32.8 C
Delhi
Sunday, April 28, 2024
spot_img
spot_img

ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ; ਹਾਈਕੋਰਟ ਪੁੱਜੇ ਪਰ ਨਹੀਂ ਮਿਲੀ ਕੋਈ ਰਾਹਤ

ਯੈੱਸ ਪੰਜਾਬ
29 ਜੂਨ, 2022:
ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸ: ਸੰਗਤ ਸਿੰਘ ਗਿਲਜੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਆਪਣੇ ਖਿਲਾਫ਼ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਪਰ ਅਜੇ ਉਹਨਾਂ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਇਕ ਡੀ.ਐਫ.ਉ. ਦੇ ਫ਼ੜੇ ਜਾਣ ਅਤੇ ਉਸ ਵੱਲੋਂ ਖੋਲ੍ਹੇ ਭੇਤਾਂ ਦੇ ਆਧਾਰ ’ਤੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸੇ ਮਾਮਲੇ ਵਿੱਚ ਉਨ੍ਹਾਂ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਹਾਲਾਂਕਿ ਉਨ੍ਹਾਂ ਦੀ ਉਸ ਤੋਂ ਬਾਅਦ ਗ੍ਰਿਫ਼ਤਾਰੀ ਨਹੀਂ ਕੀਤੀ ਗਈ।

ਹੁਣ ਸੰਗਤ ਸਿੰਘ ਗਿਲਜੀਆਂ ਵੱਲੋਂ ਹਾਈਕੋਰਟ ਵਿੱਚ ਆਪਣੇ ਖਿਲਾਫ਼ ਐਫ.ਆਈ.ਆਰ.ਰੱਦ ਕਰਨ ਦੀ ਬੇਨਤੀ ਕੀਤੀ ਗਈ ਸੀ ਜਿਸ ’ਤੇ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਗਿਲਜੀਆਂ ਨੂੰ ਪਹਿਲਾਂ ਅਗਾਊਂ ਜ਼ਮਾਨਤ ਦੀ ਅਰਜ਼ੀ ਹੇਠਲੀ ਅਦਾਲਤ ਵਿੱਚ ਦਾਇਰ ਕਰਨੀ ਬਣਦੀ ਹੈ ਅਤੇ ਸਿੱਧੇ ਹੀ ਐਫ.ਆਈ.ਆਰ. ਰੱਦ ਕਰਨ ਲਈ ਆ ਜਾਣਾ ਸਹੀ ਨਹੀਂ ਹੈ।

ਗਿਲਜੀਆਂ ਨੂੰ ਇਕ ਤਰ੍ਹਾਂ ਨਾਲ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਉਣ ਬਾਰੇ ਇਸ਼ਾਰਾ ਦਿੰਦਿਆਂ ਹਾਈਕੋਰਟ ਨੇ ਅਜੇ ਉਹਨਾਂ ਨੂੰ ਕੋਈ ਰਾਹਤ ਪ੍ਰਦਾਨ ਨਹੀਂ ਕੀਤੀ ਹੈ ਅਤੇ ਇਸ ਮਾਮਲੇ ਦੀ ਅਗਲੀ ਤਾਰੀਖ਼ 4 ਜੁਲਾਈ ਲਈ ਨਿਰਧਾਰਿਤ ਕਰ ਦਿੱਤੀ ਹੈ।

ਇਸ ਤਰ੍ਹਾਂ ਹਾਈਕੋਰਟ ਵੱਲੋਂ ਗਿਲਜੀਆਂ ਨੂੰ ਕੋਈ ਰਾਹਤ ਨਾ ਦਿੱਤੇ ਜਾਣ ਨਾਲ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION