30.1 C
Delhi
Saturday, April 13, 2024
spot_img
spot_img

ਸਿਮਰਜੀਤ ਸਿੰਘ ਬੈਂਸ ਨੇ ਕੀਤਾ ਆਤਮਸਮਰਪਣ, ‘ਰੇਪ’ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਅੱਗੇ ਕੀਤਾ ‘ਸਰੰਡਰ’

ਯੈੱਸ ਪੰਜਾਬ
ਲੁਧਿਆਣਾ, 11 ਜੁਲਾਈ, 2022:
ਬਲਾਤਕਾਰ ਦੇ ਇਕ ਮਾਮਲੇ ਵਿੱਚ ਦੋਸ਼ੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੋਮਵਾਰ ਸਵੇਰੇ ਲੁਧਿਆਣਾ ਦੀ ਇਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ।

ਸਮਝਿਆ ਜਾਂਦਾ ਹੈ ਕਿ ਪੁੁਲਿਸ ਹੁਣ ਉਨ੍ਹਾਂ ਦਾ ਰਿਮਾਂਡ ਮੰਗੇਗੀ ਅਤੇ ਇਹ ਵੇਖ਼ਣਾ ਹੋਵੇਗਾ ਕਿ ਅਦਾਲਤ ਉਨ੍ਹਾਂਨੂੰ ਪੁਲਿਸ ਰਿਮਾਂਡ ’ਤੇ ਭੇਜਦੀ ਹੈ ਜਾਂ ਨਹੀਂ ਅਤੇ ਜੇ ਰਿਮਾਂਡ ਮਿਲਦਾ ਹੈ ਤਾਂ ਕਿੰਨੇ ਦਿਨ ਦਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪੀ.ਏ. ਸੁਖ਼ਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਕਰਮਜੀਤ ਸਿੰਘ ਦਾ ਪੁਲਿਸ ਨੂੰ ਦੋ ਵਾਰ ਦੋ ਦੋ ਦਿਨ ਦਾ ਰਿਮਾਂਡ ਮਿਲਿਆ ਸੀ।

ਯਾਦ ਰਹੇ ਕਿ ਲੁਧਿਆਣਾ ਦੀ ਇਕ ਔਰਤ ਵੱਲੋਂ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦੇ ਇਲਜ਼ਾਮ ਲਗਾਏ ਗਏ ਸਨ ਜਿਸ ਮਗਰੋਂ ਲੰਬਾ ਸਮਾਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ਕਾਰਨ ਸਿਮਰਜੀਤ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ।

ਇਸੇ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਫ਼ਿਰ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ਪਰ ਦੋਹਾਂ ਹੀ ਥਾਂਵਾਂ ਤੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ ਸੀ।

ਸਿਮਰਜੀਤ ਸਿੰਘ ਬੈਂਸ ਦੀ ਫ਼ੇਸਬੁੱਕ ’ਤੇ ਵੀ ਅੱਜ ਇਸ ਮਾਮਲੇ ਬਾਰੇ ਲੋਕ ਇਨਸਾਫ਼ ਪਾਰਟੀ ਵੱਲੋਂ ਇਕ ਸਟੇਟਸ ਪਾਇਆ ਗਿਆ ਹੈ ਜੋ ਹੇਠ ਅਨੁਸਾਰ ਹੈ:

ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ। ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਮ੍ਹਣੇ ਆ ਜਾਵੇਗਾ ……. ਲੋਕ ਇਨਸਾਫ਼ ਪਾਰਟੀ

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION