27.1 C
Delhi
Friday, April 26, 2024
spot_img
spot_img

ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ, 4 ਜਨਵਰੀ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਅੱਜ ਮੱਧ ਪ੍ਰਦੇਸ਼ ਦੇ ਪੀੜਤ ਸਿੱਖਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਵਫ਼ਦ ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਸ. ਇੰਦਰਮੋਹਨ ਸਿੰਘ ਲਖਮੀਰ ਵਾਲਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਸ਼ਾਮਲ ਹਨ, ਨੇ ਮੱਧ ਪ੍ਰਦੇਸ਼ ਸ਼ਿਵਪੁਰੀ ਅਤੇ ਕਰਾਹਲ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਿੱਖਾਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਵਫ਼ਦ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਫੋਨ ’ਤੇ ਗੱਲਬਾਤ ਕਰਕੇ ਜਿਨ੍ਹਾਂ ਦੇ ਘਰ ਢਾਹੇ ਗਏ ਸਨ, ਉਨ੍ਹਾਂ ਲਈ 50-50 ਹਜ਼ਾਰ ਰੁਪਏ ਦੇ ਸਹਾਇਤਾ ਕਰਨ ਦਾ ਐਲਾਨ ਕੀਤਾ। ਕਰਾਹਲ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਾਮਲ ਹੋ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਨੂੰ ਸਾਰੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਧੰਨਵਾਦ ਕੀਤਾ।

ਮੱਧ ਪ੍ਰਦੇਸ਼ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦੇ ਕਰੀਬ ਸਿੱਖਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ 40 ਸਾਲਾਂ ਤੋਂ ਇਥੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਛਉਪਰ ਦੀ ਤਹਿਸੀਲ ਕਰਾਹਲ ਦੇ ਵੱਖ-ਵੱਖ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਾਂ ਦੀ ਕੋਈ ਗੱਲ ਨਹੀਂ ਸੁਣੀ ਅਤੇ ਅਰਸੇ ਤੋਂ ਰਹਿ ਰਹੇ ਲੋਕਾਂ ਨੂੰ ਬੇਘਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸਥਾਨਕ ਐਸ.ਪੀ. ਅਤੇ ਤਹਿਸੀਲਦਾਰ ਨਾਲ ਵੀ ਮੁਲਾਕਾਤ ਕੀਤੀ ਹੈ। ਭਾਈ ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਬੇਹੱਦ ਪ੍ਰੇਸ਼ਾਨੀ ਦੇ ਆਲਮ ਵਿਚ ਹਨ ਅਤੇ ਉਨ੍ਹਾਂ ਅੰਦਰ ਉਥੋਂ ਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਾਂ ਦੀ ਮੱਦਦ ਲਈ ਬਾਬਾ ਤੇਗਾ ਸਿੰਘ ਕਾਰਸੇਵਾ ਵਾਲੇ ਵੀ ਉਚੇਚੇ ਯਤਨ ਕਰ ਰਹੇ ਹਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੀੜਤ ਇਲਾਕਿਆਂ ਤੱਕ ਲਿਜਾਣ ਵਿਚ ਸਹਾਇਤਾ ਕੀਤੀ।

ਇਸ ਮੌਕੇ ਸਥਾਨਕ ਸਿੱਖ ਆਗੂਆਂ ਵਿੱਚੋਂ ਸ. ਸੁਰਿੰਦਰ ਸਿੰਘ ਬਿੱਟੂ, ਸ. ਕੇਸਰ ਸਿੰਘ, ਸ. ਬਿੱਕਰ ਸਿੰਘ, ਸ. ਨਰਿੰਦਰ ਸਿੰਘ ਬਾਂਸਖੇੜੀ, ਸ. ਮਹਿੰਦਰ ਸਿੰਘ, ਸ. ਕੁਲਵੰਤ ਸਿੰਘ ਬਾਜਵਾ ਆਦਿ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION