35.8 C
Delhi
Friday, March 29, 2024
spot_img
spot_img

SGPC ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ’ਤੇ Badungar, Jagir Kaur ਅਤੇ Pakhoke ਸਨਮਾਨਿਤ

ਯੈੱਸ ਪੰਜਾਬ
ਅੰਮ੍ਰਿਤਸਰ, 26 ਨਵੰਬਰ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਵਿਦੇਸ਼ ਅੰਦਰ ਸਿੱਖ ਮਸਲਿਆਂ ਦੀ ਤਰਜ਼ਮਾਨੀ ਕੀਤੀ ਹੈ।

ਭਾਵੇਂ ਕਿ ਸਿੱਖ ਸੰਸਥਾ ਨੂੰ ਸਮੇਂ ਸਮੇਂ ਕਈ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ, ਪਰੰਤੂ ਇਨ੍ਹਾਂ ਤੋਂ ਪਾਰ ਹੁੰਦਿਆਂ ਸ਼੍ਰੋਮਣੀ ਕਮੇਟੀ ਨੇ ਸੁਚੱਜੀ ਗੁਰਦੁਆਰਾ ਸੇਵਾ ਸੰਭਾਲ ਦੇ ਨਾਲ-ਨਾਲ ਸਿੱਖ ਸਰੋਕਾਰਾਂ ਦੀ ਪੈਰਵਾਈ ਕਰਦਿਆਂ ਆਪਣਾ ਇਕ ਸਦੀ ਦਾ ਸਫ਼ਰ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਸੰਸਥਾ ਦੇ ਇਸ ਸਫ਼ਰ ਵਿਚ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਵੱਡਾ ਯੋਗਦਾਨ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਜਿਥੇ ਅੱਜ ਸਾਨੂੰ ਪੂਰਬਲੇ ਸੰਸਥਾਪਕ ਆਗੂਆਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰਾਂ ਦੀ ਹੌਸਲਾ ਅਫ਼ਜਾਈ ਵੀ ਜ਼ਰੂਰੀ ਹੈ। ਇਸੇ ਤਹਿਤ ਹੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਹੈ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION