Friday, December 27, 2024
spot_img
spot_img
spot_img

ਸੰਤ ਸੀਚੇਵਾਲ ਨੇ ਪੰਜਾਬ ਸਰਕਾਰ ਦੀ ਝੋਨੇ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਦੀ ਵਚਨਬੱਧਤਾ ਨੂੰ ਦੁਹਰਾਇਆ

ਯੈੱਸ ਪੰਜਾਬ
ਜਲੰਧਰ/ਸ਼ਾਹਕੋਟ, 9 ਨਵੰਬਰ, 2024

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕਿਸਾਨਾਂ ਨੂੰ ਭਰੋਸਾ ਦੁਆਇਆ ਗਿਆ ਕਿ ਪੰਜਾਬ ਸਰਕਾਰ ਮੰਡੀਆਂ ਵਿੱਚ ਫ਼ਸਲ ਦੇ ਲਿਆਂਦੇ ਇੱਕ ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਕਿਸੇ ਕਿਸਾਨ ਦੀ ਵੀ ਫ਼ਸਲ ਨੂੰ ਖ਼ਰੀਦ ਕੀਤੇ ਬਿਨ੍ਹਾਂ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਵਲੋਂ ਗਿੱਦੜਪਿੰਡੀ ਅਤੇ ਰੂਪੇਵਾਲੀ ਦਾਣਾ ਮੰਡੀਆਂ ਵਿੱਚ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਕੇ ਖ਼ਰੀਦ ਪ੍ਰਕਿਰਿਆ ਸਬੰਧੀ ਮੁੱਦਿਆਂ ਨੂੰ ਸੁਣਿਆ ਗਿਆ ਅਤੇ ਭਰੋਸਾ ਦੁਆਇਆ ਕਿ ਪੰਜਾਬ ਸਕਰਾਰ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਸੰਤ ਬਾਬਾ ਸੀਚੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਚ ਅਧਿਕਾਰੀਆਂ ਵਲੋਂ ਨਿੱਜੀ ਤੌਰ ’ਤੇ ਦੇਖ-ਰੇਖ ਕਰਨ ਤੋਂ ਇਲਾਵਾ ਖ਼ਰੀਦ ਕੀਤੇ ਗਏ ਝੋਨੇ ਦੀ ਅਸਰਦਾਰ ਢੰਗ ਨਾਲ ਚੁਕਾਈ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਨੂੰ ਹੋਰ ਤੇਜ਼ ਕੀਤਾ ਜਾਵੇ।

ਇਸ ਤੋਂ ਇਲਾਵਾ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇ।

ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਛੱਡਿਆ ਜਾਵੇ, ਕਿਉਂਕਿ ਇਸ ਨਾਲ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ।

ਇਸ ਮੌਕੇ ਐਸ.ਡੀ.ਐਮ ਸ਼ਾਹਕੋਟ ਸ਼ੂਭੀ ਆਂਗਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ