Sunday, May 26, 2024

ਵਾਹਿਗੁਰੂ

spot_img
spot_img

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਜੂਨ, 2021 –
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ।

ਇਹਨਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਤਾਂ ਜੋ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਸੂਬੇ ਵਿੱਚ ਨੌਕਰੀ ਕਰਨ ਲਈ ਆਕਰਸ਼ਿਤ ਕੀਤਾ ਜਾ ਸਕੇ।

ਸ੍ਰੀ ਸੋਨੀ ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਤਿਆਰ ਕਰਵਾਈਆਂ ਜਾ ਰਹੀਆਂ ਨਵੀਆਂ ਸਿਹਤ ਸੰਸਥਾਵਾਂ ਦੇ ਕਾਰਜ ਦਾ ਮਹੀਨਾਵਾਰ ਮੁਲਾਂਕਣ ਕਰ ਰਹੇ ਸਨ।

ਮੀਟਿੰਗ ਵਿੱਚ ਡਾ. ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਡਾਕਟਰ ਸੁਜਾਤਾ ਸ਼ਰਮਾ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾਕਟਰ ਰਾਜੀਵ ਦੇਵਗਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।

ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਅਤੇ ਇੰਸਟਿਚਯੂਟ ਬਿਲਡਿੰਗ ਪਟਿਆਲਾ ਦੇ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਹੁਕਮ ਕੀਤੇ ਕਿ ਇਹ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਣ ਤਾਂ ਜੋ ਜਲਦ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਟੇਟ ਇੰਸਟੀਚਿਊਟ ਫਾਰ ਕੈਂਸਰ ਲਈ ਭਰਤੀ ਪ੍ਰੀਕ੍ਰਿਆ ਆਰੰਭ ਕਰ ਦਿੱਤੀ ਗਈ ਹੈ ਜਿਸ ਤਹਿਤ 39 ਸਹਾਇਕ ਪ੍ਰੋਫੈਸਰ, 38 ਐਸੋਸ਼ੀਏਟ ਪ੍ਰੋਫੈਸਰ ਅਤੇ 28 ਪ੍ਰੋਫੈਸਰਾਂ ਦੀ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਭਰਤੀ ਪ੍ਰੀਕ੍ਰਿਆ ਆਗਾਮੀ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਈ ਜਾਵੇਗੀ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਡਾਕਰਟੀ ਸਿੱਖਿਆ ਅਤੇ ਖੋਜ਼ ਬਾਰੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ 120 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਅਕਤੂਬਰ,2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤੇ ਜਾਵੇਗਾ।

ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਾਟਾ ਹਸਪਤਾਲ ਦੀ ਤਰਜ਼ ‘ਤੇ ਸੰਸਥਾ ਲਈ ਸਭ ਤੋਂ ਵਧੀਆ ਉਪਕਰਣ ਖਰੀਦੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਿਫਾਇਤੀ ਕੀਮਤ ‘ਤੇ ਘਰ ਦੇ ਨੇੜੇ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,098FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...