Sunday, May 19, 2024

ਵਾਹਿਗੁਰੂ

spot_img
spot_img

ਖ਼ੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਕਾਰਨ ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਕੇਂਦਰ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਕਤੂਬਰ, 2020 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕੇਂਦਰੀ ਖੇਤੀਬਾੜੀ ਮੰਡੀਕਰਨ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵਲੋਂ ਰੋਸ ਪ੍ਰਗਟ ਕਰਨ ’ਤੇ ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਅਤੇ ਸਰਕਾਰ ਨੂੰ ਝੋਨੇ ਦੀ ਖਰੀਦ ’ਤੇ ਮਿਲਦੇ 1100 ਕਰੋੜ ਰੁਪਏ ਦਾ ਦਿਹਾਤੀ ਵਿਕਾਸ ਫੰਡ (ਆਰ. ਡੀ. ਐਫ.) ਦੇਣ ਤੋਂ ਇਨਕਾਰ ਨਾ ਕਰੇ ਅਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਸੂਬੇ ਖਿਲਾਫ ਇਸ ਤਰੀਕੇ ਦੀਆਂ ਜੁਗਤਾਂ ਲਾਉਣ ਲਈ ਇਹ ਖਦਸ਼ੇ ਸਹੀ ਸਾਬਤ ਕੀਤੇ ਹਨ ਕਿ ਮੰਡੀਕਰਨ ਵਿਵਸਥਾ ਖਤਮ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ।

ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਲੋਂ ਝੋਨੇ ਦੇ ਮੌਜੂਦਾ ਸੀਜ਼ਨ ਵਿਚ ਖਰੀਦ ਲਈ ਕੈਸ਼ ¬ਕ੍ਰੈਡਿਟ ਲਿਮਟ ਵਿਚ ਆਰ. ਡੀ. ਐਫ. ਦੀ ਵਿਵਸਥਾ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਦਾ ਪੰਜਾਬ ਵਿਚ ਅਨਾਜ ਦੀ ਖਰੀਦ ’ਤੇ ਮਾਰੂ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਆਰ. ਡੀ. ਐਫ. ਤਹਿਤ ਸਾਲਾਨਾ 1850 ਕਰੋੜ ਰੁਪਏ ਮਿਲਦੇ ਹਨ ਜੋ 1800 ਮੰਡੀਆਂ ਅਤੇ 70 ਹਜ਼ਾਰ ਕਿਲੋਮੀਟਰ ਦਿਹਾਤੀ ਲਿੰਕ ਸੜਕਾਂ ਦੇ ਰੱਖ ਰਾਖਅ ’ਤੇ ਖਰਚ ਹੁੰਦੇ ਹਨ।

ਸ਼੍ਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕਿਹਾ ਕਿ ਉਹ ਐਫ. ਸੀ. ਆਈ. ਦੀ ਆਰਜੀ ਲਾਗਤ ਸ਼ੀਟ ਵਿਚ ਆਰ. ਡੀ. ਐਫ. ਫੀਸ ਦੀ ਵਿਵਸਥਾ ਤੁਰੰਤ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਸੂਬੇ ਲਈ ਮਾਲ ਗੱਡੀਆਂ ਬੰਦ ਕਰਨ ਕਾਰਨ ਆਰਥਿਕ ਖੜੋਤ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਅਤੇ ਦਿਹਾਤੀ ਇਲਾਕਿਆਂ ਲਈ ਬੁਨਿਆਦੀ ਢਾਂਚੇ ਦੇ ਨਿਰਮਾਣ ’ਤੇ ਇਸ ਬਹਾਨੇ ਹਮਲਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵਲੋਂ ਇਸ ਦੀਆਂ ਨੀਤੀਆਂ ਖਿਲਾਫ ਸੰਘਰਸ਼ ’ਤੇ ਗੌਰ ਕਰਨਾ ਚਾਹੀਦਾ ਹੈ ਕਿਉਂਕਿ 50 ਸਾਲਾਂ ਤੋਂ ਕਿਸਾਨਾਂ ਹੀ ਦੇਸ਼ ਦਾ ਢਿੱਡ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਇਨ੍ਹਾਂ ਖਿਲਾਫ ਜ਼ਬਰ ਵਾਲੇ ਕਦਮ ਨਾ ਚੁੱਕੇ ਬਲਕਿ ਪਿਆਰ ਨਾਲ ਇਨ੍ਹਾਂ ਦੇ ਦਿਲ ਜਿੱਤਣ ਦੀ ਕੋਸ਼ਿਸ਼ ਕਰੇ।

ਸ਼੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਮਿਲੀ ਕੈਸ਼¬ਕ੍ਰੈਡਿਟ ਲਿਮਟ ਵਿਚੋਂ ਆਰ. ਡੀ. ਐਫ. ਘਟਾਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜਿਹਾ ਕਰਨ ਦੀ ਆਗਿਆ ਨਾ ਦੇਣ ਦਾ ਮਤਲਬ ਸੂਬੇ ਦੇ ਅਧਿਕਾਰਾਂ ’ਤੇ ਸਿੱਧਾ ਹਮਲਾ ਹੋਵੇਗਾ ਅਤੇ ਇਹ ਸੰਘਵਾਦ ਦੇ ਸਿਧਾਂਤ ਖਿਲਾਫ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦਿਹਾਤੀ ਵਿਕਾਸ ਐਕਟ ਮੰਡੀ ਫੀਸ ਲਾਉਣ ਦੀ ਆਗਿਆ ਦਿੰਦਾ ਹੈ, ਜਿਸ ਦੀ ਵਰਤੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਅਤੇ ਦਿਹਾਤੀ ਖੇਤਰਾਂ ਵਿਚ ਲਿੰਕ ਸੜਕਾਂ ਦੇ ਰੱਖ ਰਖਾਅ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਰਾਜਾਂ ਨੂੰ ਦੇਣ ਤੋਂ ਇਸ ਕਰਕੇ ਇਨਕਾਰ ਨਹੀਂ ਕਰਨਾ ਚਾਹੀਦਾ ਕਿ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਦੀ ਵਰਤੋਂ ਦੀ ਜਾਂਚ ਕਰ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੇ ਸਭ ਤੋਂ ਕੀਮਤੀ ਜਲ ਸਰੋਤਾਂ ਨੂੰ ਬਰਬਾਦ ਕਰਕੇ ਵੀ ਦੇਸ਼ ਦਾ ਅਨਾਜ ਭੰਡਾਰ ਭਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਹ ਸੰਦੇਸ਼ ਨਹੀਂ ਦੇਣਾ ਚਾਹੀਦਾ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਰਿਣੀ ਨਹੀਂ ਹੈ ਅਤੇ ਉਹ ਕਿਸਾਨਾਂ ਦੇ ਬਲੀਦਾਨ ਦੀ ਕਦਰ ਨਹੀਂ ਕਰਦਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਨ ਲਈ ਕੁੱਝ ਵੀ ਨਹੀਂ ਹੋਣਾ ਚਾਹੀਦਾ ਅਤੇ ਸੂਬੇ ਲਈ ਆਰ. ਡੀ. ਐਸ. ਫੀਸ ਖਤਮ ਕਰਨ ਦਾ ਮਤਲਬ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਹੋਰ ਟਕਰਾਅ ਨੂੰ ਜਨਮ ਦੇਣਗੇ ਅਤੇ ਇਸ ਦੇ ਸਿਰਕਾਲੀ ਨਤੀਜੇ ਨਿਕਲਣਗੇ ਅਤੇ ਸੂਬੇ ’ਤੇ ਇਸ ਦੀ ਸਮਾਜਿਕ ਤੇ ਆਰਥਿਕਤਾ ਸਥਿਰਤਾ ਲਈ ਖਤਰਾ ਖੜ੍ਹਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਰਾਜ ਹੈ ਜੋ ਇਸ ਤਰੀਕੇ ਦੇ ਹਾਲਾਤ ਸਹਿ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਟਕਰਾਅ ਰਾਹ ਛੱਡ ਕੇ ਤਿੰਨ ਖੇਤੀਬਾੜੀ ਮੰਡੀਕਰਨ ਕਾਨੂੰਨ ਰੱਦ ਕਰਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਦਾ ਉਪਰਾਲਾ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਐਮ. ਐਸ. ਪੀ. ’ਤੇ ਯਕੀਨੀ ਸਰਕਾਰੀ ਖਰੀਦੀ ਹੋਵੇਗੀ।


Click here to Like us on Facebook


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...