Friday, May 24, 2024

ਵਾਹਿਗੁਰੂ

spot_img
spot_img

ਸੰਸਦ ‘ਚ ਖੇਤੀ ਕਾਨੂੰਨ ਪਾਸ ਕਰਨ ਦੀ ਵਰ੍ਹੇਗੰਢ ਮੌਕੇ 17 ਸਤੰਬਰ ਨੂੰ ਕਿਸਾਨੀ-ਧਰਨਿਆਂ ‘ਚ ਗੂੰਜਣਗੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 16 ਸਤੰਬਰ, 2021 :
ਅੱਜ ਕਿਸਾਨੀ ਧਰਨਿਆਂ ਦੇ 351ਵੇਂ ਦਿਨ ਬੁਲਾਰਿਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ ਐਲਾਨੀ ਐੱਮਐੱਸਪੀ ਤੈਅ ਕਰਨ ਬਾਰੇ ਨੰਗਾ-ਚਿੱਟਾ ਝੂਠ ਬੋਲਿਆ ਗਿਆ ਹੈ। ਸਵਾਮੀਨਾਥਨ ਕਮੇਟੀ ਨੇ ਐੱਮਐੱਸਪੀ ਤੈਅ ਕਰਨ ਲਈ ਸਮੁੱਚੀਆਂ (ਯਾਨੀ ਸੀ-ਟੂ) ਲਾਗਤਾਂ ‘ਤੇ 50 ਫੀ ਸਦੀ ਮੁਨਾਫ਼ਾ ਦੇਣ ਦੀ ਸਿਫਾਰਸ਼ ਕੀਤੀ ਸੀ।

ਸਰਕਾਰ ਨੇ ਦਾਅਵਾ ਕੀਤਾ ਸੀ ਕਿ ਐੱਮਐੱਸਪੀ ‘ਸਮੁੱਚੀਆਂ ਲਾਗਤਾਂ’ ‘ਤੇ ਅਧਾਰਿਤ ਹੈ ਪਰ ਹੁਣ ਸੀਏਸੀਪੀ (ਕਮਿਸ਼ਨ ਫਾਰ ਐਗਰੀਕਲਚਰਲ ਕਾਸਟਸ ਐਂਡ ਪਰਾਈਸਸ) ਨੇ ਜੋ ਪਰਾਈਸ ਪਾਲਿਸੀ ਰਿਪੋਰਟ ਜਾਰੀ ਕੀਤੀ ਹੈ, ਉਸ ਅਨੁਸਾਰ ਐੱਮਐੱਸਪੀ ਤੈਅ ਕਰਨ ਲਈ ਏ-ਟੂ ਪਲੱਸ ਐਫ.ਐਲ ( A2+FL) ਲਾਗਤਾਂ ਵਰਤੀਆਂ ਗਈਆਂ।

ਵੱਖ-ਵੱਖ ਥਾਵਾਂ ਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਸਰਕਾਰ ਨੇ ਇੱਕ ਵਾਰ ਫਿਰ ਨੰਗਾ-ਚਿੱਟਾ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਵਰਤਾਰਾ ਹੈ। ਇੰਜ ਝੂਠਾਂ ਦੇ ਸਹਾਰੇ ਸਰਕਾਰ ਕਿਸਾਨਾਂ ਨੂੰ ਭਰਮਾ ਨਹੀਂ ਸਕਦੀ। ਅਸੀਂ ਸਰਕਾਰ ਤੋਂ ਸੀ-ਟੂ ਲਾਗਤਾਂ ਅਨੁਸਾਰ ਐੱਮਐੱਸਪੀ ਦੁਬਾਰਾ ਤੋਂ ਤੈਅ ਕਰਨ ਦੀ ਮੰਗ ਕਰਦੇ ਹਾਂ।

ਅੱਜ ਪੰਜਾਬ ਦੇ ਸਿਰਮੌਰ ਨਾਟਕਕਾਰ ਗੁਰਸ਼ਰਨ ਭਾਅ ਜੀ ਦਾ ਜਨਮ ਦਿਨ ਸੀ। ਇਸ ਮੌਕੇ ਪੰਜਾਬ ਦਿੱਲੀ ਅਤੇ ਵੱਖ-ਵੱਖ ਥਾਵਾਂ ਤੇ ਬੁਲਾਰਿਆਂ ਨੇ ਉਨ੍ਹਾਂ ਵੱਲੋਂ ਲੋਕ-ਘੋਲਾਂ ਵਿੱਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ ਅਤੇ ਉਨਾਂ ਦੀ ਅਜ਼ੀਮ ਘਾਲਣਾ ਨੂੰ ਸਿਜਦਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਇਸ ਮੌਕੇ ਅਸੀਂ ਉਨ੍ਹਾਂ ਦੇ ਕਦਮਾਂ ‘ਤੇ ਚੱਲਣ ਦਾ ਅਹਿਦ ਕਰਦੇ ਹਾਂ ਅਤੇ ਆਪਣੇ ਅੰਦੋਲਨ ਨੂੰ ਜਿੱਤ ਦੇ ਅੰਜਾਮ ਤੱਕ ਲੈ ਕੇ ਜਾਵਾਂਗੇ।

ਬੁਲਾਰਿਆਂ ਨੇ ਦੱਸਿਆ ਕਿ ਇੱਕ ਤੋਂ ਇੱਕ ਸਾਲ ਪਹਿਲਾਂ 17 ਸਤੰਬਰ ਨੂੰ ਭਾਰਤੀ ਸੰਸਦ ਨੇ ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਸਨ। ਆਗੂਆਂ ਨੇ ਧਰਨਾਕਾਰੀਆਂ ਨੂੰ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਲਈ ਪਹੁੰਚਣ ਦੀ ਅਪੀਲ ਵੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...