Wednesday, May 22, 2024

ਵਾਹਿਗੁਰੂ

spot_img
spot_img

ਸੱਤਾ ‘ਚ ਹੁੰਦਿਆਂ ਬਾਦਲਾਂ ਨੂੰ ਕਿਉਂ ਨਹੀਂ ਯਾਦ ਆਉਂਦੇ ਸੰਘੀ ਢਾਂਚੇ, ਪੰਥ ਅਤੇ ਪਾਣੀਆਂ ਦੇ ਮੁੱਦੇ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੁਆਰਾ ‘ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ’ ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ ‘ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪਹਿਲਾਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ‘ਚ ਸੁਖਬੀਰ ਸਿੰਘ ਬਾਦਲ ਅਤੇ ਫਿਰ ਮੋਦੀ ਸਰਕਾਰ ‘ਚ ਹਰਸਿਮਰਤ ਕੌਰ ਬਾਦਲ ਦੀ ਕੁਰਸੀ (ਮੰਤਰੀ ਅਹੁਦੇ) ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਘੀ ਢਾਂਚੇ, ਪੰਥ ਅਤੇ ਪੰਜਾਬ ਲਈ ਅਸੂਲਾਂ-ਸਿਧਾਂਤਾਂ ਦੀ ਲੜਾਈ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਲ ਨੂੰ ਬਾਦਲਾਂ ਦੇ ਟੱਬਰ ਨੇ ਬਹੁਤ ਪਹਿਲਾਂ ਭੋਗ ਪਾ ਦਿੱਤਾ ਸੀ, ਅੱਜ ਬਾਦਲ ਐਂਡ ਕੰਪਨੀ ਸਿਰਫ਼ ਅਤੇ ਸਿਰਫ਼ ਆਪਣੇ ਨਿੱਜੀ ਸਵਾਰਥਾਂ ‘ਤੇ ਕੇਂਦਰਿਤ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਜਦ-ਜਦ ਵੀ ਸੂਬਾ ਜਾਂ ਕੇਂਦਰ ਦੀ ਸੱਤਾ ‘ਚ ਰਹੇ ਹਨ, ਉਦੋਂ ਇਨ੍ਹਾਂ (ਬਾਦਲਾਂ) ਨੂੰ ਸੰਘੀ ਢਾਂਚੇ ਤਹਿਤ ਪੰਜਾਬ ਦੇ ਅਧਿਕਾਰ, ਪੰਥ, ਪੰਜਾਬ ਦੇ ਪਾਣੀ ਅਤੇ ਪੰਜਾਬੀਅਤ ਕਿਉਂ ਨਹੀਂ ਯਾਦ ਆਈ। ਇਸ ਲਈ ਅੱਜ ਸੱਤਾ ‘ਚ ਬਾਹਰ ਹੋ ਕੇ ਇਹ ਸੰਘੀ ਢਾਂਚੇ ਦੀ ਗੱਲ ਵੀ ਕਰਨ ਦਾ ਹੱਕ ਨਹੀਂ ਰੱਖਦੇ।

ਚੀਮਾ ਨੇ ਕਿਹਾ ਕਿ ਇਸ ਤਰਾਂ ਦੀਆਂ ਗੱਲਾਂ ਬਾਦਲ ਪੰਜਾਬ ਜਾਂ ਪੰਜਾਬੀਆਂ ਨੂੰ ਬਚਾਉਣ ਲਈ ਨਹੀਂ, ਸਗੋਂ ਕਿਸੇ ਨਾ ਕਿਸੇ ਤਰਾਂ ਬਾਦਲ ਪਰਿਵਾਰ ਦੀ ਹੋਂਦ ਬਚਾਉਣ ਲਈ ਤਰਲੋਮੱਛੀ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,108FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...