Saturday, May 25, 2024

ਵਾਹਿਗੁਰੂ

spot_img
spot_img

ਸੋਸ਼ਲ ਮੀਡੀਆ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ: ਸ਼੍ਰੋਮਣੀ ਕਮੇਟੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਅਗਸਤ, 2021 –
ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੋਸ਼ਲ ਮੀਡੀਆ ’ਤੇ ਇਕ ਨੌਜੁਆਨ ਵੱਲੋਂ ਲਾਈਵ ਹੋ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦਾ ਯਤਨ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਉਸ ਵਿਰੁੱਧ ਕਾਰਵਾਈ ਕਰੇਗੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਤਨਾਮ ਸੰਧੂ ਨਾਂ ਦੇ ਵਿਅਕਤੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਰਾਂ ਤੋਂ ਲਾਈਵ ਹੋ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਰੁੱਧ ਝੂਠੀ ਬਿਆਨਬਾਜ਼ੀ ਕੀਤੀ ਗਈ ਹੈ।

ਉਸ ਵੱਲੋਂ ਕਿਸਾਨੀ ਸੰਘਰਸ਼ ਤੋਂ ਆ ਰਹੇ ਲੋਕਾਂ ਤੋਂ ਗੁਰਦੁਆਰਾ ਸਾਹਿਬ ’ਚ ਪੈਸੇ ਲੈ ਕੇ ਕਮਰੇ ਦੇਣ ਦੇ ਦੋਸ਼ਾਂ ਵਿਚ ਕੋਈ ਸੱਚਾਈ ਨਹੀਂ ਹੈ। ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਕਿਸਾਨਾਂ ਲਈ ਲੋੜ ਅਨੁਸਾਰ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਲੰਗਰਾਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਵੀ ਬਿਲਕੁਲ ਫਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਹੁਣ ਤੱਕ ਦੋ ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਸ. ਰਮਦਾਸ ਨੇ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਸ਼੍ਰੋਮਣੀ ਕਮੇਟੀ ’ਤੇ ਝੂਠੇ ਇਲਜ਼ਾਮ ਲਗਾਏ ਹਨ ਕਿ ਉਥੇ ਕਿਸਾਨ ਸੰਘਰਸ਼ ’ਤੇ ਜਾ ਰਹੇ ਲੋਕਾਂ ਨੂੰ ਕਮਰੇ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦੇ ਦੋਸ਼ ਬਿਲਕੁਲ ਗਲਤ ਹਨ, ਜਦਕਿ ਰਿਕਾਰਡ ਅਨੁਸਾਰ ਇਹੀ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ। ਗੁਰਦੁਆਰਾ ਸਾਹਿਬ ਦੀ ਸਰਾਂ ਵਿਖੇ ਲਗਾਏ ਗਏ ਰਜਿਸਟਰ ਵਿਚ ਹਰਇਕ ਨੂੰ ਦਿੱਤੇ ਜਾਂਦੇ ਕਮਰਿਆਂ ਦਾ ਰਿਕਾਰਡ ਮੌਜੂਦ ਹੈ।

ਇਸ ਤੋਂ ਇਲਾਵਾ ਇਕ ਵਿਸ਼ੇਸ਼ ਰਜਿਸਟਰ ਕਿਸਾਨ ਸੰਘਰਸ਼ ’ਤੇ ਜਾਣ ਵਾਲੇ ਕਿਸਾਨਾਂ ਲਈ ਵੀ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਵਾਲੇ ਲੋਕਾਂ ਨੂੰ ਬਿਲਕੁਲ ਮੁਫ਼ਤ ਕਮਰੇ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਰਿਕਾਰਡ ਵਿਸ਼ੇਸ਼ ਰਜਿਸਟਰ ਵਿਚ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਨੂੰ ਸੱਤ ਕਮਰੇ ਦਿੱਤੇ ਗਏ ਸਨ, ਜਿਸ ਦੀ ਕੋਈ ਵੀ ਭੇਟਾ ਨਹੀਂ ਲਈ ਗਈ।

ਇਸ ਵਿਅਕਤੀ ਨੇ ਜਾਣਬੁਝ ਕੇ ਹੁਲੜਬਾਜ਼ੀ ਕੀਤੀ ਅਤੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕੀਤੀ। ਇਸ ਨੇ ਬਿਨਾ ਵਜ੍ਹਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਹੈ। ਸ. ਰਮਦਾਸ ਨੇ ਕਿਹਾ ਕਿ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸਤਨਾਮ ਸੰਧੂ ਨਾਂ ਦੇ ਇਸ ਵਿਅਕਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਪਰਚੇ ਦਰਜ਼ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੇ ਪ੍ਰਬੰਧਾਂ ਦੀ ਬਦਨਾਮੀ ਕਰਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...