31.1 C
Delhi
Saturday, April 20, 2024
spot_img
spot_img

Sikh ਸ਼ਰਧਾਲੂਆਂ ਦੀ Nankana Sahib ਯਾਤਰਾ ਰੱਦ ਕਰਨ ਪ੍ਰਤੀ India ਦੀਆਂ ਚਿੰਤਾਵਾਂ Pakistan ਨੇ ਕੀਤੀਆਂ ਰੱਦ

ਯੈੱਸ ਪੰਜਾਬ
ਇਸਲਾਮਾਬਾਦ, 19 ਫ਼ਰਵਰੀ, 2021:
ਭਾਰਤ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਦੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਦੀ ਯਾਤਰਾ ਰੱਦ ਕਰਨ ਬਾਰੇ ਪਾਕਿਸਤਾਨ ਦਾ ਬਿਆਨ ਆਇਆ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸਿੱਖ ਸ਼ਰਧਾਲੂਆਂ ਦੀ ਯਾਤਰਾ ਰੱਦ ਕਰਨ ਸੰਬੰਧੀ ਭਾਰਤ ਦੀਆਂ ਚਿੰਤਾਂਵਾਂ ਨੂੰ ਖ਼ਾਰਿਜ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਦੀ ਪਵਿੱਤਰ ਤੀਰਥ ਅਸਥਾਨਾਂ ਦੀ ਫ਼ੇਰੀ ਲਈ ਹਮੇਸ਼ਾ ਢੁਕਵੇਂ ਪ੍ਰਬੰਧ ਅਤੇ ਸਹਿਯੋਗ ਕਰਦਾ ਆਇਆ ਹੈ।

ਪਾਕਿਸਤਾਨ ਦੀ ‘ਡਾਨ’ ਅਖ਼ਬਰਾਰ ਅਨੁਸਾਰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਨਾਬ ਜ਼ਾਹਿਦ ਹਫ਼ੀਜ਼ ਚੌਧਰੀ ਨੇ ਆਪਣੀ ਹਫ਼ਤਾਵਾਰੀ ਮੀਡੀਆ ਬਰੀਫ਼ਿਗ ਦੌਰਾਨ ਕਿਹਾ ਹੈ ਕਿ ਪਾਕਿਸਤਾਨ ਨੇ ਹਮੇਸ਼ਾ ਭਾਰਤ ਸਣੇ ਵਿਸ਼ਵ ਭਰ ਤੋਂ ਆਉਣ ਵਾਲੇ ਸਿੱਖ ਯਾਤਰੂਆਂ ਲਈ ਇੰਤਜ਼ਾਮਾਂ ਵਿੱਚ ਕਦੇ ਕੋਈ ਕਸਰ ਨਹੀਂ ਛੱਡੀ ਤਾਂ ਜੋ ਉਹ ਆਰਾਮ ਨਾਲ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।

ਪਾਕਿਸਤਾਨ ਦਾ ਇਹ ਬਿਆਨ ਭਾਰਤ ਵੱਲੋਂ ਲਏ ਉਸ ਫ਼ੈਸਲੇ ਦੇ ਪ੍ਰਤੀਕਰਮ ਵਜੋਂ ਆਇਆ ਹੈ ਜਿਸ ਵਿੱਚ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰਦਿਆਂ ਕਿਹਾ ਗਿਆ ਸੀ ਕਿ ਗ੍ਰਹਿ ਮੰਤਰਾਲੇ ਨੇ ਸੁਰੱਖ਼ਿਆ ਅਤੇ ਕੋਵਿਡ ਕਾਰਨਾਂ ਕਰਕੇ 18 ਤੋਂ 25 ਫ਼ਰਵਰੀ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਇਜਾਜ਼ਤ ਨਾ ਦੇਣ ਦਾ ਫ਼ੈਸਲਾ ਲਿਆ ਹੈ।

ਜਨਾਬ ਚੌਧਰੀ ਨੇ ਕਿਹਾ ਕਿ ਪਾਕਿਸਤਾਨ ਨੇ ਤਾਂ ਸਿੱਖਾਂ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਲਾਂਘੇ ਦਾ ਉਚੇਚਾ ਪ੍ਰਬੰਧ ਕੀਤਾ ਸੀ ਤਾਂ ਜੋ ਉਹ ਆਪਣੇ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨਾਂ ਤੋਂ ਵਾਂਝਿਆਂ ਨਾ ਰਹਿ ਜਾਣ। ਉਨ੍ਹਾਂ ਯਾਦ ਦਿਵਾਇਆ ਕਿ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੇ ਹੀ ਨਹੀਂ ਸਗੋਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਔਂਟੋਨੀਉ ਗੱਟਰਰਸ ਅਤੇ ਹੋਰ ਕੌਮਾਂਤਰੀ ਭਾਈਚਾਰੇ ਨੇ ਵੀ ਇਸ ਨੂੂੰ ‘ਆਸਾਂ ਦਾ ਲਾਂਘਾ’ ਕਰਾਰ ਦਿੰਦਿਆਂ ਪਾਕਿਸਤਾਨ ਸਰਕਾਰ ਦੇ ਇਸ ਉਪਰਾਲੇ ਦੀ ਭਾਰੀ ਸ਼ਲਾਘਾ ਕੀਤੀ ਸੀ।

ਜਨਾਬ ਚੌਧਰੀ ਨੇ ਆਖ਼ਿਆ ਕਿ ਪਾਕਿਸਤਾਨ ਦੇ ਕਰਤਾਰਪੁਰ ਲਾਂਘੇ ਵਾਲੇ ਫ਼ੈਸਲੇ ਅਤੇ ਲਾਂਘੇ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਅਮਲੀ ਜਾਮਾ ਪਹਿਨਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਉਪਰਾਲਿਆਂਦੀ ਸਿੱਖਾਂ ਨੇ ਭਰਪੂਰ ਸ਼ਲਾਘਾ ਕੀਤੀ ਸੀ ਅਤੇ ਪਾਕਿਸਤਾਨ ਵੱਲੋਂ ਇੱਥੇ ਮੁਹੱਈਆ ਕਰਵਾਈਆਂ ਸਹੂਲਤਾਂ ਨੂੰ ਵੀ ਸਲਾਹਿਆ ਸੀ।

17 ਫ਼ਰਵਰੀ ਨੂੰ ਜੱਥੇ ਦੀ 18 ਦੀ ਰਵਾਨਗੀ ਤੋਂ ਐਨ ਪਹਿਲਾਂ ਆਏ ਇਸ ਪੱਤਰ ਵਿੱਚ ਕਿਹਾ ਗਿਆ ਸੀ ਕਿ ਪਾਕਿਸਤਾਨ ਵਿੱਚ ਸੁਰੱਖ਼ਿਆ ਖ਼ਤਰੇ ਅਤੇ ਪਾਕਿਸਤਾਨ ਵਿੱਚ ਕੋਵਿਡ ਦੇ ਹਾਲਾਤ ਦੇ ਮੱਦੇਨਜ਼ਰ ਲਗਪਗ 700 ਯਾਤਰੂਆਂ ਵਾਲੇ ਇਸ ਜੱਥੇ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਜ਼ਿਕਰਯੋਗ ਹੈ ਕਿ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਇਕ ਖ਼ਾਸ ਮੌਕਾ ਹੈ ਅਤੇ ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਣ ਵਾਲੇ ਜੱਥੇ ਲਈ ਸਾਰੇ ਇੰਤਜ਼ਾਮ ਕਰ ਲਏ ਗਏ ਸਨ। ਇੱਥੋਂ ਤਕ ਕਿ ਸ਼੍ਰੋਮਣੀ ਕਮੇਟੀ ਨੇ 17 ਨੂੰ ਯਾਤਰੂਆਂ ਨੂੰ ਅੰਮ੍ਰਿਤਸਰ ਬੁਲਾ ਕੇ ਉਹਨਾਂ ਦੇ ਕੋਵਿਡ ਟੈਸਟ ਵੀ ਕਰਵਾ ਲਏ ਸਨ।

ਐਨ ਮੌਕੇ ਇਸ ਯਾਤਰਾ ਨੂੰ ਰੱਦ ਕੀਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਤਿੱਖਾ ਪ੍ਰਤੀਕਰਮ ਦਿੱਤਾ ਸੀ। ਉਹਨਾਂ ਕਿਹਾ ਸੀ ਕਿ ਇਸ ਤੋਂ ਪਹਿਲਾਂ ਨਵੰਬਰ 2020 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਇਕ ਜੱਥਾ ਪਾਕਿਸਤਾਨ ਗਿਆ ਸੀ ਪਰ ਹੁਣ ਜੱਥੇ ਨੂੰ ਪ੍ਰਵਾਨਗੀ ਨਾ ਦੇ ਕੇ ਸਰਕਾਰ ਦਾ ਸਿੱਖ ਵਿਰੋਧੀ ਅਕਸ ਸਾਹਮਣੇ ਆਇਆ ਹੈ।

ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਨੂੰ ਸਿੱਖ ਆਸਥਾ ’ਤੇ ਹਮਲਾ ਕਰਾਰ ਦਿੱਤਾ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION