Saturday, May 18, 2024

ਵਾਹਿਗੁਰੂ

spot_img
spot_img

ਹਿਮਾਚਲ ’ਚ ਵੱਡਾ ਹਾਦਸਾ, ਉੱਤਰ ਪ੍ਰਦੇਸ਼ ਤੋਂ ਘੁੰਮਣ ਆਏ ਵਿਦਿਆਰਥੀਆਂ ਵਿੱਚੋਂ 7 ਦੀ ਮੌਤ, 10 ਜ਼ਖ਼ਮੀ

- Advertisement -

ਯੈੱਸ ਪੰਜਾਬ
26 ਸਤੰਬਰ, 2022:
ਉੱਤਰ ਪ੍ਰਦੇਸ਼ ਤੋਂ ਹਿਮਾਚਲ ਵਿੱਚ ਸੈਰ ਸਪਾਟੇ ਲਈ ਆਏ ਵਿਦਿਆਰਥੀਆਂ ਦਾ ਟੈਂਪੋ ਟਰੈਵਲਰ ਕੁੱਲੂ ਮੁੱਖ ਮਾਰਗ ’ਤੇ ਹਾਦਸੇ ਦਾ ਸ਼ਿਕਾਰ ਹੋਇਆ ਹੈ ਜਿਸ ਕਾਰਨ 7 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ 10 ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਸਾਰੇ ਸੈਲਾਨੀ ਉੱਤਰ ਪ੍ਰਦੇਸ਼ ਦੇ ਵਾਰਾਨਸੀ ਤੋਂ ਇਕ ਕਾਲਜ ਨਾਲ ਸੰਬੰਧਤ ਵਿਦਿਆਰਥੀ ਸਨ ਅਤੇ ਟੈਂਪੋ ਟਰੈਵਰਲਰ ਨੰਬਰ ਯੂ.ਪੀ.14 ਐੱਚ.ਟੀ.8272 ਵਿੱਚ ਸਫ਼ਰ ਕਰ ਰਹੇ ਸਨ।

ਹਾਦਸਾ ਐਤਵਾਰ ਰਾਤ ਕਰੀਬ 9 ਵਜੇ ਵਾਪਰਿਆ ਜਦ ਕਥਿਤ ਤੌਰ ’ਤੇ ਬਰੇਕ ਫ਼ੇਲ੍ਹ ਹੋਣ ਕਾਰਨ ਟੈਂਪੋ ਟਰੈਵਲਰ ਸੜਕ ਦੇ ਨਾਲ ਲੱਗੀ ਰੇÇਲੰਗ ਨੂੰ ਤੋੜਦਾ ਹੋਇਆ ਹੇਠਾਂ ਡੂੰਘੀ ਖੱਡ ਵਿੱਚ ਜਾ ਡਿੱਗਿਆ।

ਟੈਂਪੋ ਟਰੈਵਲਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਰਾਹਤ ਕਾਰਜ ਕਰਨ ਵਾਲਿਆਂ ਨੂੰ ਗੱਡੀ ਵਿੱਚੋਂ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਕੱਢਣ ਲਈ ਖ਼ਾਸੀ ਮਸ਼ੱਕਤ ਦਾ ਸਾਹਮਣਾ ਕਰਨਾ ਪਿਆ। ਰਾਹਤ ਕਾਰਜ ਰਾਤ 12 ਵਜੇ ਤਕ ਚੱਲਦੇ ਰਹੇ ਪਰ ਇਸੇ ਦੌਰਾਨ 7 ਵਿਦਿਆਰਥੀਆਂ ਦੀ ਮੌਤ ਹੋ ਗਈ।

ਜ਼ਖ਼ਮੀਆਂ ਨੂੰ ਕੁੱਲੂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...