Sunday, May 19, 2024

ਵਾਹਿਗੁਰੂ

spot_img
spot_img

ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ਵਿਚ ਕੀਤਾ ਵਾਧਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਜਨਵਰੀ, 2023:
ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।

ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ।

ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...