਂ ਕੀਤਾ ਜੋ ਕਿ ਕੇਂਦਰੀ ਖੇਤੀਬਾੜੀ ਐਕਟਾਂ ਦੀ ਕਾਪੀ ਹੈ। ਉਹਨਾਂ ਕਿਹਾ ਕਿ ਅਸੀਂ ਸਿੱਧੇ ਜਵਾਬ ਚਾਹੁੰਦੇ ਹਾਂ ਪਰ ਤੁਹਾਡੇ ਕੋਲ 15 ਦਿਨ ਹਨ, ਤੁਸੀਂ ਪੰਜਾਬੀਆਂ ਨੂੰ ਸਿੱਧੇ ਜਵਾਬ ਦਿਓ ਕਿ ਤੁਸੀਂ ਇਸ ਤਰੀਕੇ ਧੋਖੇਬਾਜ਼ੀ ਕਿਉਂ ਕੀਤੀ ਤੇ ਤੁਸੀਂ ਕੇਂਦਰ ਨਾਲ ਰਲ ਕੇ ਉਹਨਾਂ ਦਾ ਭਵਿੱਖ ਕਿਉਂ ਤਬਾਹ ਕਰ ਰਹੇ ਹੋ ?

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਕਾਲੇ ਦੌਰ ਵੱਲ ਧੱਕ ਰਹੇ ਹਨ। ਉਹਨਾਂ ਕਿਹਾ ਕਿ ਇਕੋ ਇਕ ਹੱਲ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣਾ ਹੈ ਜਿਸ ਨਾਲ ਪੰਜਾਬ ਵਿਚ ਕੇਂਦਰੀ ਐਕਟ ਆਪਣੇ ਆਪ ਹੀ ਲਾਗੂ ਨਹੀਂ ਹੋ ਸਕਣਗੇ।

ਪਰ ਤੁਸੀਂ ਇਹ ਸੁਝਾਅ ਮੰਨਣ ਲਈ ਤਿਆਰ ਹੀ ਨਹੀਂ ਹੋ ਜੋ ਅਕਾਲੀ ਦਲ ਨੇ ਦਿੱਤਾ ਸੀ ਕਿਉਂਕਿ ਤੁਸੀਂ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਨਹੀਂ ਕਰਨਾ ਚਾਹੁੰਦੇ। ਉਹਨਾਂ ਕਿਹਾ ਕਿ ਤੁਸੀਂ ਦਿੱਲੀ ਨਾਲ ਸੌਦਾ ਕਰਨ ਨੂੰ ਤਰਜੀਹ ਦਿੱਤੀ ਤੇ ਕਾਹਲੀ ਵਿਚ ਅਜਿਹੇ ਬਿੱਲ ਪਾਸ ਕਰ ਦਿੱਤੇ ਜਿਹਨਾਂਦਾ ਮਕਸਦ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਸਾਬੋਤਾਜ ਕਰਨਾ ਅਤੇ ਰੇਲ ਰੋਕੋ ਖਤਮ ਕਰਵਾਉਣਾ ਹੈ।

ਸ੍ਰੀਬਾਦਲ ਨੇ ਕਿਸਾਨ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਨੂੰ ਪੁੱਛਣ ਕਿ ਉਹਨਾਂ ਨੇ ਸਰਕਾਰੀ ਖਰੀਦ ਦੀ ਗਰੰਟੀ ਦੇਣ ਤੋਂ ਨਾਂਹ ਕਿਉਂ ਕੀਤੀ ਤੇ ਉਹਨਾਂ ਦੇ ਭਵਿੱਖ ਨਾਲ ਸਬੰਧਤ ਬਿੱਲ ਪੇਸ਼ ਕਰਨ ਤੋਂ ਪਹਿਲਾਂ ਉਹਨਾਂ ਨਾਲ ਰਾਇ ਮਸ਼ਵਰਾ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਝੂਠ ਬੋਲਿਆ ਕਿ ਉਹਨਾਂ ਨੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨਾਲ ਰਾਇ ਮਸ਼ਵਰਾ ਕਰ ਲਿਆ ਹੈ।

ਉਹਨਾਂ ਕਿਹਾ ਕਿ ਇਹ ਸਭ ਜਾਣਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦਬਾਅ ਵਿਚ ਆ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਮਜਬੂਰ ਹੋਏ ਸਨ ਜਦਕਿ ਪਹਿਲਾਂ ਉਹਨਾਂ ਨੇ ਇਹ ਮੰਗ ਰੱਦ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਪੰਜਾਬੀ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਚਾਹੁੰਦੇ ਹਲ।

ਉਹਨਾਂ ਕਿਹਾ ਕਿ ਸਾਡੇ ਸਿੱਧੇ ਸਵਾਲਾਂ ਦੇ ਸਿੱਘੇ ਜਵਾਬ ਦਿਓ ਜੋ ਅਸੀਂ ਲੋਕਾਂ ਵੱਲੋਂ ਪੁੱਛੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਹਰ ਵਾਰ ਵਾਂਗ ਟਾਲਾ ਵੱਟਣ ਵਾਲੇ ਜਵਾਬ ਦੇਣ ਦੇ ਯਤਨ ਨਾ ਕਰਨ। ਉਹਨਾਂ ਕਿਹਾ ਕਿ ਲੋਕਾਂ ਨੂੰ ਜਵਾਬ ਚਾਹੀਦਾ ਹੈ ਨਹੀਂ ਤਾਂ ਇਹ ਬਿਨਾਂ ਸ਼ੱਕ ਸਾਤਬ ਹੋ ਜਾਵੇਗਾ ਕਿ ਤੁਸੀਂ ਅੰਨਦਾਤਾ ਦੀ ਪਿੱਠ ਵਿਚ ਛੁਰਾ ਮਾਰਿਆ।


Click here to Like us on Facebook


 

- Advertisement -

ਸਿੱਖ ਜਗ਼ਤ

ਕੋਲੰਬੀਆ ਯੂਨੀਵਰਸਿਟੀ ’ਚ ਮਾਰਚ ਦੀ ਅਗਵਾਈ ਕਰਨ ਅਤੇ ਭਾਸ਼ਣ ਦੇਣ ’ਤੇ ਬੀਬੀ ਜਲਨਿਧ ਕੌਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜੰਮਪਲ ਦਸਤਾਰਧਾਰੀ ਸਿੱਖ ਬੀਬੀ ਜਲਨਿਧ ਕੌਰ ਦੁਆਰਾ ਕੋਲੰਬੀਆ ਯੂਨੀਵਰਸਿਟੀ ਨਿਊਯਾਰਕ ਦੀ ਕਨਵੋਕੇਸ਼ਨ...

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 27 ਮਈ, 2024 ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,091FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...