Sunday, May 19, 2024

ਵਾਹਿਗੁਰੂ

spot_img
spot_img

ਹੁਨਰ ਹਾਟ ਮੇਲੇ ਤੇ ਬਾਗਬਾਨੀ ਵਿਭਾਗ ਦੀ ਪ੍ਰਦਰਸ਼ਨੀ ‘ਗੁਲਿਸਤਾਂ’ ਬਣੀ ਖਿੱਚ ਦਾ ਕੇਂਦਰ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 25 ਸਤੰਬਰ, 2022:
ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਸਮਰਪਿਤ ਦਸ ਦਿਨ ਚੱਲਣ ਵਾਲਾ ਹੁਨਰ ਹਾਟ ਮੇਲੇ ਇਲਾਕਾ ਨਿਵਾਸੀਆਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਹੋ ਰਹੀ ਹੈ।ਮੇਲੇ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਲਗਭਗ 250 ਦੇ ਕਰੀਬ ਸਟਾਲਾਂ ਅਤੇ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ।

ਇਸ ਮੇਲੇ ਵਿੱਚ ਬਾਗਬਾਨੀ ਵਿਭਾਗ ਵੱਲੋਂ ਇੱਕ ਵਿਲੱਖਣ ਕਿਸਮ ਦੀ ਪ੍ਰਦਰਸ਼ਨੀ ‘ ‘ ਗੁਲਿਸਤਾਂ ” ਦੇ ਨਾਮ ਹੇਠ ਲਗਾਈ ਗਈ ਹੈ।ਜਿਸ ਦਾ ਉਦਘਾਟਨ ਸ੍ਰੀ ਚੰਦਰ ਗੇਂਦ ਆਈ.ਏ.ਐਸ. ਕਮਿਸ਼ਨਰ ਫਰੀਦਕੋਟ ਡਵੀਜਨ ਅਤੇ ਡਾ.ਰੂਹੀ ਦੁੱਗ ਆਈ.ਏ.ਐਸ. ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਕੀਤਾ ਗਿਆ ।ਇਹ ਪ੍ਰਦਰਸ਼ਨੀ ਮੇਲੇ ਵਿੱਚ ਆਉਣ ਵਾਲੇ ਲੋਕਾਂ ਲਈ ਬਹੁਤ ਹੀ ਖਿੱਚ ਦਾ ਕੇਂਦਰ ਬਣੀ ਹੋਈ ਹੈ ।

ਡਿਪਟੀ ਡਾਇਰੈਕਟਰ ਬਾਗਬਾਨੀ ਫਰੀਦਕੋਟ ਸ੍ਰੀ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ . ਰੂਹੀ ਦੁੱਗ ਜੀ ਅਤੇ ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ ਵੱਲੋ ਬਾਗਬਾਨੀ ਵਿਭਾਗ ਨੂੰ ਜਾਣਕਾਰੀ ਭਰਪੂਰ ਅਤੇ ਲੋਕਾਂ ਨੂੰ ਵਧੀਆ ਸੁਨੇਹਾ ਦੇਣ ਵਾਲੀ ਸਜਾਵਟੀ ਪੌਦਿਆਂ ਦੀ ਪ੍ਰਦਰਸ਼ਨੀ ਲਗਾਉਣ ਲਈ ਕਿਹਾ ਗਿਆ ਸੀ ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਗਈ ਹੈ।ਪ੍ਰਦਰਸ਼ਨੀ ਦਾ ਮਕਸਦ ਇਹ ਸੁਨੇਹਾ ਦੇਣਾ ਹੈ ਕਿ ਜੇਕਰ ਅਸੀ ਅਪਣੀ ਆਬੋ ਹਵਾ ਨੂੰ ਸ਼ੁੱਧ ਰੱਖਣਾ ਹੈ ਤਾਂ ਵੱਧ ਤੋ ਵੱਧ ਪੌਦੇ ਲਗਾਏ ਜਾਣੇ ਚਾਹੀਦੇ ਹਨ ।

ਇਸ ਮਕਸਦ ਲਈ ਸ੍ਰੀਮਤੀ ਮਨਪ੍ਰੀਤ ਬਾਗਬਾਨੀ ਵਿਕਾਸ ਅਫਸਰ ਵੱਲੋ ਪਲਾਸਟਿਕ ਅਤੇ ਕੱਚ ਦੀਆਂ ਖਾਲੀ ਬੋਤਲਾਂ , ਪੁਰਾਣੇ ਟਾਇਰਾਂ ਅਤੇ ਨਾ-ਵਰਤੋਂਯੋਗ ਲੱਕੜ ਆਦਿ ਨੂੰ ਬਹੁਤ ਹੀ ਰਚਨਾਤਮਕ ਢੰਗ ਨਾਲ ਵਰਤੋਂ ਵਿੱਚ ਲਿਆ ਕੇ ਪ੍ਰਦਰਸ਼ਿਤ ਕੀਤਾ ਗਿਆ ਅਤੇ ਲੋਕਾਂ ਨੂੰ ਘਰਾਂ ਵਿੱਚ ਹਰਿਆਵਲ ਦੇ ਨਾਲ ਨਾਲ ਰੀਸਾਈਕਲ ਲਈ ਪ੍ਰੇਰਿਤ ਕੀਤਾ ਗਿਆ।ਪ੍ਰਦਰਸ਼ਨੀ ਵਿੱਚ ਬੱਚਿਆਂ ਨੂੰ ਵੱਖ – ਵੱਖ ਪ੍ਰਕਾਰ ਦੇ ਸਜਾਵਟੀ ਪੌਦੇ ਦੀਆਂ ਕਿਸਮਾਂ ਬਾਰੇ ਟੈਗ ਲਗਾਕੇ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਪੌਦਿਆਂ ਅਤੇ ਵਾਤਾਵਰਣ ਦੀ ਸਾਂਭ- ਸੰਭਾਲ ਬਾਰੇ ਵੀ ਦੱਸਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਵਿਭਾਗ ਦੀਆਂ ਹੋਰ ਗਤੀਵਿਧੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਵਿਭਾਗੀ ਸਕੀਮਾਂ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰ ਸਕਣ ।

ਇਸ ਪ੍ਰਦਰਸ਼ਨੀ ਨੂੰ ਖਿੱਚ ਦਾ ਕੇਂਦਰ ਬਣਾਉਣ ਵਿੱਚ ਮੈਡਮ ਵੀਰਪਾਲ ਕੋਰ ਐਸ.ਡੀ.ਐਮ. ਕੋਟਕਪੂਰਾ ਅਤੇ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਫਰੀਦਕੋਟ ਦੀ ਪੂਰੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...