Wednesday, April 2, 2025
spot_img
spot_img
spot_img

Rupnagar Police ਨੇ ਡਰੱਗ ਹਾਟ-ਸਪਾਟ ਥਾਵਾਂ ਤੇ “ਕਾਰਡਨ ਐਂਡ ਸਰਚ ਓਪਰੇਸ਼ਨ ਚਲਾਇਆ: SSP Gulneet Singh Khurana

ਯੈੱਸ ਪੰਜਾਬ
ਰੂਪਨਗਰ, 29 ਮਾਰਚ, 2025

ਸੀਨੀਅਰ ਕਪਤਾਨ ਪੁਲਿਸ Rupnagar ਸ. Gulneet Singh Khurana IPS, ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਅਧੀਨ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਸ੍ਰੀ ਨਾਗੇਸ਼ਵਰ ਰਾਓ, ਆਈ.ਪੀ.ਐੱਸ., ਵਧੀਕ ਡਾਇਰੈਕਟਰ ਜਨਰਲ ਪੁਲਿਸ, ਪ੍ਰੋਵੀਜ਼ਨਿੰਗ, ਪੰਜਾਬ ਅਤੇ ਸ੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐੱਸ., ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਦੀ ਅਗਵਾਈ ਹੇਠ ਜਿਲ੍ਹਾ ਰੂਪਨਗਰ ਵਿੱਚ ਪੈਦੀਆਂ ਸਾਰੀਆਂ ਸਬ-ਡਵੀਜਨਾਂ ਦੇ ਡਰੱਗ ਹਾਟ-ਸਪਾਟ ਥਾਵਾਂ ਤੇ “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਇਆ ਗਿਆ।

ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 03 ਮੁਕੱਦਮੇ ਦਰਜ ਕੀਤੇ ਗਏ। ਜਿਹਨਾਂ ਵਿੱਚ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 30 ਨਸ਼ੀਲਾ ਚਿੱਟਾ ਪਾਊਡਰ, 1800 ਨਸ਼ੀਲੀਆਂ ਗੋਲੀਆਂ ਅਤੇ 3400 ਡਰੰਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ 02 ਮੁਕੱਦਮੇ ਦਰਜ ਕਰਕੇ ਦੋਸ਼ੀਆਂ ਪਾਸੋ 400 ਲੀਟਰ ਲਾਹਣ ਅਤੇ 18000 ਐੱਮ.ਐਲ ਸ਼ਰਾਬ ਬਰਾਮਦ ਕੀਤੀ ਗਈ ਅਤੇ 53 ਵਹੀਕਲਾਂ ਦੇ ਟਰੈਫਿਕ ਚਲਾਣ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀਜ, 08 ਡੀ.ਐਸ.ਪੀਜ, 10 ਇੰਸਪੈਕਟਰ ਅਤੇ 195 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮਹਿੰਮ ਤਹਿਤ ਮਿਤੀ 27 ਫਰਵਰੀ 2025 ਤੋ ਲੈ ਕੇ ਅੱਜ ਤੱਕ ਜਿਲ੍ਹਾ ਰੂਪਨਗਰ ਅੰਦਰ ਨਸ਼ੇ ਦੇ ਤਸਕਰਾਂ ਖਿਲਾਫ 49 ਮੁਕਦਮੇ ਦਰਜ ਕਰਕੇ 77 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋ 37 ਗ੍ਰਾਮ ਹੈਰੋਇਨ, 01 ਕਿਲੋ 463 ਗ੍ਰਾਮ ਨਸ਼ੀਲਾ ਪਾਊਡਰ, 17 ਕਿਲੋ 242 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 2 ਕਿਲੋ 839 ਗ੍ਰਾਮ ਡੋਡਿਆਂ ਦੇ ਬੂਟੇ, 209 ਨਸ਼ੀਲੇ ਟੀਕੇ, 7080 ਨਸ਼ੀਲੀਆਂ ਗੋਲੀਆਂ, 450 ਗ੍ਰਾਮ ਚਰਸ ਅਤੇ 30,350/- ਰੁਪਏ ਦੇ ਕਰੀਬ ਡਰੰਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ 02 ਮੁਕੱਦਮੇ ਦਰਜ ਕਰਕੇ ਦੋਸ਼ੀਆਂ ਪਾਸੋ 400 ਲੀਟਰ ਲਾਹਣ ਅਤੇ 18000 ML ਸ਼ਰਾਬ ਬਰਾਮਦ ਕੀਤੀ ਗਈ।

ਐੱਸ ਐੱਸ ਪੀ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਜਿਲ੍ਹਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

Yes Punjab - TOP STORIES

PUNJAB NEWS

TRANSFERS & POSTINGS

NRIs - OCIs

spot_img

LIFESTYLE, HEALTH, FITNESS