29.1 C
Delhi
Saturday, April 27, 2024
spot_img
spot_img

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਨਿੰਦਾ

ਅੰਮ੍ਰਿਤਸਰ, 12 ਫ਼ਰਵਰੀ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਸ. ਰਵਨੀਤ ਸਿੰਘ ਬਿੱਟੂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ। ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ ’ਤੇ ਲੜਾਈ ਲੜੇਗੀ।

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਹਮੇਸ਼ਾ ਸਿੱਖਾਂ ਦੀ ਦੁਸ਼ਮਣ ਰਹੀ ਹੈ ਅਤੇ ਇਸ ਦੀ ਕਿਸੇ ਵੀ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਪਾਸ ਨਹੀਂ ਹੈ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਜਾਣਬੁਝ ਕੇ ਮਾਮਲੇ ਵਿਚ ਦਖ਼ਲ ਦੇ ਰਹੀ ਹੈ।

ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ਦੇ ਮ੍ਰਿਤਕਾਂ ਨੂੰ 1-1 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੀ 25-25 ਹਜ਼ਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ 22 ਮਈ 1964 ਨੂੰ ਵਾਪਰੇ ਸਾਕੇ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 2020 ਅਤੇ 2021 ਵਿਚ ਆਉਣ ਵਾਲੀਆਂ ਸ਼ਤਾਬਦੀਆਂ ਜਾਹੋ-ਜਲਾਲ ਨਾਲ ਮਨਾਉਣ ਲਈ ਉੱਚ-ਤਾਕਤੀ ਸਬ-ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼ਤਾਬਦੀਆਂ ਸਮੇਂ ਕੌਮਾਂਤਰੀ ਪੱਧਰ ਦੇ ਸਮਾਗਮ ਕੀਤੇ ਜਾਣਗੇ। ਇਸ ਦੀ ਰੂਪ-ਰੇਖਾ ਤੈਅ ਕਰਨ ਲਈ ਸਬ-ਕਮੇਟੀ ਕਾਰਜ ਕਰੇਗੀ ਅਤੇ ਜਲਦ ਹੀ ਸਮਾਗਮ ਆਰੰਭੇ ਜਾਣਗੇ।

ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ 11 ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਪ੍ਰਬੰਧਕੀ ਮਾਮਲਿਆਂ ਸਮੇਤ ਸਿੱਖ ਵਿਦਿਅਕ ਅਦਾਰਿਆਂ ਦੇ ਵਿਸਥਾਰ ਅਤੇ ਧਰਮ ਪ੍ਰਚਾਰ ਲਹਿਰ ਨੂੰ ਵੱਡਾ ਹੁਲਾਰਾ ਮਿਲਿਆ।

ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਫੈਸਲਾ ਕੀਤਾ ਹੈ। ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਵੀ ਪਾਸ ਕੀਤੇ ਗਏ ਅਤੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਰਜੀਤ ਸਿੰਘ ਕੰਗ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ ਤੇ ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਦਰਸ਼ਨ ਸਿੰਘ ਪੀ.ਏ., ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION