Sunday, May 19, 2024

ਵਾਹਿਗੁਰੂ

spot_img
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ 
ਅੰਮ੍ਰਿਤਸਰ, 26 ਨਵੰਬਰ, 2022 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਸ ਅਹਿਮ ਸੇਵਾ ਨੂੰ ਕਰੀਬ ਦਸ ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਨੇ ਵੀ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਵੀ ਵਧਾਈ ਦਿੱਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿ: ਗੁਰਮੁਖ ਸਿੰਘ, ਗਿ: ਮਲਕੀਤ ਸਿੰਘ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਗਿ: ਕਸ਼ਮੀਰ ਸਿੰਘ, ਬਾਬਾ ਗੱਜਣ ਸਿੰਘ ਤਰਨਾਦਲ ਬਾਬਾ ਬਕਾਲਾ, ਬਾਬਾ ਸੁਖਮਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਤੇ ਬਾਬਾ ਭਗਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿ: ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ, ਸ. ਅਮਰਜੀਤ ਸਿੰਘ ਬੰਡਾਲਾ, ਸ. ਰਣਜੀਤ ਸਿੰਘ ਕਾਹਲੋਂ, ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਬਾਬਾ ਹਰਦੀਪ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਅਮਰਬੀਰ ਸਿੰਘ ਢੋਟ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਹੈੱਡ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਗਿ: ਸਰਬਜੀਤ ਸਿੰਘ ਢੋਟੀਆਂ, ਗਿ: ਜਗਦੇਵ ਸਿੰਘ ਅਤੇ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...