36.7 C
Delhi
Sunday, April 28, 2024
spot_img
spot_img

5 ਮਹੀਨਿਆਂ ਅੰਦਰ ਮੁਕੰਮਲ ਹੋਵੇਗਾ 6.34 ਕਰੋੜ ਦੀ ਲਾਗਤ ਵਾਲਾ ਸੀਵਰੇਜ ਪ੍ਰੋਜੈਕਟ: ਅਮਨ ਅਰੋੜਾ

Rs.6.34-cr Sewerage Project in Sunam to be completed within 5 months: Aman Arora

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ, 2023 (ਦਲਜੀਤ ਕੌਰ)
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿਖੇ ਵਸਦੇ ਲੋਕਾਂ ਦੀ ਹਰ ਇੱਕ ਲੋੜ ਨੂੰ ਯੋਜਨਾਬੱਧ ਤਰੀਕੇ ਨਾਲ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪਿਛਲੇ 11 ਮਹੀਨਿਆਂ ਤੋਂ ਲੜੀਵਾਰ ਢੰਗ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਮਹੱਤਵਪੂਰਨ ਕੜੀ ਵਜੋਂ ਅੱਜ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਜਗਤਪੁਰਾ, ਗਹੀਰ ਕਲੋਨੀ ਅਤੇ ਕੱਚਾ ਪਹਾ ਵਿਚ ਰਹਿੰਦੇ ਪਰਿਵਾਰਾਂ ਦੀ ਪਿਛਲੇ ਕਰੀਬ ਡੇਢ ਦਹਾਕੇ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦਾ ਸਾਰਥਕ ਕਦਮ ਵਧਾਇਆ ਗਿਆ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੀਵਰੇਜ ਦੀਆਂ ਸੁਵਿਧਾਵਾਂ ਦੀ ਨਵੀਨੀਕਰਨ ਯੋਜਨਾ ਦੇ ਤਹਿਤ 6.34 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਭਗਵੰਤ ਮਾਨ ਸਰਕਾਰ ਸਮੂਹ ਪੰਜਾਬ ਵਾਸੀਆਂ ਦੇ ਹਿੱਤਾਂ ਪ੍ਰਤੀ ਸਾਕਾਰਾਤਮਕ ਸੋਚ ਰੱਖਦੇ ਹੋਏ ਹਰ ਉਸ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਤੋਂ ਪਿਛਲੀਆਂ ਸਰਕਾਰਾਂ ਨੇ ਪਿਛਲੇ 74 ਸਾਲਾਂ ਵਿੱਚ ਪੂਰੀ ਤਰ੍ਹਾਂ ਟਾਲਾ ਵੱਟ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣਾ ਰੱਖਿਆ।

ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 22 ਵਿਖੇ ਜਗਤਪੁਰਾ ਮੁਹੱਲਾ, ਗਹੀਰ ਕਲੋਨੀ ਅਤੇ ਕੱਚਾ ਪਹਾ ਦੇ ਕਰੀਬ 1500 ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦਾ ਮੁਕੰਮਲ ਤੌਰ ‘ਤੇ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਤੇ ਸੀਵਰੇਜ ਡਵੀਜ਼ਨ ਸੰਗਰੂਰ ਦੇ ਅਧਿਕਾਰੀਆਂ ਨੂੰ ਇਹ ਪ੍ਰੋਜੈਕਟ ਅਗਲੇ 5 ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਨਵੀਂ ਸੀਵਰਜ ਲਾਈਨ ਪੈਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।

ਇਸ ਮੌਕੇ ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਆਹਲੂਵਾਲੀਆ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਅਧਿਕਾਰੀਆਂ ਨੂੰ ਕੰਮ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਐਕਸੀਅਨ ਸੀਵਰੇਜ ਬੋਰਡ ਸਬਜੀਤ ਸਿੰਘ, ਕੌਂਸਲਰ ਸੰਨੀ ਕਾਂਸਲ, ਸੁਨੀਲ ਕੁਮਾਰ, ਚਮਕੌਰ ਹਾਂਡਾ, ਗੁਰਤੇਗ ਸਿੰਘ ਨਿੱਕਾ, ਬਲਜੀਤ ਸਿੰਘ, ਹਰਮੇਸ਼ ਸਿੰਘ ਪੱਪੀ, ਕੁਲਵੀਰ ਸਿੰਘ ਸੰਧੇ, ਅਵਤਾਰ ਸੰਧੇ ਸਬਜ਼ੀ ਮੰਡੀ ਪ੍ਰਧਾਨ, ਹਰਦੀਪ ਸਿੰਘ ਸੰਧੇ, ਸੁਮਨਦੀਪ ਕੌਰ ਜਗਤਪੁਰਾ, ਬਹਾਦਰ ਸਿੰਘ ਢੋਟ, ਗੁਰਮੀਤ ਸਿੰਘ ਢੋਟ, ਮਨੀ ਸਰਾਓ, ਮਾਨਕ ਸਿੰਘ, ਬਾਲੀ ਸਿੰਘ, ਤਰਸੇਮ ਸਿੰਘ, ਹਰਮੇਲ ਸਿੰਘ ਮੇਲਾ, ਭਾਨੂੰ ਪ੍ਰਤਾਪ, ਕੁਲਵੀਰ ਭੰਗੂ, ਸੁਖਦੇਵ ਸੁੱਖਾ, ਰਾਂਝਾ ਸਿੰਘ, ਨੰਦ ਲਾਲ, ਅਜਮੇਰ ਸਿੰਘ, ਕਰਮ ਸਿੰਘ, ਬਬਲੀ, ਮਲਕੀਤ, ਹਰਦੀਪ ਸਿੰਘ ਨਿੱਕਾ, ਮੰਗਾ ਸਿੰਘ, ਮੁਕੰਦ, ਜਸਵੀਰ ਕੌਰ ਧੰਨੋ, ਜਸਵੰਤ ਸਿੰਘ ਬੰਤਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION