Saturday, May 25, 2024

ਵਾਹਿਗੁਰੂ

spot_img
spot_img

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਮੈਗਾ ਰੋਜ਼ਗਾਰ ਮੇਲਾ-2022’ 27 ਮਈ ਨੂੰ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

- Advertisement -

ਯੈੱਸ ਪੰਜਾਬ
ਲੁਧਿਆਣਾ, 23 ਮਈ, 2022 –
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਮਈ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸਥਾਨਕ ਫੋਕਲ ਪੁਆਇੰਟ ਵਿਖੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ.) ਕੰਪਲੈਕਸ ਵਿੱਚ ‘ਮੈਗਾ ਜਾਬ ਫੇਅਰ 2022’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 100 ਦੇ ਕਰੀਬ ਕੰਪਨੀਆਂ ਸ਼ਿਰਕਤ ਕਰਨਗੀਆਂ ਅਤੇ ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਭਰਤੀ ਕਰਨਗੀਆਂ।

ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਟਾਫ਼ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਉਨ੍ਹਾਂ ਨੌਜਵਾਨਾਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੰਪਨੀਆਂ ਵੱਲੋਂ ਵੈਲਡਰ, ਫਿਟਰ, ਹੈਲਪਰ, ਟਰਨਰ, ਮਸ਼ੀਨਿਸਟ, ਸੀ.ਐਨ.ਸੀ/ਵੀ.ਐਮ.ਸੀ. ਆਪਰੇਟਰ, ਇਲੈਕਟ੍ਰੀਸ਼ੀਅਨ ਆਪਰੇਟਰ, ਐਮ.ਐਮ.ਵੀ. ਅਤੇ ਡੀਜ਼ਲ ਮਕੈਨਿਕ, ਕੰਪਿਊਟਰ ਆਪਰੇਟਰ, ਡਿਜੀਟਲ ਮਾਰਕੀਟਿੰਗ ਐਗਜ਼ੀਕਿਊਟਿਵ, ਐਚ.ਆਰ. ਮੈਨੇਜਰ, ਅਸਿਸਟੈਂਟ ਮੈਨੇਜਰ, ਡਿਪਲੋਮਾ ਇੰਜਨੀਅਰ, ਸੰਗਠਨਾਤਮਕ ਕਾਰਜਕਾਰੀ ਆਦਿ ਦੀ ਭਰਤੀ ਕੀਤੀ ਜਾਣੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 10ਵੀਂ, 12ਵੀਂ, ਬੀ.ਏ. ਅਤੇ ਬੀ.ਕਾਮ ਪਾਸਆਊਟ ਵਿਦਿਅਕ ਯੋਗਤਾਵਾਂ ਵਾਲਾ ਕੋਈ ਵੀ ਉਮੀਦਵਾਰ ਭਾਗ ਲੈ ਸਕਦਾ ਹੈ। ਉਨ੍ਹਾਂ 27 ਮਈ, 2022 ਨੂੰ ਇਸ ਮੈਗਾ ਰੋਜ਼ਗਾਰ ਮੇਲੇ ਦੇ ਆਯੋਜਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਸੀਸੂ ਤੋਂ ਸ.ਉਪਕਾਰ ਸਿੰਘ ਆਹੂਜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...