39 C
Delhi
Monday, May 20, 2024
spot_img
spot_img

ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖ਼ੋਖਰ ਦੀ ਜ਼ਮਾਨਤ ਅਰਜ਼ੀ ਰੱਦ, ਕਾਲਕਾ ਨੇ ਕਿਹਾ ਦਿੱਲੀ ਕਮੇਟੀ ਤੇ ਸੰਗਤ ਦੀ ਵੱਡੀ ਜਿੱਤ

SC rejects bail plea of 1984 Sikh Genocide accused Balwan Khokhar; DSGMC terms it as victory

ਯੈੱਸ ਪੰਜਾਬ
ਨਵੀਂ ਦਿੱਲੀ, 3 ਫਰਵਰੀ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਕਿ ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਠਹਿਰਾਏ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਅਤੇ ਉਹਨਾਂ ਇਸਨੂੰ ਦਿੱਲੀ ਗੁਰਦੁਆਰਾ ਕਮੇਟੀ ਅਤੇ ਦਿੱਲੀ ਦੀਆਂ ਸੰਗਤਾਂ ਦੀ ਵੱਡੀ ਜਿੱਤ ਕਰਾਰ ਦਿੱਤਾ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਸੁਪਰੀਮ ਕੋਰਟ ਵਿਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਸੀ। ਇਸ ਦੌਰਾਨ ਦਿੱਲੀ ਕਮੇਟੀ ਵੱਲੋਂ ਐਡਵੋਕੇਟ ਗੁਰਬਖਸ਼ ਸਿੰਘ ਅਤੇ ਸੀਨੀਅਰ ਐਡਵੋਕੇਟ ਦੁਸ਼ਯੰਤ ਦਵੇ ਪੇਸ਼ ਹੋਏ ਅਤੇ ਕੇਸਦੀ ਪੈਰਵੀ ਕੀਤੀ। ਉਹਨਾਂ ਨੇ ਅਦਾਲਤ ਨੂੰ ਦੱਸਿਆ ਕਿ ਇਹ ਬਲਵਾਨ ਖੋਖਰ ਸੱਜਣ ਕੁਮਾਰ ਦਾ ਨੇੜਲਾ ਸਾਥੀ ਰਿਹਾ ਹੈ ਤੇ ਇਹ ਕੌਂਸਲਰ ਰਿਹਾ ਹੈ। ਇਹਨਾਂ ਦੇ ਇਲਾਕੇ ਵਿਚ ਸਭ ਤੋਂ ਜ਼ਿਆਦਾ 825 ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ।

ਉਹਨਾਂ ਕਿਹਾਕਿ ਦਿੱਲੀ ਕਮੇਟੀ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

ਉਹਨਾਂ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਧੰਨਵਾਦੀ ਹਾਂ ਕਿ ਮਾਣਯੋਗ ਅਦਾਲਤ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਵੀ ਖਿਆਲ ਕੀਤਾ ਅਤੇ ਅਦਾਲਤੀ ਪ੍ਰਕਿਰਿਆ ਦਾ ਵੀ ਕੀਤਾ। ਉਹਨਾਂ ਸਮੁੱਚੀ ਸੰਗਤ ਤੇ ਦਿੱਲੀ ਕਮੇਟੀ ਦੇ ਵਕੀਲਾਂ ਦੀ ਟੀਮ ਨੂੰ ਵਧਾਈ ਦਿੱਤੀ ਜਿਹਨਾਂ ਯਕੀਨੀ ਬਣਾਇਆ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਜ਼ਾ ਪੂਰੀ ਹੋਣ ਤੱਕ ਜੇਲ੍ਹ ਵਿਚੋਂ ਨਾ ਨਿਕਲਣਾ ਯਕੀਨੀ ਬਣਾਇਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION