29.1 C
Delhi
Saturday, April 27, 2024
spot_img
spot_img

Saka ਸ਼੍ਰੀ Nankana Sahib ਤੋਂ ਸੇਧ ਲੈ ਕੇ ਅੱਜ ਦੇ ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਪੰਥ ਅੱਗੇ ਆਵੇ: Damanvir Singh Phillaur

ਯੈੱਸ ਪੰਜਾਬ
ਅੰਮਿ੍ਤਸਰ, 20 ਫਰਵਰੀ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਵੱਡੇ ਘਪਲੇ ਦਰਸਾਉਂਦੇ, ਅੱਜ ਫੇਰ ਪੰਥਿਕ ਮਰਿਆਦਾਵਾ ਦਾ ਅਜੋਕੇ ਨਰੈਣੂ ਮਹੰਤ ਕਰ ਰਹੇ ਨੇ ਘਾਣ।

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ।

ਭਾਰਤ ਪਾਕਿਸਤਾਨ ਵੰਡ ਸਮੇਂ ਬੇਸ਼ੱਕ ਇਹ ਅਸਥਾਨ ਪਾਕਿਸਤਾਨ ਵਿਚ ਚਲਾ ਗਿਆ ਪਰ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਇਸ ਇਤਿਹਾਸਕ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 20 ਫ਼ਰਵਰੀ 1921 ਨੂੰ ਵਾਪਰੇ ਸ਼ਹੀਦੀ ਸਾਕੇ ਨੂੰ ‘ਸਾਕਾ ਨਨਕਾਣਾ ਸਾਹਿਬ’ ਕਰਕੇ ਜਾਣਿਆ ਜਾਂਦਾ ਹੈ। ਇਸ ਸਾਕੇ ਸਮੇਂ ਵੱਡੀ ਗਿਣਤੀ ਵਿਚ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਇਸ ਸਾਕੇ ਦੇ ਪਿਛੋਕੜ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਕਾਬਜ ਮਹੰਤ ਨਰੈਣੂ ਦੀਆਂ ਮਨ-ਮਾਨੀਆਂ ਅਤੇ ਅਯਾਸ਼ ਕਿਸਮ ਦੀਆਂ ਕਾਰਵਾਈਆਂ ਸਨ।

ਗੁਰਦੁਆਰਾ ਸਾਹਿਬਾਨ ਨੂੰ ਅਜਿਹੇ ਬਦਚਲਨ ਮਹੰਤਾਂ ਪਾਸੋਂ ਮੁਕਤ ਕਰਵਾ ਕੇ ਗੁਰਮਤਿ ਅਨੁਸਾਰੀ ਪ੍ਰਬੰਧ ਚਲਾਉਣ ਦੇ ਯਤਨ ਨੂੰ ਸਿੱਖ ਇਤਿਹਾਸ ਵਿਚ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

ਗੁਰਦਵਾਰਾ ਪ੍ਰਬੰਧਕ ਮਹੰਤ ਮਨਮਾਨੀਆਂ ਅਤੇ ਗੁਰਮਤਿ ਵਿਰੋਧੀ ਕਾਰਵਾਈਆਂ ਕਰਨ ਲੱਗ ਪਏ ਜਿਸ ਕਾਰਨ ਸਿੱਖਾਂ ‘ਚ ਰੋਸ ਤੇ ਰੋਹ ਪੈਦਾ ਹੋ ਗਿਆ ਅਤੇ ਇਸੇ ਰੋਸ ਨੇ ‘ਗੁਰਦੁਆਰਾ ਸੁਧਾਰ ਲਹਿਰ’ ਨੂੰ ਜਨਮ ਦਿੱਤਾ। ਇਸ ਲਹਿਰ ਦੇ ਦੌਰਾਨ ਸਿੱਖਾਂ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ‘ਚ ਸੁਧਾਰ ਹਿਤ ਗੁਰਦੁਆਰਾ ਸਾਹਿਬ ‘ਤੇ ਮਹੰਤਾਂ ਦੇ ਕਬਜੇ ਨੂੰ ਹਟਾਉਣ ਲਈ ਸ਼ਾਂਤਮਈ ਰੋਸ ਪ੍ਰਗਟ ਕਰਨ ਲਈ ਇਕੱਠ ਹੋਏ।

ਸ੍ਰੀ ਨਨਕਾਣਾ ਸਾਹਿਬ ‘ਤੇ ਕਾਬਜ਼ ਮਹੰਤ ਨਰਾਇਣ ਦਾਸ ਗੁਰਮਤਿ ਵਿਰੋਧੀ ਕਾਰਵਾਈਆਂ ਕਾਰਨ ਬਹੁਤ ਬਦਨਾਮ ਹੋ ਚੁੱਕਾ ਸੀ। ਇਸ ਮਹੰਤ ਨੇ ਗੁਰਮਤਿ ਦੇ ਉਲਟ ਕੰਜਰੀਆਂ ਦਾ ਨਾਚ ਕਰਾਇਆ, ਜਿਸ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ। ਅਖ਼ਬਾਰਾਂ ਵਿਚ ਵੀ ਖ਼ਬਰਾਂ ਛਪੀਆਂ ਅਤੇ ਸਿੰਘ ਸਭਾਵਾਂ ਨੇ ਰੋਸ ਮਤੇ ਪਾਸ ਕੀਤੇ ਤੇ ਸਰਕਾਰ ਤੋਂ ਮਹੰਤ ਨੂੰ ਹਟਾਉਣ ਦੀ ਮੰਗ ਕੀਤੀ ਗਈ। 1918 ਈ: ਵਿਚ ਸਿੰਧ ਦਾ ਰਹਿਣਵਾਲਾ ਇਕ ਰਿਟਾਇਰ ਅਫ਼ਸਰ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਆਪਣੇ ਪਰਿਵਾਰ ਨਾਲ ਆਇਆ, ਮਹੰਤ ਨੇ ਉਸ ਦੇ ਪ੍ਰੀਵਾਰ ਨਾਲ ਦੁਰਵਿਵਹਾਰ ਕੀਤਾ।

ਪੁਜਾਰੀਆਂ ਦੀਆਂ ਅਜਿਹੀਆਂ ਹਰਕਤਾਂ ਤੋਂ ਲੋਕ ਤੰਗ ਆ ਚੁੱਕੇ ਸਨ ਅਤੇ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਸੀ। ਅਕਤੂਬਰ 1920 ਈ. ਵਿਚ ਜ਼ਿਲ੍ਹਾ ਸ਼ੇਖੂਪੁਰਾ ਦੇ ਪਿੰਡ ਧਾਰੋਵਾਲੀ ਵਿਖੇ ਇਕ ਸਜੇ ਦੀਵਾਨ ਵਿਚ ਸੰਗਤਾਂ ਦੇ ਇਕੱਠ ‘ਚ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ਦੇ ਸੁਧਾਰ ਲਈ ਮਤਾ ਪਾਸ ਕੀਤਾ, ਜਿਸ ਦੀ ਜਾਣਕਾਰੀ ਮਹੰਤ ਨੂੰ ਵੀ ਪਹੁੰਚ ਗਈ ਸੀ। ਇਸ ਲਈ ਉਸ ਨੇ ਚਾਰ-ਪੰਜ ਸੌ ਭਾੜੇ ਦੇ ਆਦਮੀ ਆਪਣੀ ਰਾਖੀ ਲਈ ਸੱਦ ਲਏ।

ਸਿੱਖ ਸੰਗਤਾਂ ਨੇ ਮਹੰਤ ਦੀਆਂ ਘਟੀਆਂ ਕਾਰਵਾਈਆਂ ਨੂੰ ਰੋਕਣ ਲਈ 19 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚਣ ਦਾ ਫੈਸਲਾ ਕੀਤਾ ਅਤੇ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸ. ਕਰਤਾਰ ਸਿੰਘ ਝੱਬਰ ਆਪਣੇ-ਆਪਣੇ ਜਥੇ ਲੈ ਕੇ ਨਨਕਾਣਾ ਸਾਹਿਬ ਪੁੱਜਣਾ ਚਾਹੁੰਦੇ ਸਨ। ਦੋਹਾਂ ਜਥਿਆਂ ਨੂੰ ਰੋਕਣ ਦਾ ਯਤਨ ਕੀਤਾ। ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਰੋਕ ਲਿਆ ਗਿਆ। ਪਰ ਭਾਈ ਲਛਮਣ ਸਿੰਘ ਦਾ ਜਥਾ ਨਾ ਰੁਕਿਆ ਅਤੇ ਇਹ ਜਥਾ 19 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚ ਗਿਆ।

ਮਹੰਤ ਨਰਾਇਣ ਦਾਸ ਨੇ ਸਿੰਘਾਂ ‘ਤੇ ਹਮਲੇ ਦੀ ਪੂਰੀ ਤਿਆਰੀ ਕਰਦੇ ਹੋਏ ਗੁਰਦਵਾਰੇ ਦੇ ਬਾਹਰਲੇ ਦਰਵਾਜ਼ੇ ਬੰਦ ਕਰਵਾ ਦਿੱਤੇ ਅਤੇ ਉਸ ਦੇ ਭਾੜੇ ਦੇ ਗੁੰਡਿਆਂ ਨੇ ਸਿੰਘਾਂ ਉਪਰ ਵਾਰ ਕਰਨੇ ਸ਼ੁਰੂ ਕਰ ਦਿੱਤੇ, ਛੱਤ ਦੇ ਉਪਰੋਂ ਗੋਲੀਆਂ ਚਲਾਈਆਂ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਨੂੰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵਿਚ ਕਈ ਗੋਲੀਆਂ ਲੱਗੀਆਂ। ਜ਼ਖਮੀ ਸਿੰਘਾਂ ਨੂੰ ਤੇਲ ਪਾ ਕੇ ਸਾੜਿਆ ਗਿਆ।

21 ਫਰਵਰੀ 1921 ਈ: ਨੂੰ ਸਿੱਖ ਮੁਖੀ ਤੇ ਅਣਗਿਣਤ ਸੰਗਤਾਂ ਨਨਕਾਣਾ ਸਾਹਿਬ ਪੁੱਜ ਕੇ ਉਸੇ ਦਿਨ ਸ਼ਾਮ ਨੂੰ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥਾਂ ਵਿਚ ਆ ਗਿਆ ਅਤੇ 22 ਫਰਵਰੀ ਦੀ ਸ਼ਾਮ ਨੂੰ ਸ਼ਹੀਦ ਸਿੰਘਾਂ ਦਾ ਅੰਤਮ ਸੰਸਕਾਰ ਕਰ ਦਿੱਤਾ ਗਿਆ।

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਦੁਆਰਾ ਪ੍ਰਬੰਧਾਂ ਵਿਚ ਗੁਰਮਤਿ ਮਰਯਾਦਾ ਦੀ ਇਕਸੁਰਤਾ ਦਾ ਮੁੱਢ ਬੰਨ੍ਹਿਆ।

ਮੌਜੂਦਾ ਸਮੇਂ ਜਦੋ ਅਸੀਂ ਝਾਤੀ ਮਾਰਦੇ ਹਾਂ ਤਾਂ ਆਹਮਣੇ ਆਉਂਦਾ ਹੈ ਕਿ ਅੱਜ ਦੇ ਨਰੈਣੂ ਮਹੰਤਾਂ ਵੱਲੋ ਪੰਥ ਨੂੰ ਢਾਅ ਲਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ ਅਤੇ ਸਾਰੀਆਂ ਗੁਰਮਰਿਆਦਾ ਨੂੰ ਇੱਕ ਪਾਸੇ ਰੱਖ ਕੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਕਬਜਾ ਕਰ ਸਾਰਾਗੜ੍ਹੀ ਸਰਾ ਅਤੇ ਬਾਬਾ ਗਾਧਾ ਸਿੰਘ ਗੁਰਦਵਾਰਾ ਬਰਨਾਲਾ ਵਿਖੇ ਕਰੋੜਾਂ ਦੇ ਵੱਡੇ ਘਪਲਿਆਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ,ਉਥੇ ਹੀ ਝੂਠੇ ਸਾਧ ਨੂੰ ਮੁਆਫੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੰਥਕ ਏਜੰਡੇ ਤੋਂ ਕੋਹਾਂ ਦੂਰ ਹੋ ਕੇ ਸੌੜੀ ਰਾਜਨੀਤੀ ਕਰਨ ਦੇ ਨਾਲ ਨਾਲ ਗੁਰੂ ਘਰ ਦੀ ਗੋਲਕ ਨੂੰ ਵੀ ਲਗਾਤਾਰ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ।

ਇਹਨਾਂ ਪੰਥ ਨੂੰ ਡੂੰਗਾ ਖੋਰਾ ਲਾਉਂਦਿਆਂ ਘਟਨਾਵਾਂ ਨੂੰ ਦੇਖਦਿਆਂ ਇੰਝ ਲੱਗਦਾ ਜਿਵੇਂ ਅੱਜ ਫੇਰ ਤੋਂ ਗੁਰਦਵਾਰਿਆਂ ਅਤੇ ਸਿੱਖ ਪੰਥ ਦੀਆਂ ਸੰਸਥਾਵਾਂ ਉਪਰ ਪੂਰੀ ਤਰ੍ਹਾਂ ਮਹੰਤਾਂ ਦਾ ਕਬਜਾ ਹੋ ਗਿਆ ਹੋਵੇ।

ਇਸ ਸਮੇ ਸਾਨੂੰ ਲੋੜ ਹੈ ਸਾਕਾ ਨਨਕਾਣਾ ਸਾਹਿਬ ਦੀ ਘਟਨਾ ਤੋਂ ਪ੍ਰੇਰਨਾ ਲੈਣ ਦੀ ਅਤੇ ਇਸ ਇਤਿਹਾਸਿਕ ਘਟਨਾ ਤੋਂ ਪ੍ਰੇਰਨਾ ਲੈ ਕੇ ਗੁਰਦੁਆਰਿਆ ਨੂੰ ਇਹਨਾਂ ਅਜੋਕੇ ਮਹੰਤਾਂ ਤੋਂ ਮੁਕਤ ਕਰਵਾਉਣ ਦੀ ਅਤੇ ਪੰਥ ਦੀ ਚੜ੍ਹਦੀਕਲਾ ਲਈ ਹਰ ਇੱਕ ਨੂੰ ਅੱਗੇ ਆਉਣ ਦੀ ਤਾਂ ਜੋ ਪੰਥ ਨੂੰ ਇਹਨਾਂ ਪੰਥ ਵਿਰੋਧੀ ਤਾਕਤਾਂ ਨੂੰ ਕਰਤਾਰ ਸਿੰਘ ਝੱਬਰ ਅਤੇ ਜਥੇਦਾਰ ਲਕਸ਼ਮਣ ਸਿੰਘ ਧਾਰੋਵਾਲ ਬਣ ਕੇ ਪੰਥਕ ਸੰਸਥਾਵਾਂ ਨੂੰ ਬਚਾਇਆ ਜਾ ਸਕੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION