29 C
Delhi
Saturday, April 20, 2024
spot_img
spot_img

ਫ਼ਰੀਦਕੋਟ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੂੰ ਸਮਰਪਿਤ ‘ਕੈਂਡਲ ਮਾਰਚ’ ਦਾ ਆਯੋਜਨ, ਸਪੀਕਰ ਸੰਧਵਾਂ ਵੀ ਹੋਏ ਸ਼ਾਮਲ

ਯੈੱਸ ਪੰਜਾਬ
ਫਰੀਦਕੋਟ, 28 ਸਤੰਬਰ, 2022 –
ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਜਿਥੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁੱਕੀ ਚੌਂਕ ਤੋਂ ਘੰਟਾ ਘਰ ਚੌਂਕ ਤੱਕ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐਸ.ਐਸ.ਪੀ. ਸ. ਰਾਜਪਾਲ ਸਿੰਘ ਸਮੇਤ ਆਜ਼ਾਦੀ ਘੁਲਾਟੀਏ, ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ, ਐਨ.ਜੀ.ਓ ਆਦਿ ਨੇ ਵੀ ਹਿੱਸਾ ਲਿਆ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਤੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਨਕਲਾਬੀ ਸੋਚ ਦੇ ਧਾਰਨੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਕਾਰਨ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੇਤ ਸਮੁੱਚੇ ਸਤੰਤਰਤਾ ਸੰਗਰਾਮੀਆਂ, ਆਜਾਦੀ ਘੁਲਾਟੀਏ ਦੇ ਅਣਥੱਕ ਤੇ ਜੁਝਾਰੂ ਯੋਗਦਾਨ ਨੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਅਤੇ ਉਨ੍ਹਾਂ ਵੱਲੋਂ ਕਲਪਨਾ ਕੀਤੇ ਗਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਤੇ ਵਧਾਈ ਦਿੱਤੀ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਘੰਟਾ ਘਰ ਚੌਂਕ ਵਿਖੇ ਕੈਟਲ ਮਾਰਚ ਸਮਾਪਤ ਹੋਇਆ, ਜਿੱਥੇ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਨਿਰਮਲ ਓਸੇਪਚਨ, ਐਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ ,ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਦੀਪ ਦਿਉੜਾ, ਐੱਸ.ਐੱਮ. ਓ.ਸ਼੍ਰੀ ਚੰਦਰ ਸ਼ੇਖਰ ,ਬਲਦੇਵ ਸਿੰਘ ਜਿਲ੍ਹਾ ਪ੍ਰਧਾਨ, ਗੁਰਦੇਵ ਸਿੰਘ , ਭਰਪੂਰ ਸਿੰਘ , ਪਰਮਜੀਤ ਸਿੰਘ, ਸਤਪਾਲ ਸਿੰਘ,ਸ਼ਿੰਦਰ ਸਿੰਘ, ਵਿਸਾਖਾ ਸਿੰਘ ਸਾਰੇ ਸਤੰਤਰਤਾ ਸੰਗਰਾਮੀ ਪ੍ਰੀਵਾਰਾਂ ਦੇ ਵਾਰਸ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਮਹੀਪ ਇੰਦਰ ਸਿੰਘ ਸੇਖੋਂ ,ਅਮਨਦੀਪ ਬਾਬਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਰਵੀ ਬੁਗਰਾ ਆਮ ਆਦਮੀ ਪਾਰਟੀ ਆਗੂ, ਡਾ. ਪਰਮਿੰਦਰ ਸਿੰਘ , ਦਿਲਾਵਰ ਹੁਸੈਨ, ਅਸ਼ੋਕ ਭਟਨਾਗਰ, ਸ੍ਰੀ ਪ੍ਰਵੀਨ ਕਾਲਾ,ਰਜਿੰਦਰ ਦਾਸ,ਓਮ ਪ੍ਰਕਾਸ਼ ਬੋਹਤ, ਦਵਿੰਦਰ ਪੰਜਾਬ ਮੋਟਰ,ਸਵਰਾਜ ਸੰਧੂ, ਡਾ. ਬਲਜੀਤ ਸ਼ਰਮਾ ਸਾਰੇ ਸਮਾਜ ਸੇਵੀ, ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION