29 C
Delhi
Thursday, April 18, 2024
spot_img
spot_img

ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਸਾਜ਼ਿਸ਼ਾਂ ਨੂੰ ਭਾਂਜ ਦੇਣ ਲਈ ਮਤਭੇਦਾਂ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨ ਪੰਜਾਬੀ: ਆਰ.ਐਮ.ਪੀ.ਆਈ.

ਯੈੱਸ ਪੰਜਾਬ
ਜਲੰਧਰ , 10 ਜੁਲਾਈ, 2022:
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਸਾਜ਼ਿਸ਼ਾਂ ਦੀ ਡਟਵੀਂ ਨਿਖੇਧੀ ਕਰਦਿਆਂ ਸਮੂਹ ਪੰਜਾਬੀਆਂ ਨੂੰ ਹਰ ਕਿਸਮ ਦੇ ਮਤਭੇਦਾਂ ਤੋਂ ਉੱਪਰ ਉੱਠ ਕੇ ਇਨ੍ਹਾਂ ਸਾਜ਼ਿਸ਼ਾਂ ਨੂੰ ਭਾਂਜ ਦੇਣ ਲਈ ਹਰ ਮੰਚ ਤੋਂ ਰੋਹਲੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।

ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ ਅਤੇ ਕਾਰਜਕਾਰੀ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਬੀਤੇ ਕਲ੍ਹ ਉੱਤਰੀ ਜੋਨਲ ਕੌਂਸਲ ਦੀ ਜੈਪੁਰ ਵਿਖੇ ਹੋਈ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਚੰਡੀਗੜ੍ਹ ਵਿਖੇ ਜ਼ਮੀਨ ਦਿੱਤੇ ਜਾਣ ਦੇ ਐਲਾਨ ਤੋਂ ਉਕਤ ਸਾਜ਼ਿਸ਼ ਦੀ ਬਾਖ਼ੂਬੀ ਪੁਸ਼ਟੀ ਹੁੰਦੀ ਹੈ।

ਪਾਸਲਾ, ਰੰਧਾਵਾ ਅਤੇ ਜਾਮਾਰਾਏ ਨੇ ਕਿਹਾ ਕਿ ਇਹ ਬੜੇ ਦੁਰਭਾਗ ਦਾ ਵਿਸ਼ਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਸਦਾ-ਸਦਾ ਲਈ ਖ਼ਤਮ ਕਰਨ ਦਾ ਮੁੱਢ ਬੰਨਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਦੇ ਉਕਤ ਖਤਰਨਾਕ ਐਲਾਨ ਦੀ ਸੁਰ ‘ਚ ਸੁਰ ਮਿਲਾਉਂਦਿਆਂ ਪੰਜਾਬੀਆਂ ਦੇ ਭਰੋਸੇ ਨੂੰ ਸੱਟ ਮਾਰੀ ਹੈ।

ਆਗੂਆਂ ਨੇ ਪੰਜਾਬ ਸਰਕਾਰ ਦੇ, ਦਿੱਲੀ ਦੇ ਇੱਕ ‘ਆਪ’ ਆਗੂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਕੇ ਉਸ ਦੀ ਅਗਵਾਈ ਵਿੱਚ, ‘ਸਲਾਹਕਾਰ ਕੌਂਸਲ’ ਕਾਇਮ ਕਰਨ ਦੇ ਫੈਸਲੇ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਵਾਸੀ ਸੂਬੇ ਦਾ ਕੰਟਰੋਲ ਚੋਰ ਦਰਵਾਜ਼ੇ ਰਾਹੀਂ ਦਿੱਲੀ ਦੇ ਮੁੱਖ ਮੰਤਰੀ ਅਤੇ ਉਸ ਦੇ ਚਹੇਤਿਆਂ ਦੇ ਹਵਾਲੇ ਕਰਨ ਦੇ ਸਿਰੇ ਦੇ ਪੰਜਾਬ ਵਿਰੋਧੀ ਫੈਸਲੇ ਨੂੰ ਕਤਈ ਬਰਦਾਸ਼ਤ ਨਹੀਂ ਕਰਨਗੇ।

ਕੌਮੀ ਅਤੇ ਸੂਬਾਈ ਆਗੂਆਂ ਨੇ ਕਿਹਾ ਕਿ ਆਰ ਐਸ ਐਸ ਦੇ ਘਾਤਕ ਏਜੰਡੇ ਅਨੁਸਾਰ ਸ਼ਾਸ਼ਨ ਚਲਾ ਰਹੀ ਮੋਦੀ ਸਰਕਾਰ ਦੇ ਘੱਟ ਗਿਣਤੀਆਂ ਅੰਦਰ ਬੇਗਾਨਗੀ ਦੀ ਭਾਵਨਾ ਨੂੰ ਹਵਾ ਦੇਣ ਵਾਲੇ, ਫੈਡਰਲਿਜ਼ਮ ਦੇ ਕੀਤੇ ਜਾ ਰਹੇ ਮਾਰੂ ਹੱਲੇ, ਅੰਤਮ ਰੂਪ ‘ਚ ਭਾਰਤ ਦੀ ਏਕਤਾ-ਅਖੰਡਤਾ ਨੂੰ ਭੰਗ ਕਰਨ ਦਾ ਜਰੀਆ ਬਨਣਗੇ।

ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਇਸ ਰੁਝਾਨ ਖਿਲਾਫ਼ ਆਜ਼ਾਦਾਨਾ ਅਤੇ ਖੱਬੀਆਂ ਧਿਰਾਂ ਦੇ ਸਾਂਝੇ ਸੰਘਰਸ਼ਾਂ ਵਿੱਚ ਹੋਰ ਤੇਜ਼ੀ ਲਿਆਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION